28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-06-2026

ਸਰਕਾਰੀ ਕਾਲਜ ਸ੍ਰੀ ਮੁਕਤਸਰ ਸਾਹਿਬ ਵਿਖੇ ਵਿਸ਼ਵ ਵਾਤਾਵਰਨ ਦਿਵਸ ਮਨਾਇਆ

ਅਜੀਤ ਡੈਸਕ 08-06-2026
ਸ੍ਰੀ ਮੁਕਤਸਰ ਸਾਹਿਬ, 7 ਜੂਨ (ਰਣਜੀਤ ਸਿੰਘ ਢਿੱਲੋਂ)-ਸਰਕਾਰੀ ਕਾਲਜ ਸ੍ਰੀ ਮੁਕਤਸਰ ਸਾਹਿਬ ਦੀ ਐੱਨ.ਐੱਸ.ਐੱਸ. ਇਕਾਈ ਵਲੋਂ ਵਿਸ਼ਵ ਵਾਤਾਵਰਨ ਦਿਵਸ ਉਤਸ਼ਾਹ ਤੇ ਵਾਤਾਵਰਣ ਸੁਰੱਖਿਆ ਪ੍ਰਤੀ ਵਚਨਬੱਧਤਾ ਨਾਲ ਮਨਾਇਆ ਗਿਆ | ਇਸ ਮੌਕੇ ਐੱਨ.ਐੱਸ.ਐੱਸ. ਵਲੰਟੀਅਰਾਂ ਵਲੋਂ ਜਾਗਰੂਕਤਾ ਰੈਲੀ ਕੱਢੀ ਗਈ | ਵਲੰਟੀਅਰਾਂ ਨੇ ਰੁੱਖ ਲਗਾਓ, ਜੀਵਨ ਬਚਾਓ ਅਤੇ ਸਾਫ਼ ਵਾਤਾਵਰਣ, ਹਰਾ ਭਵਿੱਖ ਵਰਗੇ ਨਾਅਰਿਆਂ ਵਾਲੇ ਬੈਨਰ ਤੇ ਤਖ਼ਤੀਆਂ ਫ਼ੜ੍ਹ ਕੇ ਕਾਲਜ ਕੈਂਪਸ ਅਤੇ ਨਾਲ ਲੱਗਦੇ ਇਲਾਕਿਆਂ ਵਿਚੋਂ ਰੈਲੀ ਕੱਢੀ ਤਾਂ ਜੋ ਲੋਕਾਂ ਨੂੰ ਕੁਦਰਤ ਦੀ ਸੰਭਾਲ ਪ੍ਰਤੀ ਜਾਗਰੂਕ ਕੀਤਾ ਜਾ ਸਕੇ | ਪਿ੍ੰਸੀਪਲ ਮੰਜੂ ਕਪੂਰ ਦੀ ਅਗਵਾਈ ਅਤੇ ਵਾਈਸ ਪਿ੍ੰਸੀਪਲ ਡਾ. ਹਰਦਵਿੰਦਰ ਸਿੰਘ ਬਰਾੜ ਦੇ ਯਤਨਾਂ ਸਦਕਾ ਕਾਲਜ ਕੈਂਪਸ ਵਿਚ ਰਵਾਇਤੀ ਤੇ ਛਾਂਦਾਰ ਬੂਟੇ ਲਗਾਏ ਗਏ | ਕਾਲਜ ਦੇ ਇਕ ਬੰਜਰ ਕੋਨੇ ਨੂੰ ਵਿਕਸਿਤ ਕਰਨ ਲਈ ਕਾਲਜ ਦੇ ਐੱਨ.ਐੱਸ.ਐੱਸ. ਯੂਨਿਟ ਨੇ ਅਪਨਾਇਆ | ਇਸ ਪਾਰਕ ਦਾ ਮਕਸਦ ਵਿਦਿਆਰਥੀਆਂ ਤੇ ਸਟਾਫ਼ ਨੂੰ ਹਰਿਆ-ਭਰਿਆ, ਵਾਤਾਵਰਨ ਪੱਖੀ ਸਥਾਨ ਮੁਹੱਈਆ ਕਰਵਾਉਣਾ ਹੈ | ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਪਿ੍ੰਸੀਪਲ ਮੰਜੂ ਕਪੂਰ ਨੇ ਰੋਜ਼ਾਨਾ ਜੀਵਨ ਵਿਚ ਵਾਤਾਵਰਣ ਪੱਖੀ ਆਦਤਾਂ ਅਪਣਾਉਣ ਦੀ ਲੋੜ 'ਤੇ ਜ਼ੋਰ ਦਿੱਤਾ ਅਤੇ ਸਭ ਨੂੰ ਮੌਸਮੀ ਤਬਦੀਲੀ ਨਾਲ ਨਜਿੱਠਣ ਲਈ ਵੱਧ ਤੋਂ ਵੱਧ ਬੂਟੇ ਲਗਾਉਣ ਦੀ ਅਪੀਲ ਕੀਤੀ | ਵਾਈਸ ਪਿ੍ੰਸੀਪਲ ਨੇ ਐੱਨ.ਐੱਸ.ਐੱਸ. ਵਲੰਟੀਅਰਾਂ ਦੇ ਯਤਨਾਂ ਦੀ ਸ਼ਲਾਘਾ ਕੀਤੀ | ਪ੍ਰੋ. ਕੰਵਰਜੀਤ ਸਿੰਘ ਬਰਾੜ ਨੇ ਵਲੰਟੀਅਰਾਂ ਨੂੰ ਨਵੇਂ ਬਣੇ ਗ੍ਰੀਨ ਪਾਰਕ ਦੀ ਸੰਭਾਲ ਦੀ ਜ਼ਿੰਮੇਵਾਰੀ ਲੈਣ ਲਈ ਪ੍ਰੇਰਿਤ ਕੀਤਾ | ਐੱਨ.ਐੱਸ.ਐੱਸ. ਵਲੰਟੀਅਰਾਂ ਨੇ ਵਾਤਾਵਰਣ ਦੀ ਰਾਖੀ ਕਰਨ ਅਤੇ ਕਾਲਜ ਕੈਂਪਸ ਨੂੰ ਸਾਫ਼-ਸੁਥਰਾ ਤੇ ਹਰਾ-ਭਰਾ ਬਣਾਉਣ ਦਾ ਪ੍ਰਣ ਲਿਆ | ਪ੍ਰੋ. ਹਰਮੀਤ ਕੌਰ ਵਲੋਂ ਪ੍ਰੋਗਰਾਮ ਨੂੰ ਸਫ਼ਲ ਬਣਾਉਣ ਲਈ ਸਭ ਦਾ ਧੰਨਵਾਦ ਕੀਤਾ | ਇਸ ਮੌਕੇ ਵਾਈਸ ਪਿ੍ੰਸੀਪਲ ਡਾ. ਹਰਦਵਿੰਦਰ ਸਿੰਘ ਬਰਾੜ, ਪ੍ਰੋ. ਜੋਬਨਜੀਤ ਸਿੰਘ, ਦਫ਼ਤਰ ਸੁਪਰਡੈਂਟ ਦੌਲਧ ਸਿੰਘ, ਸੁਸ਼ੀਲ ਕੁਮਾਰ, ਸ਼ਮਿੰਦਰ ਸਿੰਘ, ਸ਼ਮਿੰਦਰ ਸਿੰਘ ਮੜ੍ਹ, ਲਾਲ ਚੰਦ, ਕੇਵਲ ਸਿੰਘ, ਸੰਦੀਪ ਸਿੰਘ ਅਤੇ ਵਿਦਿਆਰਥੀ ਹਾਜ਼ਰ ਸਨ |
ਪਿਛਲੀ ਖ਼ਬਰ ਘੱਲੂਘਾਰੇ ਦੇ ਸਿੱਖ ਸ਼ਹੀਦਾਂ ਨੂੰ ਸਮਰਪਿਤ ਗੰਨੇ ਦੇ ਜੂਸ ਦੀ ਛਬੀਲ ਲਗਾਈ <br/> ਅਗਲੀ ਖ਼ਬਰ ਦੂਜਾ ਮੁਫ਼ਤ ਅੱਖਾਂ ਦੀ ਜਾਂਚ ਤੇ ਮੋਤੀਆਬਿੰਦ ਆਪ੍ਰੇਸ਼ਨ ਕੈਂਪ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।