28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-06-2026

ਬਰਸਾਤ ਦੀ ਸ਼ੁਰੂਆਤ ਤੋਂ ਪਹਿਲਾਂ ਸਰਕਾਰ ਨੇ ਸੇਮ ਨਾਲਿਆਂ ਦੀ ਕਰਵਾਈ ਸਫ਼ਾਈ

ਅਜੀਤ ਡੈਸਕ 08-06-2026
ਸ੍ਰੀ ਮੁਕਤਸਰ ਸਾਹਿਬ, 7 ਜੂਨ (ਰਣਜੀਤ ਸਿੰਘ ਢਿੱਲੋਂ)-ਬਰਸਾਤੀ ਮੌਸਮ ਦੀ ਸ਼ੁਰੂਆਤ ਤੋਂ ਪਹਿਲਾਂ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਸੇਮ ਨਾਲਿਆਂ ਦੀ ਸਫ਼ਾਈ ਦਾ ਕੰਮ ਪੰਜਾਬ ਸਰਕਾਰ ਤੇ ਪ੍ਰਸ਼ਾਸਨ ਵਲੋਂ ਕਈ ਦਿਨਾਂ ਤੋਂ ਸ਼ੁਰੂ ਕਰਵਾਇਆ ਹੋਇਆ ਹੈ ਤਾਂ ਜੋ ਬਾਰਿਸ਼ ਦੀ ਰੁੱਤ ਵਿਚ ਸੇਮ ਨਾਲਿਆਂ ਵਿਚੋਂ ਲੰਘਦੇ ਪਾਣੀ ਵਿਚ ਰੁਕਾਵਟ ਨਾ ਪਵੇ, ਕਿਉਂਕਿ ਰੁਕਾਵਟ ਪੈਣ ਨਾਲ ਸੇਮ ਨਾਲੇ ਉਛਲ ਜਾਂਦੇ ਹਨ ਅਤੇ ਫ਼ਸਲਾਂ ਦਾ ਨੁਕਸਾਨ ਹੁੰਦਾ ਹੈ | ਇਸ ਦੇ ਮੱਦੇਨਜ਼ਰ ਸ੍ਰੀ ਮੁਕਤਸਰ ਸਾਹਿਬ ਇਲਾਕੇ ਵਿਚ ਪੈਂਦੇ ਸੇਮ ਨਾਲਿਆਂ ਦੀ ਸਫ਼ਾਈ ਦਾ ਕੰਮ ਜੰਗੀ ਪੱਧਰ 'ਤੇ ਜਾਰੀ ਹੈ | ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਸੰਗੂਧੌਣ, ਥਾਂਦੇਵਾਲਾ ਤੋਂ ਅੱਗੇ ਜਾਣ ਦੇ ਵੱਖ-ਵੱਖ ਪਿੰਡਾਂ ਦੇ ਸੇਮਨਾਲੇ ਦੀ ਸਫ਼ਾਈ ਕਰ ਦਿੱਤੀ ਗਈ ਹੈ | ਇਸ ਤਰ੍ਹਾਂ ਹੀ ਨੇੜਲੇ ਹੋਰ ਪਿੰਡਾਂ ਵਿਚੋਂ ਲੰਘਦੇ ਸੇਮ ਨਾਲਿਆਂ ਦੀ ਸਫ਼ਾਈ ਦਾ ਕੰਮ ਵੀ ਚੱਲ ਰਿਹਾ ਹੈ ਅਤੇ ਕਈ ਡਰੇਨਾਂ ਦੀ ਸਫ਼ਾਈ ਦਾ ਕੰਮ ਮੁਕੰਮਲ ਹੋ ਚੁੱਕਿਆ ਹੈ | ਵੱਖ-ਵੱਖ ਪਿੰਡਾਂ ਦੇ ਕਿਸਾਨਾਂ ਨੇ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਦਾ ਧੰਨਵਾਦ ਕੀਤਾ ਹੈ, ਜਿਨ੍ਹਾਂ ਵਲੋਂ ਨੁਕਸਾਨ ਤੋਂ ਬਚਾਅ ਲਈ ਸਮੇਂ ਸਿਰ ਸਫ਼ਾਈ ਮੁਹਿੰਮ ਸ਼ੁਰੂ ਕਰਵਾਈ ਅਤੇ ਡਰੇਨਾਂ ਵਿਚ ਭਾਰੀ ਮਾਤਰਾ 'ਚ ਉਗਿਆ ਹੋਇਆ ਸਰਕਾਨਾ, ਘਾਹਫੂਸ ਅਤੇ ਹੋਰ ਬੂਟੀਆਂ ਨੂੰ ਕੱਢਿਆ ਗਿਆ |
ਪਿਛਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੀ ਜ਼ਿਲ੍ਹਾ ਪੱਧਰੀ ਮੀਟਿੰਗ ਅਗਲੀ ਖ਼ਬਰ ਘੱਲੂਘਾਰੇ ਦੇ ਸਿੱਖ ਸ਼ਹੀਦਾਂ ਨੂੰ ਸਮਰਪਿਤ ਗੰਨੇ ਦੇ ਜੂਸ ਦੀ ਛਬੀਲ ਲਗਾਈ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।