29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-06-2026

ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਲਈ ਅਰਜ਼ੀਆਂ ਦੀ ਮੰਗ : ਡਿਪਟੀ ਕਮਿਸ਼ਨਰ

ਅਜੀਤ ਡੈਸਕ 13-06-2026
ਫ਼ਰੀਦਕੋਟ, 12 ਜੂਨ (ਜਸਵੰਤ ਸਿੰਘ ਪੁਰਬਾ)-ਡਿਪਟੀ ਕਮਿਸ਼ਨਰ ਫ਼ਰੀਦਕੋਟ ਰਾਹੁਲ ਚਾਬਾ ਨੇ ਦੱਸਿਆ ਕਿ ਮਹਿਲਾ ਅਤੇ ਬਾਲ ਵਿਕਾਸ ਮੰਤਰਾਲਾ ਭਾਰਤ ਸਰਕਾਰ ਵਲੋਂ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਲਈ ਯੋਗ ਬੱਚਿਆਂ ਤੋਂ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ | ਉਨ੍ਹਾਂ ਦੱਸਿਆ ਕਿ ਇਹ ਪੁਰਸਕਾਰ ਦੇਸ਼ ਦੇ ਹੋਣਹਾਰ ਬੱਚਿਆਂ ਨੂੰ ਸਨਮਾਨਿਤ ਕਰਨ ਲਈ ਦਿੱਤਾ ਜਾਂਦਾ ਹੈ | ਬਹਾਦਰੀ, ਸਮਾਜ ਸੇਵਾ, ਖੇਡਾਂ, ਵਿਗਿਆਨ ਅਤੇ ਤਕਨਾਲੋਜੀ, ਵਾਤਾਵਰਨ ਸੁਰੱਖਿਆ, ਕਲਾ ਅਤੇ ਸੱਭਿਆਚਾਰ ਸਮੇਤ ਵੱਖ-ਵੱਖ ਖੇਤਰਾਂ ਵਿਚ ਵਿਲੱਖਣ ਪ੍ਰਾਪਤੀਆਂ ਕਰਨ ਵਾਲੇ ਬੱਚੇ ਇਸ ਪੁਰਸਕਾਰ ਲਈ ਯੋਗ ਹਨ | ਇਹ ਪੁਰਸਕਾਰ ਉਨ੍ਹਾਂ ਬੱਚਿਆਂ ਨੂੰ ਵੀ ਦਿੱਤਾ ਜਾਂਦਾ ਹੈ ਜੋ ਆਪਣੇ ਕੰਮਾਂ ਰਾਹੀਂ ਹੋਰਨਾਂ ਲਈ ਪ੍ਰੇਰਣਾ ਸਰੋਤ ਬਣੇ ਹਨ | ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਭਾਰਤੀ ਨਾਗਰਿਕ ਅਤੇ ਭਾਰਤ ਵਿਚ ਰਹਿ ਰਹੇ 18 ਸਾਲ ਤੋਂ ਘੱਟ ਉਮਰ ਦੇ ਬੱਚੇ ਇਸ ਪੁਰਸਕਾਰ ਲਈ ਅਰਜ਼ੀ ਦੇ ਸਕਦੇ ਹਨ | ਅਰਜ਼ੀਆਂ ਸਿਰਫ਼ ਆਨਲਾਈਨ ਪੋਰਟਲ ਰਾਹੀਂ ਹੀ ਸਵੀਕਾਰ ਕੀਤੀਆਂ ਜਾਣਗੀਆਂ | ਅਰਜ਼ੀ ਭਰਨ ਲਈ ਭਾਰਤ ਸਰਕਾਰ ਦੇ ਪੋਰਟਲ 'ਤੇ ਜਾਇਆ ਜਾ ਸਕਦਾ ਹੈ | ਆਨਲਾਈਨ ਅਰਜ਼ੀ ਜਮ੍ਹਾਂ ਕਰਵਾਉਣ ਦੀ ਆਖਰੀ ਮਿਤੀ 31 ਜੁਲਾਈ 2026 ਹੈ | ਡਿਪਟੀ ਕਮਿਸ਼ਨਰ ਰਾਹੁਲ ਚਾਬਾ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਇਹ ਪੁਰਸਕਾਰ ਭਾਰਤ ਸਰਕਾਰ ਦੁਆਰਾ ਦਿੱਤਾ ਜਾਣ ਵਾਲਾ ਇਕੋ ਇਕ ਰਾਸ਼ਟਰੀ ਪੱਧਰ ਦਾ ਬਾਲ ਪੁਰਸਕਾਰ ਹੈ | ਇਸ ਲਈ ਉਪਰੋਕਤ ਦਿੱਤੇ ਵੇਰਵੇ ਅਨੁਸਾਰ ਵੱਖ ਵੱਖ ਖੇਤਰਾਂ ਵਿੱਚ ਪ੍ਰਪਤੀਆਂ ਕਰਨ ਵਾਲੇ ਬੱਚਿਆਂ ਨੂੰ ਰਾਸ਼ਟਰੀ ਪੱਧਰ ਤੇ ਸਨਮਾਨ ਦਿਵਾਉਣ ਲਈ ਇਸ ਪੋਰਟਲ 'ਤੇ ਅਰਜ਼ੀ ਫਾਰਮ ਭਰੇ ਜਾਣ | ਉਨ੍ਹਾਂ ਦੱਸਿਆ ਕਿ ਜਾਣਕਾਰੀ ਲਈ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ, ਮਹਿਲਾ ਭਵਨ, ਜ਼ਿਲ੍ਹਾ ਪ੍ਰੀਸ਼ਦ ਕੰਪਲੈਕਸ, ਸਾਦਿਕ ਚੌਂਕ, ਫ਼ਰੀਦਕੋਟ ਵਿਖੇ ਸੰਪਰਕ ਕੀਤਾ ਜਾ ਸਕਦਾ ਹੈ |
ਪਿਛਲੀ ਖ਼ਬਰ ਹਲਕੇ ਦੇ ਕਈ ਪਿੰਡਾਂ 'ਚ ਕਿਸਾਨਾਂ ਵਲੋਂ ਬਾਸਮਤੀ 1509 ਦੀ ਲਵਾਈ ਲਗਪਗ ਮੁਕੰਮਲ ਅਗਲੀ ਖ਼ਬਰ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।