29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-06-2026

ਮਲੋਟ ਵਿਖੇ 15 ਕਰੋੜ ਦੀ ਲਾਗਤ ਨਾਲ ਬਣੇਗੀ ਸ਼ਾਨਦਾਰ ਹੈਰੀਟੇਜ ਸਟਰੀਟ-ਡਾ. ਬਲਜੀਤ ਕੌਰ <br/>

ਅਜੀਤ ਡੈਸਕ 08-06-2026
ਮਲੋਟ, 7 ਜੂਨ (ਪਾਟਿਲ)-ਪੰਜਾਬ ਦੀ ਮਾਨ ਸਰਕਾਰ ਵਲੋਂ ਸੂਬੇ ਦੇ ਸਰਬਪੱਖੀ ਵਿਕਾਸ ਤੇ ਸੁੰਦਰੀਕਰਨ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਮਲੋਟ ਸ਼ਹਿਰ ਨੂੰ ਟੂਰਿਜ਼ਮ ਸਪੌਟ ਵਜੋਂ ਵਿਕਸਿਤ ਕਰਨ ਲਈ ਨਿਵੇਕਲਾ ਉਪਰਾਲਾ ਕੀਤਾ ਜਾ ਰਿਹਾ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਹਲਕਾ ਵਿਧਾਇਕਾ ਤੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਮਲੋਟ ਦੀ ਮਸ਼ਹੂਰ ਜੁੱਤੀ, ਜੋ ਕਿ ਦੂਰ-ਦੂਰ ਤੱਕ ਆਪਣੀ ਵੱਖਰੀ ਪਛਾਣ ਰੱਖਦੀ ਹੈ, ਨੂੰ ਹੋਰ ਪ੍ਰਫ਼ੁੱਲਿਤ ਕਰਨ ਅਤੇ ਦੁਕਾਨਦਾਰਾਂ ਨੂੰ ਵਧੀਆ ਦਿੱਖ ਪ੍ਰਦਾਨ ਕਰਨ ਲਈ ਤਕਰੀਬਨ 13 ਤੋਂ 15 ਕਰੋੜ ਰੁਪਏ ਦੀ ਲਾਗਤ ਨਾਲ ਸ਼ਾਨਦਾਰ ਹੈਰੀਟੇਜ ਸਟਰੀਟ ਬਣਾਈ ਜਾ ਰਹੀ ਹੈ | ਉਨ੍ਹਾਂ ਦੱਸਿਆ ਕਿ ਇਸ ਵੱਡੇ ਪ੍ਰੋਜੈਕਟ ਦੀ ਪਹਿਲੀ ਵਿਜ਼ਿਟ ਹੋ ਚੁੱਕੀ ਹੈ ਅਤੇ ਆਉਣ ਵਾਲੇ ਦਿਨਾਂ ਵਿਚ ਇਕ ਵੱਡਾ ਪ੍ਰੋਗਰਾਮ ਰੱਖ ਕੇ ਇਸ ਦੀਆਂ ਝਲਕਾਂ ਮਲੋਟ ਦੇ ਲੋਕਾਂ ਨਾਲ ਸਾਂਝੀਆਂ ਕੀਤੀਆਂ ਜਾਣਗੀਆਂ | ਇਸ ਪ੍ਰੋਜੈਕਟ ਨੂੰ ਮੁਕੰਮਲ ਹੋਣ ਵਿਚ ਭਾਵੇਂ 9 ਮਹੀਨੇ ਦਾ ਸਮਾਂ ਲੱਗ ਸਕਦਾ ਹੈ, ਪਰ ਸਰਕਾਰ ਵਲੋਂ ਪਹਿਲੇ ਪੜਾਅ ਤਹਿਤ ਇਕ ਮੁੱਖ ਸਟਰੀਟ ਨੂੰ ਮਹਿਜ਼ ਚਾਰ ਮਹੀਨਿਆਂ ਵਿਚ ਹੀ ਤਿਆਰ ਕਰਕੇ ਲੋਕਾਂ ਨੂੰ ਸਮਰਪਿਤ ਕਰ ਦਿੱਤਾ ਜਾਵੇਗਾ | ਸ਼ਹਿਰ ਦੀ ਨੁਹਾਰ ਬਦਲਣ ਤੇ ਆਵਾਜਾਈ ਦੀ ਸਮੱਸਿਆ ਨੂੰ ਹੱਲ ਕਰਨ ਲਈ ਅੱਜ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵਲੋਂ ਮਲੋਟ ਦੇ ਅੰਡਰਬਿ੍ਜ ਦੇ ਨਜ਼ਦੀਕ ਰੇਹੜੀ-ਫੜੀ ਵਾਲਿਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ | ਕੈਬਨਿਟ ਮੰਤਰੀ ਨੇ ਕਿਹਾ ਕਿ ਦਿਨ-ਰਾਤ ਮਿਹਨਤ ਮਜ਼ਦੂਰੀ ਕਰਕੇ ਆਪਣਾ ਪੇਟ ਪਾਲਣ ਵਾਲੇ ਗ਼ਰੀਬ ਭੈਣ-ਭਰਾਵਾਂ ਦੀ ਸਹੂਲਤ ਲਈ ਵਿਸ਼ੇਸ਼ ਉਪਰਾਲਾ ਕਰਦਿਆਂ ਉਨ੍ਹਾਂ ਨੂੰ ਇਕ ਵੱਖਰੀ ਮਾਰਕਿਟ ਤੇ ਨਵੀਂ ਆਧੁਨਿਕ ਸਬਜ਼ੀ ਮੰਡੀ ਬਣਾ ਕੇ ਦਿੱਤੀ ਜਾਵੇਗੀ | ਉਨ੍ਹਾਂ ਰੇਹੜੀ-ਫੜੀ ਚਾਲਕਾਂ ਨੂੰ ਅਪੀਲ ਕੀਤੀ ਕਿ ਉਹ ਸ਼ਹਿਰ ਦੀ ਟ੍ਰੈਫ਼ਿਕ ਵਿਵਸਥਾ ਨੂੰ ਸੁਧਾਰਨ ਅਤੇ ਇਸ ਨਵੀਂ ਨੀਤੀ ਨੂੰ ਸਫ਼ਲ ਬਣਾਉਣ ਲਈ ਪ੍ਰਸ਼ਾਸਨ ਨੂੰ ਪੂਰਾ ਸਹਿਯੋਗ ਦੇਣ | | ਪਿੰਡ ਦੇ 300 ਤੋਂ ਵੱਧ ਨੌਜਵਾਨ ਬੱਚਿਆਂ ਨੇ ਖ਼ੁਦ ਇਕੱਠੇ ਹੋ ਕੇ ਨਸ਼ਿਆਂ ਖ਼ਿਲਾਫ਼ ਵਿਸ਼ੇਸ਼ ਕਮੇਟੀ ਦਾ ਗਠਨ ਕੀਤਾ ਹੈ | ਇਨ੍ਹਾਂ ਨੌਜਵਾਨਾਂ ਨੇ ਪਿਛਲੇ 10 ਦਿਨਾਂ ਦਰਮਿਆਨ ਪਿੰਡ ਵਿਚ ਆਉਣ ਵਾਲੇ ਨਸ਼ਾ ਤਸਕਰਾਂ ਨੂੰ ਨਕੇਲ ਪਾਈ ਹੈ | ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਖ਼ੁਦ ਇਨ੍ਹਾਂ ਨੌਜਵਾਨਾਂ ਨਾਲ ਅਹਿਮ ਮੀਟਿੰਗ ਕੀਤੀ ਅਤੇ ਉਨ੍ਹਾਂ ਦੇ ਇਸ ਜਜ਼ਬੇ ਦੀ ਸ਼ਲਾਘਾ ਕੀਤੀ |

ਪਿਛਲੀ ਖ਼ਬਰ ਪਿੰਡ ਭੁੱਟੀਵਾਲਾ 'ਚ ਇਕੋ ਰਾਤ 5 ਕਿਸਾਨਾਂ ਦੇ ਟਰਾਂਸਫ਼ਾਰਮਰਾਂ ਵਿਚੋਂ ਤਾਂਬਾ ਚੋਰੀ <br/> ਅਗਲੀ ਖ਼ਬਰ ਨਾਜਾਇਜ਼ ਅਸਲ੍ਹਾ ਰੱਖਣ ਦੇ ਦੋਸ਼ ਹੇਠ ਇਕ ਖ਼ਿਲਾਫ਼ ਮੁਕੱਦਮਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।