29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-06-2026

ਸਪੀਕਰ ਸੰਧਵਾਂ ਨੇ ਸੜਕ ਹਾਦਸੇ ਦੇ ਜ਼ਖ਼ਮੀਆਂ ਦਾ ਹਾਲ-ਚਾਲ ਜਾਣਿਆ

ਅਜੀਤ ਡੈਸਕ 13-06-2026
ਫ਼ਰੀਦਕੋਟ, 12 ਜੂਨ (ਜਸਵੰਤ ਸਿੰਘ ਪੁਰਬਾ)-ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਬੀਤੇ ਦਿਨੀਂ ਫ਼ਰੀਦਕੋਟ ਵਿਖੇ ਵਾਪਰੇ ਦੁਖਦਾਈ ਸੜਕ ਹਾਦਸੇ ਵਿਚ ਜ਼ਖ਼ਮੀ ਹੋਏ ਵਿਅਕਤੀਆਂ ਦਾ ਹਾਲ-ਚਾਲ ਜਾਣਨ ਲਈ ਬੀਤੀ ਸ਼ਾਮ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਅਤੇ ਹਸਪਤਾਲ ਗਏ ਅਤੇ ਜ਼ਖਮੀਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀ ਸਿਹਤ ਬਾਰੇ ਜਾਣਕਾਰੀ ਹਾਸਿਲ ਕੀਤੀ | ਉਨ੍ਹਾਂ ਦੇ ਜਲਦੀ ਸਿਹਤਯਾਬ ਹੋਣ ਦੀ ਕਾਮਨਾ ਕੀਤੀ | ਉਨ੍ਹਾਂ ਜ਼ਖ਼ਮੀਆਂ ਦੇ ਪਰਿਵਾਰਕ ਮੈਂਬਰਾਂ ਨੂੰ ਹੌਂਸਲਾ ਦਿੰਦਿਆਂ ਹਰ ਸੰਭਵ ਸਹਾਇਤਾ ਦਾ ਭਰੋਸਾ ਦਿੱਤਾ | ਇਸ ਮੌਕੇ ਉਨ੍ਹਾਂ ਹੋਰ ਮਰੀਜ਼ਾਂ ਦਾ ਵੀ ਹਾਲ-ਚਾਲ ਜਾਣਿਆ | ਸ. ਸੰਧਵਾਂ ਨੇ ਸੜਕ ਹਾਦਸੇ ਵਿਚ ਜਾਨ ਗੁਆਉਣ ਵਾਲੇ ਵਿਅਕਤੀਆਂ ਦੇ ਦਿਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕੀਤੀ | ਉਨ੍ਹਾਂ ਕਿਹਾ ਕਿ ਇਹ ਘਟਨਾ ਬਹੁਤ ਹੀ ਦੁਖਦਾਈ ਹੈ | ਹਸਪਤਾਲ ਦੇ ਡਾਕਟਰਾਂ ਅਤੇ ਸਿਹਤ ਅਧਿਕਾਰੀਆਂ ਤੋਂ ਜ਼ਖਮੀਆਂ ਦੇ ਇਲਾਜ ਸਬੰਧੀ ਜਾਣਕਾਰੀ ਵੀ ਪ੍ਰਾਪਤ ਕੀਤੀ | ਉਨ੍ਹਾਂ ਨੂੰ ਜ਼ਖਮੀਆਂ ਦੇ ਬਿਹਤਰ ਇਲਾਜ ਲਈ ਲੋੜੀਂਦੇ ਸਾਰੇ ਪ੍ਰਬੰਧ ਯਕੀਨੀ ਬਣਾਉਣ ਲਈ ਕਿਹਾ |
ਪਿਛਲੀ ਖ਼ਬਰ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਅਗਲੀ ਖ਼ਬਰ ਮਹਾਂਕਾਲ ਸਵਰਗ ਧਾਮ ਸੇਵਾ ਸੁਸਾਇਟੀ ਨੇ ਅਵੇਅਰਨੈਸ ਅਤੇ ਸਿਹਤ ਜਾਂਚ ਕੈਂਪ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।