30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-06-2026

ਪੰਜਾਬ ਸਰਕਾਰ ਟੁੱਟੀਆਂ ਲਿੰਕ ਸੜਕਾਂ ਦੀ ਮੁਰੰਮਤ ਵੱਲ ਤੁਰੰਤ ਧਿਆਨ ਦੇਵੇ : ਦਰਸ਼ਨ ਸਿੰਘ ਢਿੱਲਵਾਂ

ਅਜੀਤ ਡੈਸਕ 13-06-2026
ਜੈਤੋ, 12 ਜੂਨ (ਗੁਰਚਰਨ ਸਿੰਘ ਗਾਬੜੀਆ)-ਪੰਜਾਬ ਸਰਕਾਰ ਹਰ ਫਰੰਟ 'ਤੇ ਪੂਰੀ ਤਰ੍ਹਾਂ ਫੇਲ੍ਹ ਸਾਬਤ ਹੋ ਚੁੱਕੀ ਹੈ ਤੇ ਸੂਬੇ ਦੇ ਹਰ ਵਰਗ ਨੂੰ ਆਪਣੀਆਂ ਹੱਕੀ ਮੰਗਾਂ ਲਈ ਸੰਘਰਸ਼ ਕਰਨਾ ਪੈ ਰਿਹਾ ਹੈ ਤੇ ਸਰਕਾਰ ਵਲੋਂ ਬੇਰੁਜ਼ਗਾਰਾਂ ਨੂੰ ਰੁਜ਼ਗਾਰ ਦੇਣ ਦੀ ਥਾਂ ਲਾਠੀਆਂ ਨਾਲ ਉਨ੍ਹਾਂ ਦੀ ਅਵਾਜ਼ ਨੂੰ ਦਬਾਇਆ ਜਾ ਰਿਹਾ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾਂ ਕਾਂਗਰਸ ਕਮੇਟੀ ਹਲਕਾ ਜੈਤੋ ਦੇ ਇੰਚਾਰਜ ਦਰਸ਼ਨ ਸਿੰਘ ਢਿੱਲਵਾਂ ਨੇ ਪ੍ਰਗਟ ਕਰਦਿਆਂ ਕਿਹਾ ਕਿ ਚੋਣਾਂ ਤੋਂ ਪਹਿਲਾਂ ਪੰਜਾਬ ਵਾਸੀਆਂ ਨਾਲ ਕੀਤੇ ਵਾਅਦਿਆਂ ਨੂੰ ਅੱਜ ਤੱਕ ਪੂਰਾ ਨਹੀਂ ਕੀਤਾ ਤੇ ਸਰਕਾਰ ਠੇਕੇ 'ਤੇ ਭਰਤੀ ਨੌਜਵਾਨਾਂ ਨੂੰ ਪੱਕਾ ਕਰਨ ਦੀ ਥਾਂ ਸੜਕਾਂ 'ਤੇ ਰੁਲਣ ਲਈ ਮਜਬੂਰ ਕਰ ਰਹੀ ਹੈ ਤੇ ਉਨ੍ਹਾਂ ਦੇ ਹੱਕ ਦੇਣ ਦੀ ਥਾਂ ਡਾਂਗਾਂ ਵਰ੍ਹਾਂ ਰਹੀ ਹੈ | ਉਨ੍ਹਾਂ ਕਿਹਾ ਕਿ ਸਰਕਾਰ ਨੂੰ ਚਾਹੀਦਾ ਸੀ ਕਿ ਆਪਣੇ ਵਾਅਦਿਆ ਨੂੰ ਪੂਰਾ ਕਰਦੀ ਤੇ ਬੇਰੁਜ਼ਗਾਰਾਂ ਨੂੰ ਰੁਜ਼ਗਾਰ ਦਿੰਦੀ | ਦਰਸ਼ਨ ਸਿੰਘ ਢਿੱਲਵਾਂ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਵਿਕਾਸ ਦੇ ਦਾਅਵੇ ਕਰਦੀ ਥੱਕਦੀ ਨਹੀਂ ਹੈ, ਜਦ ਕਿ ਸਚਾਈ ਇਹ ਹੈ ਕਿ ਪੰਜਾਬ ਦੀਆਂ ਲਿੰਕ ਸੜਕਾਂ ਦਾ ਬਹੁਤ ਹੀ ਬੁਰਾ ਹਾਲ ਹੈ ਤੇ ਇਹ ਸੜਕਾਂ ਥਾਂ-ਥਾਂ ਤੋਂ ਟੁੱਟ ਚੁੱਕੀਆਂ ਹਨ ਤੇ ਪਿੰਡਾਂ ਨੂੰ ਜਾਣ-ਆਉਣ ਵਾਲੇ ਵਿਅਕਤੀਆਂ ਨੂੰ ਭਾਰੀ ਮੁਸ਼ਕਲ ਵਿਚੋਂ ਲੰਘਣਾ ਪੈਂਦਾ ਹੈ | ਕਿਉਂਕਿ ਜਿਥੇ ਲਿੰਕ ਸੜਕਾਂ ਟੁੱਟੀਆਂ ਹੋਈਆਂ ਹਨ ਉਥੇ ਹੀ ਰਜਬਾਹਿਆਂ ਅਤੇ ਡਰੇਨਾਂ ਦੇ ਘੋਨੇ ਪੁਲ ਰਾਹਗਿਰੀਆਂ ਲਈ ਪ੍ਰੇਸ਼ਾਨੀ ਪੈਦਾ ਕਰ ਰਹੇ ਹਨ | ਉਨ੍ਹਾਂ ਕਿਹਾ ਕਿ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਬੇਰੁਜ਼ਗਾਰਾਂ ਨੂੰ ਰੁਜ਼ਗਾਰ ਦੇਵੇ ਅਤੇ ਟੁੱਟੀਆਂ ਸੜਕਾਂ ਦੀ ਤੁਰੰਤ ਮੁਰੰਮਤ ਕਰਵਾਏ | ਇਸ ਮੌਕੇ ਸਾਬਕਾ ਸਰਪੰਚ ਲਛਮਣ ਸਿੰਘ ਲੰਬਵਾਲੀ, ਸਾਬਕਾ ਸਰਪੰਚ ਬਲਤੇਜ ਸਿੰਘ ਸੁਰਘੂਰੀ, ਪ੍ਰਧਾਨ ਜਗਜੀਤ ਸਿੰਘ, ਰਾਜਵਿੰਦਰ ਸਿੰਘ ਭੁੱਲਰ, ਲਖਵਿੰਦਰ ਸਿੰਘ ਰੋੜੀਕਪੂਰਾ, ਸੱਤਾ ਭਾਊ ਕਾਸਮ ਭੱਟੀ ਆਦਿ ਵਿਅਕਤੀ ਮੌਜੂਦ ਸਨ |
ਪਿਛਲੀ ਖ਼ਬਰ ਧਰਮ ਗੁਰੂਆਂ ਵਲੋਂ ਦੇਸੀ ਗਊਆਂ ਦੇ ਸਤਿਕਾਰ ਅਤੇ ਸੰਭਾਲ ਲਈ ਅੱਗੇ ਆਉਣ ਦਾ ਸੱਦਾ ਅਗਲੀ ਖ਼ਬਰ ਜਸਪਾਲ ਸਿੰਘ ਪੰਜਗਰਾਈਾ ਨੇ ਬੀ.ਜੇ.ਪੀ. ਪੰਜਾਬ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨਾਲ ਕੀਤੀ ਮੁਲਾਕਾਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।