29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-06-2026

ਕੁਲਤਾਰ ਸਿੰਘ ਸੰਧਵਾਂ ਨੇ ਮੁੱਖ ਮੰਤਰੀ ਤੀਰਥ ਯਾਤਰਾ ਵਾਲੀ ਬੱਸ ਕੀਤੀ ਰਵਾਨਾ

ਅਜੀਤ ਡੈਸਕ 13-06-2026
ਫ਼ਰੀਦਕੋਟ, 12 ਜੂਨ (ਜਸਵੰਤ ਸਿੰਘ ਪੁਰਬਾ)-ਸਪੀਕਰ ਪੰਜਾਬ ਵਿਧਾਨ ਸਭਾ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਪਿੰਡ ਪੱਕਾ ਨੰਬਰ 3 ਵਿਖੇ ਪੰਜਾਬ ਸਰਕਾਰ ਦੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸ਼ਰਧਾਲੂਆਂ ਦੀ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ | ਸਪੀਕਰ ਸੰਧਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਇਹ ਯੋਜਨਾ ਲੋਕਾਂ ਨੂੰ ਦੇਸ਼ ਦੇ ਪ੍ਰਮੁੱਖ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਇਕ ਮਹੱਤਵਪੂਰਨ ਉਪਰਾਲਾ ਹੈ | ਉਨ੍ਹਾਂ ਕਿਹਾ ਕਿ ਇਸ ਸਕੀਮ ਰਾਹੀਂ ਬਜ਼ੁਰਗਾਂ ਅਤੇ ਹੋਰ ਸ਼ਰਧਾਲੂਆਂ ਨੂੰ ਮੁਫ਼ਤ ਤੀਰਥ ਯਾਤਰਾ ਦੀ ਸਹੂਲਤ ਪ੍ਰਦਾਨ ਕੀਤੀ ਜਾ ਰਹੀ ਹੈ, ਜਿਸ ਦਾ ਲੋਕਾਂ ਨੂੰ ਵੱਡਾ ਲਾਭ ਮਿਲ ਰਿਹਾ ਹੈ | ਸਪੀਕਰ ਸੰਧਵਾਂ ਨੇ ਯਾਤਰਾ 'ਤੇ ਜਾ ਰਹੇ ਸ਼ਰਧਾਲੂਆਂ ਨੂੰ ਸ਼ੁੱਭਕਾਮਨਾਵਾਂ ਦਿੰਦਿਆਂ ਉਨ੍ਹਾਂ ਦੀ ਸੁਖਦ ਅਤੇ ਮੰਗਲਮਈ ਯਾਤਰਾ ਦੀ ਕਾਮਨਾ ਕੀਤੀ | ਇਸ ਮੌਕੇ ਸੀਪਾ ਸਰਪੰਚ, ਗੁਰਸੇਵਕ ਸਿੰਘ ਸਰਪੰਚ, ਮਲਕੀਤ ਸਿੰਘ ਸਰਪੰਚ, ਲਵਪ੍ਰੀਤ ਸਿੰਘ, ਲਾਡੀ ਢੁੱਡੀ, ਜਲੌਰ ਸਿੰਘ ਸਰਪੰਚ, ਜਸਵਿੰਦਰ ਸਿੰਘ ਢੁੱਡੀ, ਮੈਂਬਰ ਸੰਦੀਪ ਕੁਮਾਰ, ਮੈਂਬਰ ਗੁਰਵਿੰਦਰ ਸਿੰਘ, ਮੈਂਬਰ ਬਲਵੀਰ ਸਿੰਘ, ਮੈਂਬਰ ਰਾਮ ਸਿੰਘ, ਮੈਂਬਰ ਗੁਰਸੇਵਕ ਸਿੰਘ, ਮੈਂਬਰ ਹਰਜਿੰਦਰ ਸਿੰਘ, ਮੰਦਰ ਸਿੰਘ, ਡਾ. ਗੁਰਚਰਨ ਸਿੰਘ ਸਾਬਕਾ ਮੈਂਬਰ, ਗੁਰਦੀਪ ਸਿੰਘ ਰਾਜੂ ਨੰਬਰਦਾਰ, ਬਲਜੀਤ ਸਿੰਘ ਸਾਬਕਾ ਮੈਂਬਰ, ਦਰਸ਼ਨ ਸਿੰਘ, ਬਸੰਤ ਸਿੰਘ ਫ਼ੌਜੀ ਗੁਰਦੁਆਰਾ ਕਮੇਟੀ ਪ੍ਰਧਾਨ, ਲਖਵੀਰ ਸਿੰਘ ਗੁਰਮੀਤ ਸਿੰਘ ਅਤੇ ਹੋਰ ਪਤਵੰਤੇ ਹਾਜ਼ਰ ਸਨ |
ਪਿਛਲੀ ਖ਼ਬਰ ਪ੍ਰੈੱਸ ਟਰੱਸਟ ਦੇ ਵਫ਼ਦ ਵਲੋਂ ਡੀ.ਸੀ. ਅਤੇ ਐਸ.ਐਸ.ਪੀ. ਨਾਲ ਮਿਲਣੀ ਅਗਲੀ ਖ਼ਬਰ ਪੰਜਾਬ ਦੇ ਰਾਜਪਾਲ 15 ਜੂਨ ਨੂੰ ਫ਼ਰੀਦਕੋਟ 'ਚ ਸਕਿੱਲ ਡਿਵੈਲਪਮੈਂਟ ਸੈਂਟਰ ਦਾ ਕਰਨਗੇ ਉਦਘਾਟਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।