ਗਿੱਦੜਬਾਹਾ, 7 ਜੂਨ (ਪਰਮਜੀਤ ਸਿੰਘ ਥੇੜ੍ਹੀ)-ਥਾਣਾ ਕੋਟਭਾਈ ਪੁਲਿਸ ਨੇ ਇਕ ਵਿਅਕਤੀ ਖ਼ਿਲਾਫ਼ ਨਾਜਾਇਜ਼ ਅਸਲਾ ਰੱਖਣ ਦੇ ਦੋਸ਼ ਹੇਠ ਮੁਕੱਦਮਾ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਏ.ਐੱਸ.ਆਈ. ਪਲਵਿੰਦਰ ਸਿੰਘ ਸਾਥੀ ਕਰਮਚਾਰੀਆਂ ਨਾਲ ਦੌਰਾਨੇ ਗਸ਼ਤ ਜਦੋਂ ਪਿੰਡ ਭਲਾਈਆਣਾ ਪੁੱਜੇ ਤਾਂ ਮੁਖ਼ਬਰ ਨੇ ਇਤਲਾਹ ਦਿੱਤੀ ਕਿ ਪਰਦੀਪ ਸਿੰਘ ਪੁੱਤਰ ਸੁਖਜਿੰਦਰ ਸਿੰਘ ਵਾਸੀ ਪਿੰਡ ਭਲਾਈਆਣਾ ਕੋਲ ਨਾਜਾਇਜ਼ ਅਸਲਾ ਹੈ | ਉਕਤ ਇਤਲਾਹ 'ਤੇ ਕਾਰਵਾਈ ਕਰਦੇ ਹੋਏ ਪੁਲਿਸ ਨੇ ਉਕਤ ਪਰਦੀਪ ਸਿੰਘ ਪਾਸੋਂ .22 ਬੋਰ ਦਾ ਇਕ ਰਿਵਾਲਵਰ ਬਰਾਮਦ ਕਰਦੇ ਹੋਏ ਪਰਦੀਪ ਸਿੰਘ ਨੂੰ ਗਿ੍ਫ਼ਤਾਰ ਕਰਕੇ ਉਸ ਦੇ ਖ਼ਿਲਾਫ਼ ਆਰਮਜ ਐਕਟ ਅਧੀਨ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |