29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-06-2026

ਪ੍ਰੈੱਸ ਟਰੱਸਟ ਦੇ ਵਫ਼ਦ ਵਲੋਂ ਡੀ.ਸੀ. ਅਤੇ ਐਸ.ਐਸ.ਪੀ. ਨਾਲ ਮਿਲਣੀ

ਅਜੀਤ ਡੈਸਕ 13-06-2026
ਕੋਟਕਪੂਰਾ, 12 ਜੂਨ (ਮੋਹਰ ਸਿੰਘ ਗਿੱਲ)-ਸਥਾਨਕ ਪ੍ਰੈੱਸ ਟਰੱਸਟ ਦੇ ਪ੍ਰਧਾਨ ਸੁਭਾਸ਼ ਮਹਿਤਾ, ਸਰਪ੍ਰਸਤ ਹਰਿੰਦਰ ਆਹੂਜਾ ਅਤੇ ਜਨਰਲ ਸਕੱਤਰ ਗੁਰਪ੍ਰੀਤ ਸਿੰਘ ਔਲਖ ਦੀ ਅਗਵਾਈ ਹੇਠ ਕਲੱਬ ਦੇ ਸਮੂਹ ਅਹੁਦੇਦਾਰਾਂ ਵਲੋਂ ਨਵੇਂ ਆਏ ਡਿਪਟੀ ਕਮਿਸ਼ਨਰ ਫ਼ਰੀਦਕੋਟ ਰਾਹੁਲ ਚਾਬਾ (ਆਈ.ਏ.ਐਸ) ਅਤੇ ਸੀਨੀਅਰ ਪੁਲਿਸ ਕਪਤਾਨ ਗੁਰਬੰਸ ਸਿੰਘ ਬੈਂਸ (ਪੀ.ਪੀ.ਐਸ) ਨਾਲ ਨਿੱਘੀ ਮਿਲਣੀ ਕੀਤੀ | ਇਸ ਦੌਰਾਨ ਪ੍ਰਮੁੱਖ ਅਹੁਦੇਦਾਰਾਂ ਵਲੋਂ ਦੋਵੇਂ ਸੀਨੀਅਰ ਅਧਿਕਾਰੀਆਂ ਦਾ ਬੂਕੇ ਦੇ ਕੇ ਨਿੱਘਾ ਸਵਾਗਤ ਕੀਤਾ ਗਿਆ ਅਤੇ ਅਹੁਦੇ ਸੰਭਾਲਣ ਦੀ ਵਧਾਈ ਦਿੱਤੀ ਗਈ | ਮਿਲਣੀ ਦੌਰਾਨ ਪ੍ਰਧਾਨ ਸੁਭਾਸ਼ ਮਹਿਤਾ ਨੇ ਪ੍ਰੈਸ ਟਰੱਸਟ ਕੋਟਕਪੂਰਾ ਦੀਆਂ ਗਤੀਵਿਧੀਆਂ, ਉਦੇਸ਼ ਅਤੇ ਪੱਤਰਕਾਰ ਭਾਈਚਾਰੇ ਨਾਲ ਸਬੰਧਿਤ ਵੱਖ-ਵੱਖ ਮੁੱਦਿਆਂ ਬਾਰੇ ਚਰਚਾ ਕੀਤੀ | ਉਨ੍ਹਾਂ ਕਿਹਾ ਕਿ ਟਰੱਸਟ ਪਿਛਲੇ ਲੰਬੇ ਸਮੇਂ ਤੋਂ ਪੱਤਰਕਾਰ ਭਾਈਚਾਰੇ ਦੇ ਹੱਕਾਂ, ਸਮਾਜਿਕ ਸਰੋਕਾਰਾਂ ਅਤੇ ਲੋਕ ਹਿਤ ਦੇ ਮੁੱਦਿਆਂ ਨੂੰ ਉਭਾਰਨ ਲਈ ਸਰਗਰਮ ਭੂਮਿਕਾ ਨਿਭਾ ਰਿਹਾ ਹੈ | ਇਸ ਮੌਕੇ ਮੀਡੀਆ ਅਤੇ ਪ੍ਰਸ਼ਾਸਨ ਵਿਚਕਾਰ ਆਪਸੀ ਸਹਿਯੋਗ ਨੂੰ ਹੋਰ ਮਜ਼ਬੂਤ ਬਣਾਉਣ, ਵਿਕਾਸ ਕਾਰਜਾਂ ਸਬੰਧੀ ਜਾਣਕਾਰੀ ਲੋਕਾਂ ਤੱਕ ਪਹੁੰਚਾਉਣ, ਸਮਾਜਿਕ ਬੁਰਾਈਆਂ ਖ਼ਿਲਾਫ਼ ਜਾਗਰੂਕਤਾ ਪੈਦਾ ਕਰਨ ਅਤੇ ਜਨਤਾ ਦੀਆਂ ਸਮੱਸਿਆਵਾਂ ਨੂੰ ਪ੍ਰਮੁੱਖਤਾ ਨਾਲ ਉਭਾਰਨ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ | ਇਸ ਮੌਕੇ ਪ੍ਰੈਸ ਟਰੱਸਟ ਕੋਟਕਪੂਰਾ ਦੇ ਜਨਰਲ ਸਕੱਤਰ ਗੁਰਪ੍ਰੀਤ ਸਿੰਘ ਔਲਖ, ਮੈਂਬਰ ਦੀਪਕ ਮਹਿਤਾ, ਵੀ.ਪੀ.ਸਿੰਘ, ਬਲਜਿੰਦਰ ਬੱਲੀ, ਜਸਵਿੰਦਰ ਜੱਸੀ, ਜਗਦੀਸ ਟਿੰਕਾ ਅਤੇ ਸ਼ਾਮ ਸੁੰਦਰ ਅਰੋੜਾ ਵੀ ਹਾਜ਼ਰ ਸਨ |
ਪਿਛਲੀ ਖ਼ਬਰ ਮਹਾਂਕਾਲ ਸਵਰਗ ਧਾਮ ਸੇਵਾ ਸੁਸਾਇਟੀ ਨੇ ਅਵੇਅਰਨੈਸ ਅਤੇ ਸਿਹਤ ਜਾਂਚ ਕੈਂਪ ਲਗਾਇਆ ਅਗਲੀ ਖ਼ਬਰ ਕੁਲਤਾਰ ਸਿੰਘ ਸੰਧਵਾਂ ਨੇ ਮੁੱਖ ਮੰਤਰੀ ਤੀਰਥ ਯਾਤਰਾ ਵਾਲੀ ਬੱਸ ਕੀਤੀ ਰਵਾਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।