27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-06-2026

ਸਵ. ਮੇਜਰ ਜ਼ੋਰਾ ਸਿੰਘ ਬਰਾੜ ਦੀ ਯਾਦ 'ਚ ਵੱਖ-ਵੱਖ ਸੰਸਥਾਵਾਂ ਨੂੰ ਵਿੱਤੀ ਸਹਾਇਤਾ ਸੌਂਪੀ <br/>

ਅਜੀਤ ਡੈਸਕ 10-06-2026
ਜੈਤੋ, 9 ਜੂਨ (ਗੁਰਮੀਤਪਾਲ ਰੋੜੀਕਪੂਰਾ)-ਸਵ. ਮੇਜਰ ਜ਼ੋਰਾ ਸਿੰਘ ਬਰਾੜ ਦੀ ਯਾਦ ਨੂੰ ਸਮਰਪਿਤ ਸੇਵਾ ਕਾਰਜਾਂ ਤਹਿਤ ਉਨ੍ਹਾਂ ਦੀ ਪਤਨੀ ਪਰਮਿੰਦਰ ਕੌਰ ਬਰਾੜ ਵਲੋਂ ਪਿੰਡ ਚੰਦਭਾਨ ਦੀਆਂ ਧਾਰਮਿਕ, ਵਿਦਿਅਕ ਅਤੇ ਸਮਾਜਿਕ ਸੰਸਥਾਵਾਂ ਨੂੰ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਗਈ | ਸਮਾਜ ਸੇਵੀ ਕੁਲਦੀਪ ਸਿੰਘ ਕੁੱਕਾ ਬਰਾੜ ਸੇਵੇਵਾਲਾ ਨੇ ਦੱਸਿਆ ਕਿ ਪਰਮਿੰਦਰ ਕੌਰ ਬਰਾੜ ਵਲੋਂ ਸਰਕਾਰੀ ਹਾਈ ਸਕੂਲ ਚੰਦਭਾਨ, ਗੁਰਦੁਆਰਾ ਸਾਹਿਬ ਅਤੇ ਪਿੰਡ ਦੇ ਸ਼ਮਸ਼ਾਨ ਘਾਟ ਲਈ 11-11 ਹਜ਼ਾਰ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਗਈ ਹੈ | ਉਨ੍ਹਾਂ ਦੱਸਿਆ ਕਿ ਸਰਕਾਰੀ ਹਾਈ ਸਕੂਲ ਚੰਦਭਾਨ ਦੀ ਮੁੱਖ ਅਧਿਆਪਕਾ ਰੀਤੂਬਾਲਾ ਨੂੰ ਸਕੂਲ ਦੇ ਵਿਕਾਸ ਕਾਰਜਾਂ ਲਈ 11 ਹਜ਼ਾਰ ਰੁਪਏ ਦਾ ਚੈੱਕ ਭੇਟ ਕੀਤਾ ਗਿਆ | ਪਰਮਿੰਦਰ ਕੌਰ ਬਰਾੜ ਨੇ ਕਿਹਾ ਕਿ ਸਵ. ਮੇਜਰ ਜ਼ੋਰਾ ਸਿੰਘ ਬਰਾੜ ਹਮੇਸ਼ਾ ਸਿੱਖਿਆ, ਸਮਾਜ ਸੇਵਾ ਅਤੇ ਲੋਕ ਭਲਾਈ ਦੇ ਕਾਰਜਾਂ ਨਾਲ ਜੁੜੇ ਰਹੇ ਅਤੇ ਉਨ੍ਹਾਂ ਦੀ ਯਾਦ ਨੂੰ ਜਿਉਂਦਾ ਰੱਖਣ ਲਈ ਇਹ ਨਿਮਾਣਾ ਉਪਰਾਲਾ ਕੀਤਾ ਗਿਆ ਹੈ | ਪਿੰਡ ਵਾਸੀਆਂ ਅਤੇ ਸੰਸਥਾਵਾਂ ਦੇ ਨੁਮਾਇੰਦਿਆਂ ਨੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਪਰਮਿੰਦਰ ਕੌਰ ਬਰਾੜ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਅਜਿਹੇ ਯੋਗਦਾਨ ਸਮਾਜ ਲਈ ਪ੍ਰੇਰਣਾ ਸਰੋਤ ਬਣਦੇ ਹਨ | ਇਸ ਮੌਕੇ ਨੰਬਰਦਾਰ ਨਿਰਮਲ ਸਿੰਘ ਮੋਹਲੀ, ਸਾਬਕਾ ਪੰਚ ਸੁਖਦੇਵ ਸਿੰਘ, ਧਨਵੰਤ ਸਿੰਘ ਰਾਜੂ, ਨਛੱਤਰ ਸਿੰਘ ਬਰਾੜ, ਸੱਜਣ ਸਿੰਘ ਅਤੇ ਗੋਰਾ ਦੀਨਾ ਸਾਹਿਬ ਸਮੇਤ ਹੋਰ ਪਿੰਡ ਵਾਸੀ ਹਾਜ਼ਰ ਸਨ | ਉਨ੍ਹਾਂ ਪਰਮਿੰਦਰ ਕੌਰ ਬਰਾੜ ਵਲੋਂ ਕੀਤੇ ਇਸ ਲੋਕ ਭਲਾਈ ਦੇ ਉਪਰਾਲੇ ਦੀ ਭਰਪੂਰ ਸ਼ਲਾਘਾ ਕਰਦਿਆਂ ਕਿਹਾ ਕਿ ਸਵ. ਮੇਜਰ ਜੋਰਾ ਸਿੰਘ ਬਰਾੜ ਦੀਆਂ ਸਮਾਜ ਸੇਵਾ ਨਾਲ ਜੁੜੀਆਂ ਯਾਦਾਂ ਹਮੇਸ਼ਾ ਲੋਕਾਂ ਦੇ ਦਿਲਾਂ ਵਿਚ ਜ਼ਿੰਦਾ ਰਹਿਣਗੀਆਂ |

ਪਿਛਲੀ ਖ਼ਬਰ ਕੈਂਸਰ ਨਾਲ ਇਕ ਹੋਰ ਔਰਤ ਦੀ ਮੌਤ ਅਗਲੀ ਖ਼ਬਰ ਮੁਫ਼ਤ ਸ਼ੂਗਰ, ਬੀ.ਪੀ ਜਾਂਚ ਅਤੇ ਜਾਗਰੂਕਤਾ ਕੈਂਪ ਕੱਲ੍ਹ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।