29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-06-2026

ਪੰਜਾਬ ਦੇ ਰਾਜਪਾਲ 15 ਜੂਨ ਨੂੰ ਫ਼ਰੀਦਕੋਟ 'ਚ ਸਕਿੱਲ ਡਿਵੈਲਪਮੈਂਟ ਸੈਂਟਰ ਦਾ ਕਰਨਗੇ ਉਦਘਾਟਨ

ਅਜੀਤ ਡੈਸਕ 13-06-2026
ਫ਼ਰੀਦਕੋਟ, 12 ਜੂਨ (ਜਸਵੰਤ ਸਿੰਘ ਪੁਰਬਾ)-ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ 15 ਜੂਨ ਨੂੰ ਫ਼ਰੀਦਕੋਟ ਦੌਰੇ ਦੌਰਾਨ ਰੈੱਡ ਕਰਾਸ ਭਵਨ ਵਿਖੇ ਸਥਾਪਤ ਕੀਤੇ ਗਏ ਸਕਿੱਲ ਡਿਵੈਲਪਮੈਂਟ ਸੈਂਟਰ ਦਾ ਉਦਘਾਟਨ ਕਰਨਗੇ ਅਤੇ ਇਸ ਉਪਰੰਤ ਸੱਭਿਆਚਾਰਕ ਕੇਂਦਰ ਦੇ ਆਡੀਟੋਰੀਅਮ ਹਾਲ ਵਿਖੇ ਜ਼ਿਲ੍ਹਾ ਵਾਸੀਆਂ ਨੂੰ ਸੰਬੋਧਨ ਕਰਨਗੇ | ਇਹ ਜਾਣਕਾਰੀ ਡਿਪਟੀ ਕਮਿਸ਼ਨਰ ਫ਼ਰੀਦਕੋਟ ਰਾਹੁਲ ਚਾਬਾ ਨੇ ਅੱਜ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਪ੍ਰੋਗਰਾਮ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਮੌਕੇ ਦਿੱਤੀ | ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਹ ਸਕਿੱਲ ਡਿਵੈਲਪਮੈਂਟ ਸੈਂਟਰ ਸਨ ਫਾਊਾਡੇਸ਼ਨ ਵਲੋਂ ਚਲਾਇਆ ਜਾਵੇਗਾ | ਉਨ੍ਹਾਂ ਕਿਹਾ ਕਿ ਇਸ ਸੈਂਟਰ ਵਿਚ ਨੌਜਵਾਨਾਂ ਨੂੰ ਸੱਤ ਵੱਖ-ਵੱਖ ਹੁਨਰਾਂ ਦੀ ਮੁਫ਼ਤ ਸਿਖਲਾਈ ਦਿੱਤੀ ਜਾਵੇਗੀ | ਸਿਖਲਾਈ ਪੂਰੀ ਹੋਣ ਉਪਰੰਤ ਸਿਖਿਆਰਥੀਆਂ ਨੂੰ ਰੁਜ਼ਗਾਰ ਦੇ ਮੌਕੇ ਉਪਲਬਧ ਕਰਵਾਉਣ ਲਈ ਵੀ ਯਤਨ ਕੀਤੇ ਜਾਣਗੇ, ਜਿਸ ਨਾਲ ਨੌਜਵਾਨਾਂ ਨੂੰ ਆਤਮ-ਨਿਰਭਰ ਬਣਾਉਣ ਵਿਚ ਮਦਦ ਮਿਲੇਗੀ | ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਰਾਜਪਾਲ ਦੇ ਦੌਰੇ ਸਬੰਧੀ ਸਾਰੀਆਂ ਤਿਆਰੀਆਂ ਸਮੇਂ ਸਿਰ ਮੁਕੰਮਲ ਕੀਤੀਆਂ ਜਾਣ | ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਉਪਰੰਤ ਰਾਜਪਾਲ ਗੁਲਾਬ ਚੰਦ ਕਟਾਰੀਆ ਸਰਕਾਰੀ ਬਿ੍ਜਿੰਦਰਾ ਕਾਲਜ ਵਿਖੇ ਸਥਿਤ ਐਸਟਰੋਟਰਫ ਹਾਕੀ ਗਰਾਊਾਡ ਦਾ ਦੌਰਾ ਕਰਨਗੇ ਅਤੇ ਉੱਥੇ ਖਿਡਾਰੀਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀ ਹੌਂਸਲਾ ਅਫ਼ਜ਼ਾਈ ਕਰਨਗੇ | ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸੰਦੀਪ ਮਲਹੋਤਰਾ, ਐਸ.ਡੀ.ਐਮ. ਫ਼ਰੀਦਕੋਟ ਪੁਨੀਤ ਸ਼ਰਮਾ, ਐਸ.ਡੀ.ਐਮ. ਕੋਟਕਪੂਰਾ ਰਾਜਿੰਦਰ ਸਿੰਘ, ਐਸ.ਡੀ.ਐਮ. ਜੈਤੋ ਵਿਕਰਮਜੀਤ, ਐਕਸੀਅਨ ਵਾਟਰ ਸਪਲਾਈ ਸ਼ਮਿੰਦਰ ਸਿੰਘ, ਜ਼ਿਲ੍ਹਾ ਸਿੱਖਿਆ ਅਫ਼ਸਰ ਅੰਜਨਾ ਕੌਂਸ਼ਲ, ਐਕਸੀਅਨ ਪੀ.ਡਬਲਊ.ਡੀ. ਨਵਜੀਤ ਸਿੰਘ ਬਰਾੜ, ਡੀ.ਐਫ.ਐਸ.ਸੀ. ਗੁਰਜੀਤ ਸਿੰਘ, ਜ਼ਿਲ੍ਹਾ ਖ਼ੇਡ ਅਫ਼ਸਰ ਬਲਜਿੰਦਰ ਸਿੰਘ, ਐਮ.ਸੀ. ਨਗਰ ਕੌਂਸਲ ਫ਼ਰੀਦਕੋਟ ਅਮਿ੍ੰਤ ਲਾਲ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ |
ਪਿਛਲੀ ਖ਼ਬਰ ਕੁਲਤਾਰ ਸਿੰਘ ਸੰਧਵਾਂ ਨੇ ਮੁੱਖ ਮੰਤਰੀ ਤੀਰਥ ਯਾਤਰਾ ਵਾਲੀ ਬੱਸ ਕੀਤੀ ਰਵਾਨਾ ਅਗਲੀ ਖ਼ਬਰ ਪਿੰਡ ਰਾਮੇਆਣਾ ਵਿਖੇ ਜੈਤੋ ਰਜਬਾਹੇ 'ਚ ਪਿਆ ਪਾੜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।