25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-06-2026

ਰੋਡਵੇਜ਼ ਮੁਲਾਜ਼ਮਾਂ ਵਲੋਂ ਚੱਕਾ ਜਾਮ ਅੱਜ <br/>

ਅਜੀਤ ਡੈਸਕ 10-06-2026
ਫ਼ਰੀਦਕੋਟ, 9 ਜੂਨ (ਸਰਬਜੀਤ ਸਿੰਘ)-ਪੰਜਾਬ ਰੋਡਵੇਜ ਪਨਬਸ/ਪੀ ਆਰ ਟੀ ਸੀ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ 25/11 ਦੀ ਮੀਟਿੰਗ ਸਥਾਨਕ ਡਿਪੂ ਵਿਖੇ ਪ੍ਰਧਾਨ ਹਰਜਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਡਿਪੂ ਪ੍ਰਧਾਨ ਨੇ ਕਿਹਾ ਕਿ ਸਰਕਾਰ ਵਲੋਂ ਲਗਾਤਾਰ ਮੁਲਾਜ਼ਮਾਂ ਦੀਆਂ ਮੰਗਾ ਨਜ਼ਰ ਅੰਦਾਜ ਕਰਕੇ ਵਿਭਾਗਾਂ ਦਾ ਨਿੱਜੀਕਰਨ ਕੀਤਾ ਜਾ ਰਿਹਾ ਹੈ, ਸੰਘਰਸ਼ ਕਰਦੇ ਮੁਲਾਜ਼ਮਾਂ 'ਤੇ ਨਾਜਾਇਜ਼ ਪਰਚੇ ਦਰਜ ਕਰਕੇ ਜੇਲਾਂ ਵਿਚ ਬੰਦ ਕੀਤਾ ਹੋਇਆ ਹੈ ਅਤੇ ਚਾਰ ਸਾਲ ਤੋਂ ਵੱਧ ਸਮਾਂ ਬੀਤ ਜਾਣ ਦੇ ਬਾਵਜੂਦ ਇਕ ਵੀ ਸਰਕਾਰੀ ਬੱਸ ਨਹੀਂ ਪਾਈ ਗਈ ਤੇ ਇਕ ਵੀ ਮੁਲਾਜ਼ਮ ਪੱਕਾ ਨਹੀ ਕੀਤਾ ਗਿਆ | ਜਿਸ ਕਾਰਨ ਸਮੂਹ ਮੁਲਾਜ਼ਮਾਂ ਵਿਚ ਕਾਫੀ ਰੋਸ ਪਾਇਆ ਜਾ ਰਿਹਾ ਹੈ | ਸੂਬਾ ਆਗੂ ਹਰਪ੍ਰੀਤ ਸਿੰਘ ਅਤੇ ਸਕੱਤਰ ਹਰਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਚਾਰ ਸਾਲ ਤੋਂ ਵੀ ਵਧੇਰੇ ਦਾ ਸਮਾਂ ਬੀਤ ਚੁੱਕਾ ਹੈ ਪ੍ਰੰਤੂ ਮੁਲਾਜ਼ਮਾਂ ਦੀਆਂ ਮੰਗਾਂ ਜਿਉਂ ਦੀਆਂ ਤਿਊਾ ਹਨ | ਜਿਸ ਦੇ ਰੋਸ ਵਿਚ ਜਥੇਬੰਦੀ ਵਲੋਂ ਫ਼ੈਸਲਾ ਲਿਆ ਗਿਆ ਹੈ ਕਿ 9 ਜੂਨ 2026 ਤੋਂ ਪੰਜਾਬ ਰੋਡਵੇਜ਼ ਪਨਬਸ ਦਾ ਚੱਕਾ ਜਾਮ ਕਰਕੇ ਹੜਤਾਲ ਕਰਕੇ ਰੋਸ ਪ੍ਰਦਰਸ਼ਨ ਸ਼ੁਰੂ ਕੀਤੇ ਜਾਣੇਗੇ ਤੇ 10 ਜੂਨ ਨੂੰ 12 ਵਜੇ ਤੋਂ ਬਾਅਦ ਦੁਪਹਿਰ ਤੱਕ ਪੀ. ਆਰ. ਟੀ. ਸੀ. ਦਾ ਚੱਕਾ ਜਾਮ ਕੀਤਾ ਜਾਵੇਗਾ ਅਤੇ ਪੰਜਾਬ ਪੱਧਰੀ ਰੋਸ ਪ੍ਰਦਰਸ਼ਨ ਸਮੇਤ ਸੰਘਰਸ਼ ਸ਼ੁਰੂ ਕੀਤਾ ਜਾਵੇਗਾ ਅਤੇ 11 ਜੂਨ 2026 ਨੂੰ ਮੁੱਖ ਮੰਤਰੀ ਪੰਜਾਬ ਦੀ ਰਿਹਾਇਸ਼ ਚੰਡੀਗੜ੍ਹ ਵਿਖੇ ਧਰਨਾ ਦਿੱਤਾ ਜਾਵੇਗਾ | ਆਗੂਆਂ ਨੇ ਕਿਹਾ ਕਿ ਸਮੂਹ ਕਿਸਾਨ, ਮਜ਼ਦੂਰ, ਮੁਲਾਜ਼ਮ, ਵਿਦਿਆਰਥੀ ਤੇ ਹੋਰ ਭਰਾਤਰੀ ਜਥੇਬੰਦੀਆਂ ਨੂੰ ਸੰਘਰਸ਼ ਦੀ ਹਮਾਇਤ ਦੀ ਅਪੀਲ ਕੀਤੀ ਹੈ ਜੋ ਵਿਰਾਸਤੀ ਵਿਭਾਗਾਂ ਨੂੰ ਬਚਾਉਣ ਅਤੇ ਨੌਜਵਾਨਾਂ ਦੇ ਰੁਜ਼ਗਾਰ ਬਚਾਉਣ ਲਈ ਸੰਘਰਸ਼ਾਂ ਦੀ ਹਮਾਇਤ ਕੀਤੀ ਜਾਵੇ |

ਪਿਛਲੀ ਖ਼ਬਰ ਕੂੜਾ ਡੰਪ ਬਣਾਏ ਜਾਣ ਦੇ ਵਿਰੋਧ 'ਚ ਮੁਹੱਲਾ ਨਿਵਾਸੀਆਂ ਵਲੋੋਂ ਰੋਸ ਪ੍ਰਦਰਸ਼ਨ <br/> ਅਗਲੀ ਖ਼ਬਰ ਨਰੇਗਾ ਮੁਲਾਜ਼ਮਾਂ ਵਲੋਂ ਆਪਣੀਆਂ ਮੰਗਾਂ ਮਨਾਉਣ ਲਈ ਰੋਸ ਧਰਨਾ ਜਾਰੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।