28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-06-2026

ਸਪੈਸ਼ਲ ਇੰਟੈਂਸਿਵ ਰਿਵੀਜ਼ਨ ਤਹਿਤ ਮੋਗਾ ਵਿਖੇ ਸਮੂਹ ਪੋਲਿੰਗ ਸਟੇਸ਼ਨਾਂ 'ਤੇ ਲਗਾਏ ਵਿਸ਼ੇਸ਼ ਕੈਂਪ

ਅਜੀਤ ਡੈਸਕ 08-06-2026
ਮੋਗਾ, 7 ਜੂਨ (ਸੁਰਿੰਦਰਪਾਲ ਸਿੰਘ)-ਭਾਰਤੀ ਚੋਣ ਕਮਿਸ਼ਨ ਵਲੋਂ ਪੰਜਾਬ ਰਾਜ ਵਿਚ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਲਈ ਪ੍ਰੀ ਐਸ.ਆਈ.ਆਰ. ਦਾ ਕੰਮ ਜਾਰੀ ਹੈ | ਸਪੈਸ਼ਲ ਇੰਟੈਂਸਿਵ ਰਿਵੀਜ਼ਨ ਦਾ ਉਦੇਸ਼ ਹਰੇਕ ਯੋਗ ਨਾਗਰਿਕ ਨੂੰ ਵੋਟਰ ਸੂਚੀ ਵਿਚ ਸ਼ਾਮਿਲ ਕਰਨਾ ਅਤੇ ਅਯੋਗ ਵਿਅਕਤੀਆਂ ਨੂੰ ਸੂਚੀ ਵਿਚੋਂ ਬਾਹਰ ਕਰਨਾ ਹੈ | ਪੰਜਾਬ ਰਾਜ ਵਿਚ 2003 ਦੀ ਵੋਟਰ ਸੂਚੀ ਦੇ ਮੌਜੂਦਾ ਵੋਟਰਾਂ ਦੀ ਮੈਪਿੰਗ ਲਈ ਪ੍ਰੀ-ਐਸ.ਆਈ.ਆਰ. ਪ੍ਰੋਗਰਾਮ ਚੱਲ ਰਿਹਾ ਹੈ | ਇਸ ਪ੍ਰੋਗਰਾਮ ਤਹਿਤ ਵੋਟਰਾਂ ਦੀ ਮੈਪਿੰਗ ਫ਼ੀਸਦੀ ਵਧਾਉਣ ਲਈ ਅੱਜ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਜ਼ਿਲ੍ਹਾ ਮੋਗਾ ਦੇ ਸਮੂਹ ਪੋਲਿੰਗ ਬੂਥਾਂ 'ਤੇ ਵਿਸ਼ੇਸ਼ ਕੈਂਪ ਆਯੋਜਿਤ ਕੀਤੇ ਗਏ ਅਤੇ ਵੋਟਰਾਂ ਨੂੰ ਵੋਟਾਂ ਨਾਲ ਸਬੰਧਿਤ ਸਹੂਲਤਾਂ ਦਿੱਤੀਆਂ ਗਈਆਂ | ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਮੋਗਾ ਸਾਗਰ ਸੇਤੀਆ ਨੇ ਦੱਸਿਆ ਇੰਟੈਂਸਿਵ ਰਿਵੀਜ਼ਨ ਦੇ ਸ਼ਡਿਊਲ ਵਿਚ ਸੋਧ ਕੀਤੀ ਗਈ ਹੈ | ਉਨ੍ਹਾਂ ਕਿਹਾ ਕਿ ਸੋਧੇ ਸ਼ਡਿਊਲ ਅਨੁਸਾਰ ਹੁਣ 25 ਜੂਨ ਤੋਂ 24 ਜੁਲਾਈ 2026 ਤੱਕ ਸਮੂਹ ਬੀ.ਐਲ.ਓ. ਘਰ-ਘਰ ਜਾਣਗੇ | ਪੋਲਿੰਗ ਸਟੇਸ਼ਨਾਂ ਦੀ ਰੇਸ਼ਨਲਾਜੀਏਸ਼ਨ 24 ਜੁਲਾਈ 2026 ਤੱਕ ਕੀਤੀ ਜਾਵੇਗੀ | ਵੋਟਰ ਸੂਚੀ ਦਾ ਖਰੜਾ 3 ਅਗਸਤ 2026 ਨੂੰ ਪ੍ਰਕਾਸ਼ਿਤ ਕੀਤਾ ਜਾਵੇਗਾ | ਵੋਟਰ ਸੂਚੀਆਂ ਸਬੰਧੀ ਇਤਰਾਜ਼ ਅਤੇ ਦਾਅਵੇ 3 ਅਗਸਤ ਤੋਂ 2 ਸਤੰਬਰ 2026 ਤੱਕ ਲਏ ਜਾਣਗੇ | ਇਤਰਾਜ਼ ਅਤੇ ਦਾਅਵਿਆਂ ਦਾ ਨਿਪਟਾਰਾ 3 ਅਗਸਤ ਤੋਂ 28 ਸਤੰਬਰ 2026 ਤੱਕ ਕੀਤਾ ਜਾਵੇਗਾ | ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾ 1 ਅਕਤੂਬਰ ਨੂੰ ਕੀਤੀ ਜਾਵੇਗੀ |
ਪਿਛਲੀ ਖ਼ਬਰ ਲਰਨਿੰਗ ਫ਼ੀਲਡ ਸਕੂਲ ਵਿਖੇ ਸਕੇਟਿੰਗ ਕੈਂਪ ਵਿਚ ਖਿਡਾਰੀਆਂ ਨੇ ਉਤਸ਼ਾਹ ਦਿਖਾਇਆ-ਚੇਅਰਮੈਨ ਇੰਜ: ਜਨੇਸ਼ ਗਰਗ ਅਗਲੀ ਖ਼ਬਰ 'ਆਪ' ਸਰਕਾਰ ਵਲੋਂ ਮੁਲਾਜ਼ਮਾਂ 'ਤੇ ਲਾਠੀਚਾਰਜ ਲੋਕਤੰਤਰ ਦੇ ਮੂਲ ਸਿਧਾਂਤਾਂ 'ਤੇ ਸਿੱਧਾ ਹਮਲਾ-ਮੱਖਣ ਬਰਾੜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।