27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-06-2026

ਲਾਵਾਰਸ ਲਾਸ਼ ਦਾ ਅੰਤਿਮ ਸੰਸਕਾਰ ਕਰਵਾਇਆ

ਅਜੀਤ ਡੈਸਕ 10-06-2026
ਸ੍ਰੀ ਮੁਕਤਸਰ ਸਾਹਿਬ, 9 ਜੂਨ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਦੀ ਮਲੋਟ ਰੋਡ ਤੋਂ ਦੁਕਾਨ ਨੇੜੇ ਇਕ ਲਾਵਾਰਸ ਵਿਅਕਤੀ ਦੀ ਲਾਸ਼ ਮਿਲੀ ਸੀ, ਜਿਸ ਦੀ ਸੂਚਨਾ ਲੋਕਾਂ ਨੇ ਥਾਣਾ ਸਿਟੀ ਪੁਲਿਸ ਨੂੰ ਦਿੱਤੀ | ਮੌਕੇ 'ਤੇ ਪੁਲਿਸ ਪਹੁੰਚ ਗਈ ਅਤੇ ਲਾਸ਼ ਨੂੰ ਸ਼ਨਾਖ਼ਤ ਲਈ ਸਰਕਾਰੀ ਹਸਪਤਾਲ ਸ੍ਰੀ ਮੁਕਤਸਰ ਸਾਹਿਬ ਦੀ ਮੋਰਚਰੀ ਵਿਚ ਰਖਵਾ ਦਿੱਤਾ ਗਿਆ ਸੀ | 72 ਘੰਟੇ ਬੀਤਣ ਦੇ ਬਾਵਜੂਦ ਵੀ ਉਸ ਦੀ ਸ਼ਨਾਖ਼ਤ ਨਹੀਂ ਹੋ ਸਕੀ | ਅੱਜ ਬਾਅਦ 72 ਘੰਟੇ ਸਰਕਾਰੀ ਹਸਪਤਾਲ ਦੇ ਡਾਕਟਰਾਂ ਤੋਂ ਲਾਸ਼ ਦਾ ਪੋਸਟਮਾਰਟਮ ਕਰਵਾ ਦਿੱਤਾ ਅਤੇ ਲਾਸ਼ ਦਾ ਅੰਤਿਮ ਸਸਕਾਰ ਕਰਨ ਲਈ ਬਾਬਾ ਸ਼ਨੀਦੇਵ ਸੇਵਾ ਸੁਸਾਇਟੀ ਤੋਂ ਸਹਿਯੋਗ ਮੰਗਿਆ | ਬਾਬਾ ਸ਼ਨੀਦੇਵ ਸੇਵਾ ਸੁਸਾਇਟੀ ਦੇ ਮੈਂਬਰਾਂ ਨੇ ਲਾਵਾਰਸ ਲਾਸ਼ ਦਾ ਅੰਤਿਮ ਸਸਕਾਰ ਬਠਿੰਡਾ ਰੋਡ 'ਤੇ ਸ਼ਮਸ਼ਾਨਘਾਟ ਵਿਚ ਪੁਲਿਸ ਦੀ ਹਾਜ਼ਰੀ ਵਿਚ ਕਰਵਾ ਦਿੱਤਾ | ਇਸ ਮੌਕੇ ਸੁਸਾਇਟੀ ਪ੍ਰਧਾਨ ਦਵਿੰਦਰ ਗਾਂਧੀ, ਰਾਜੂ ਅਰੋੜਾ, ਭੀਮ ਸਿੰਘ, ਰਜੇਸ਼ ਚੁੱਘ, ਰਾਜੇਸ਼ ਜੱਗਾ, ਪ੍ਰਦੀਪ ਮਿੱਤਲ, ਸੁਰਜੀਤ ਕੁਮਾਰ ਤੋਂ ਇਲਾਵਾ ਥਾਣਾ ਸਿਟੀ ਪੁਲਿਸ ਦੇ ਏ.ਐੱਸ.ਆਈ. ਬਲਵੰਤ ਸਿੰਘ, ਪੀ.ਐੱਚ.ਜੀ. ਗੁਰਜੀਤ ਸਿੰਘ ਅਤੇ ਸਿਪਾਹੀ ਪਰਮਿੰਦਰ ਸਿੰਘ ਮੌਜੂਦ ਸਨ |
ਪਿਛਲੀ ਖ਼ਬਰ ਨਿਪਾਲ ਇੰਟਰਨੈਸ਼ਨਲ ਕਰਾਟੇ ਚੈਂਪੀਅਨਸ਼ਿਪ 'ਚ ਮਲੋਟ ਦੇ ਖਿਡਾਰੀਆਂ ਦਾ ਦਬਦਬਾ <br/> ਅਗਲੀ ਖ਼ਬਰ ਐੱਮ.ਐੱਮ.ਡੀ. ਡੀ.ਏ.ਵੀ. ਕਾਲਜ ਵਿਖੇ ਬੀ.ਏ. ਦਾ ਨਤੀਜਾ ਸ਼ਾਨਦਾਰ ਰਿਹਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।