26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-06-2026

ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਤਵ ਅਭਿਆਨ ਤਹਿਤ ਜਾਗਰੂਕਤਾ ਕੈਂਪ <br/>

ਅਜੀਤ ਡੈਸਕ 10-06-2026
ਬਾਜਾਖਾਨਾ, 9 ਜੂਨ (ਜਗਦੀਪ ਸਿੰਘ ਗਿੱਲ)-ਸਮੁਦਾਇਕ ਸਿਹਤ ਕੇਂਦਰ ਬਾਜਾਖਾਨਾ ਵਿਖੇ ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਤਵ ਅਭਿਆਨ ਤਹਿਤ ਸਿਹਤ ਜਾਂਚ ਅਤੇ ਜਾਗਰੂਕਤਾ ਕੈਂਪ ਲਗਾਇਆ ਗਿਆ¢ ਇਸ ਮÏਕੇ ਸੀਨੀਅਰ ਮੈਡੀਕਲ ਅਫ਼ਸਰ ਡਾ. ਨਵਪ੍ਰੀਤ ਗਰੇਵਾਲ ਨੇ ਗਰਭਵਤੀ ਅÏਰਤਾਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਦੱਸਿਆ ਕਿ ਇਸ ਅਭਿਆਨ ਤਹਿਤ ਹਰ ਮਹੀਨੇ ਦੀ 9 ਅਤੇ 23 ਤਰੀਕ ਨੂੰ ਸਰਕਾਰੀ ਸਿਹਤ ਕੇਂਦਰ ਵਿਚ ਗਰਭਵਤੀ ਅÏਰਤਾਂ ਦੀ ਵਿਸ਼ੇਸ਼ ਜਾਂਚ ਕੀਤੀ ਜਾਂਦੀ ਹੈ | ਉਨ੍ਹਾਂ ਦੱਸਿਆ ਕਿ ਜੱਚਾ-ਬੱਚਾ ਦੀ ਸੁਰੱਖਿਆ ਲਈ ਜਣੇਪਾ ਹਮੇਸ਼ਾ ਸਰਕਾਰੀ ਹਸਪਤਾਲ ਵਿਚ ਹੀ ਕਰਵਾਉਣਾ ਚਾਹੀਦਾ ਹੈ ਤਾਂ ਜੋ ਜੱਚਾ-ਬੱਚਾ ਦੀ ਮÏਤ ਦਰ ਨੂੰ ਘੱਟ ਕੀਤਾ ਜਾ ਸਕੇ¢ ਮੈਡੀਕਲ ਅਫਸਰ ਡਾ. ਪਲਕ ਨੇ ਦੱਸਿਆ ਕਿ ਜੱਚਾ-ਬੱਚਾ ਦੀ ਤੰਦਰੁਸਤੀ ਲਈ ਸਿਹਤ ਵਿਭਾਗ ਹਰ ਸੰਭਵ ਉਪਰਾਲੇ ਕਰ ਰਿਹਾ ਹੈ | ਕੈਂਪ 'ਚ ਬੀ.ਈ.ਈ ਫ਼ਲੈਗ ਚਾਵਲਾ ਨੇ ਲੋਕਾਂ ਨੂੰ ਮਾਂ ਦੇ ਦੁੱਧ ਦੀ ਮਹੱਤਤਾ, ਬੱਚਿਆਂ ਦਾ ਸਹੀ ਵਾਧਾ ਤੇ ਵਿਕਾਸ, ਪਰਿਵਾਰ ਨਿਯੋਜਨ ਅਤੇ ਬੇਟੀ ਬਚਾਓ-ਬੇਟੀ ਪੜਾਓ ਸਬੰਧੀ ਵੀ ਵਿਸਥਾਰ ਜਾਣਕਾਰੀ ਸਾਂਝੀ ਕੀਤੀ | ਇਸ ਮੌਕੇ ਸੀਨੀਅਰ ਫਾਰਮੇਸੀ ਅਫ਼ਸਰ ਗੋਪਾਲ ਕਿ੍ਸ਼ਨ, ਸਿਹਤ ਸੁਪਰਵਾਈਜ਼ਰ ਕੰਵਲਜੀਤ ਕÏਰ, ਸੁਖਰਾਜ ਸਿੰਘ, ਸੀ.ਐਚ.ਓ ਬਲਜੀਤ ਕÏਰ, ਮਪਹਵ ਮੋਨੀਕਾ, ਅਮਰਜੀਤ ਕÏਰ ਅਤੇ ਆਸ਼ਾ ਵਰਕਰਾਂ ਆਦਿ ਹਾਜ਼ਰ ਸਨ¢

ਪਿਛਲੀ ਖ਼ਬਰ ਕੇਂਦਰੀ ਜੇਲ੍ਹ 'ਚੋਂ 4 ਮੋਬਾਈਲ ਫ਼ੋਨ ਬਰਾਮਦ ਅਗਲੀ ਖ਼ਬਰ ਭਾਰਤੀ ਦੀ ਕਿਸਾਨ ਯੂਨੀਅਨ ਸਿੱਧੂਪੁਰ ਦੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।