26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-06-2026

ਮਗਨਰੇਗਾ ਕਰਮਚਾਰੀ ਯੂਨੀਅਨ ਵਲੋਂ ਏ.ਡੀ.ਸੀ. (ਵਿਕਾਸ) ਦੇ ਦਫ਼ਤਰ ਅੱਗੇ ਧਰਨਾ

ਅਜੀਤ ਡੈਸਕ 10-06-2026
ਸ੍ਰੀ ਮੁਕਤਸਰ ਸਾਹਿਬ, 9 ਜੂਨ (ਰਣਜੀਤ ਸਿੰਘ ਢਿੱਲੋਂ)-ਮਗਨਰੇਗਾ ਕਰਮਚਾਰੀ ਯੂਨੀਅਨ ਵਲੋਂ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਦੇ ਦਫ਼ਤਰ ਅੱਗੇ ਸ੍ਰੀ ਮੁਕਤਸਰ ਸਾਹਿਬ ਵਿਖੇ ਧਰਨਾ ਦਿੱਤਾ ਗਿਆ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਅਵਤਾਰ ਸਿੰਘ ਦੋਦਾ ਨੇ ਦੱਸਿਆ ਕਿ ਪੰਜਾਬ ਭਰ ਵਿਚ ਮਨਰੇਗਾ ਮੁਲਾਜ਼ਮ ਪਿਛਲੇ ਲਗਪਗ 17-18 ਸਾਲਾਂ ਤੋਂ ਕੰਟਰੈਕਟ ਆਧਾਰਿਤ ਸੇਵਾਵਾਂ ਨਿਭਾ ਰਹੇ ਹਨ | ਲੰਮੇ ਸਮੇਂ ਤੋਂ ਆਪਣੀਆਂ ਸੇਵਾਵਾਂ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵਿਚ ਪੱਕੀਆਂ ਕਰਵਾਉਣ ਦੀ ਮੰਗ ਨੂੰ ਲੈ ਕੇ ਸੰਘਰਸ਼ ਕੀਤਾ ਜਾ ਰਿਹਾ ਹੈ | ਹੁਣ ਤੱਕ ਚਾਰ ਸਰਕਾਰਾਂ ਦਾ ਕਾਰਜਕਾਲ ਇਸ ਅਰਸੇ ਦੌਰਾਨ ਹੰਢਾ ਚੁੱਕੇ ਹਾਂ | ਉਨ੍ਹਾਂ ਕਿਹਾ ਕਿ ਹਰ ਪਾਰਟੀ ਦੀ ਸਰਕਾਰ ਨੇ ਮਨਰੇਗਾ ਮੁਲਾਜ਼ਮਾਂ ਨੂੰ ਸਿਰਫ਼ ਆਪਣੇ ਸਿਆਸੀ ਹਿੱਤਾਂ ਲਈ ਵਰਤਿਆ ਹੈ | ਸਮੇਂ-ਸਮੇਂ ਦੀਆਂ ਸਰਕਾਰਾਂ ਨੇ ਮੁਲਾਜ਼ਮਾਂ ਦੀਆਂ ਸੇਵਾਵਾਂ ਪੱਕੀਆਂ ਕਰਨ ਲਈ ਕੋਈ ਉਪਰਾਲਾ ਨਹੀਂ ਕੀਤਾ | ਇਸ ਮਹਿੰਗਾਈ ਦੇ ਯੁੱਗ ਵਿਚ ਨਿਗੂਣੀਆਂ ਤਨਖ਼ਾਹਾਂ 'ਤੇ ਕੰਮ ਕਰਨ ਵਾਲੇ ਮਨਰੇਗਾ ਮੁਲਾਜ਼ਮਾਂ ਨੂੰ ਤਨਖ਼ਾਹ ਵੀ ਪਿਛਲੇ ਛੇ-ਸੱਤ ਮਹੀਨਿਆਂ ਤੋਂ ਨਹੀਂ ਮਿਲੀ | ਜਿਸ ਦੇ ਰੋਸ ਵਜੋਂ ਕਲਮਛੋੜ ਹੜਤਾਲ ਕਰਕੇ ਮੁਲਾਜ਼ਮ ਸਿਰਫ਼ ਬਲਾਕ ਦੀ ਹਾਜ਼ਰੀ ਦੇਣਗੇ ਅਤੇ ਹਰ ਇਕ ਵਾਧੂ ਕੰਮ ਮੁਕੰਮਲ ਬੰਦ ਕੀਤਾ ਜਾਵੇਗਾ |


ਪਿਛਲੀ ਖ਼ਬਰ ਪ੍ਰਧਾਨ ਮੰਤਰੀ ਸੁਰੱਖਿਅਤ ਮਾਤਰੀਤਵ ਅਭਿਆਨ ਤਹਿਤ ਵਿਸ਼ੇਸ਼ ਜਾਂਚ ਕੈਂਪ <br/> ਅਗਲੀ ਖ਼ਬਰ ਲਾਹੌਰ 'ਚ 16 ਨੂੰ ਮਨਾਇਆ ਜਾਵੇਗਾ ਸ਼ਹੀਦੀ ਪੁਰਬ, ਤਿਆਰੀਆਂ ਮੁਕੰਮਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।