ਫ਼ਰੀਦਕੋਟ, 9 ਜੂਨ (ਜਸਵੰਤ ਸਿੰਘ ਪੁਰਬਾ)-ਬਾਬਾ ਬੰਦਾ ਬਹਾਦਰ ਕਾਲਜ ਆਫ਼ ਐਜੂਕੇਸ਼ਨ ਵਿਖੇ ਬਾਬਾ ਬੰਦਾ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ | ਜਿਸ ਵਿਚ ਕਾਲਜ ਦੇ ਈ.ਟੀ.ਟੀ. ਦੇ ਵਿਦਿਆਰਥੀਆਂ ਵਲੋਂ ਬੰਦਾ ਬਹਾਦਰ ਜੀ ਦੀ ਸ਼ਹੀਦੀ ਨੂੰ ਸਮਰਪਿਤ ਕਵਿਤਾਵਾਂ ਅਤੇ ਜੀਵਨੀ ਸਬੰਧਿਤ ਘਟਨਾਵਾਂ ਉੱਪਰ ਚਾਨਣਾ ਪਾਇਆ ਗਿਆ | ਕਾਲਜ ਚੇਅਰਮੈਨ ਪੁਨੀਤ ਇੰਦਰ ਬਾਵਾ ਨੇ ਸ਼ਰਧਾਂਜਲੀ ਭੇਂਟ ਕਰਦਿਆਂ ਬਾਬਾ ਬੰਦਾ ਸਿੰਘ ਬਹਾਦਰ ਜੀ ਦੀ ਕੁਰਬਾਨੀ ਨੂੰ ਸਿੱਖ ਇਤਿਹਾਸ ਦਾ ਅਨਿੱਖੜਵਾਂ ਅੰਗ ਦੱਸਿਆ | ਇਸ ਉਪਰੰਤ ਕਾਲਜ ਡਾਇਰੈਕਟਰ ਸ਼ਾਲਿਨੀ ਬਾਵਾ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਬੰਦਾ ਸਿੰਘ ਬਹਾਦਰ ਜੀ ਨੂੰ ਸ਼ਰਧਾਂਜਲੀ ਭੇਂਟ ਕੀਤੀ |