02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-06-2026

ਸਪੀਕਰ ਸੰਧਵਾਂ ਨੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ

ਅਜੀਤ ਡੈਸਕ 14-06-2026
ਕੋਟਕਪੂਰਾ, 13 ਜੂਨ (ਮੋਹਰ ਸਿੰਘ ਗਿੱਲ)-ਵਪਾਰੀਆਂ ਦੀਆਂ ਜ਼ਮੀਨੀ ਪੱਧਰ 'ਤੇ ਸਮੱਸਿਆਵਾਂ ਨੂੰ ਹੱਲ ਕਰਨ ਅਤੇ ਸਰਕਾਰ ਵਲੋਂ ਵਪਾਰੀਆਂ ਲਈ ਜਾਰੀ ਸਕੀਮਾਂ ਦਾ ਲਾਭ ਦੇਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ | ਇਹ ਪ੍ਰਗਟਾਵਾ ਸਪੀਕਰ ਪੰਜਾਬ ਵਿਧਾਨ ਸਭਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਨਾਲ ਮੀਟਿੰਗ ਦੌਰਾਨ ਕੀਤਾ | ਉਨ੍ਹਾਂ ਭਰੋਸਾ ਦਿਵਾਇਆ ਕਿ ਵਪਾਰੀਆਂ ਵਲੋਂ ਉਠਾਏ ਗਏ ਜਾਇਜ਼ ਮੁੱਦਿਆਂ ਦਾ ਹੱਲ ਸਬੰਧਿਤ ਵਿਭਾਗਾਂ ਨਾਲ ਤਾਲਮੇਲ ਕਰਕੇ ਪਹਿਲ ਦੇ ਆਧਾਰ 'ਤੇ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ 'ਤੇ ਸੂਬੇ 'ਚ ਵਪਾਰੀਆਂ ਅਤੇ ਕਾਰੋਬਾਰੀਆਂ ਨੂੰ ਹਾਂ-ਪੱਖੀ ਅਤੇ ਵਪਾਰ ਦੇ ਅਨੁਕੂਲ ਮਾਹੌਲ ਮੁਹੱਈਆ ਕਰਵਾਇਆ ਜਾ ਰਿਹਾ ਹੈ | ਵਪਾਰੀ ਵਰਗ ਸੂਬੇ ਦੀ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਹੈ ਅਤੇ ਉਨ੍ਹਾਂ ਦੀਆਂ ਮੁਸ਼ਕਿਲਾਂ ਦੇ ਹੱਲ ਲਈ ਪੰਜਾਬ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਹੈ | ਉਨ੍ਹਾਂ ਕਿਹਾ ਕਿ ਜਲਦ ਹੀ ਟੈਂਡਰ ਪਾਸ ਕਰਕੇ ਸੁਰੱਖਿਆ ਦੇ ਮੱਦੇਨਜ਼ਰ ਸ਼ਹਿਰ ਵਿਚ ਸੀ.ਸੀ.ਟੀ.ਵੀ ਕੈਮਰੇ ਲਾਏ ਜਾਣਗੇ | ਇਸ ਮੌਕੇ ਪਰਮਿੰਦਰ ਸਿੰਘ ਤਹਿਸੀਲਦਾਰ ਕੋਟਕਪੂਰਾ, ਨਗਰ ਕੌਂਸਲ ਈ.ਓ ਅੰਮਿ੍ਤ ਲਾਲ, ਬੀ.ਡੀ.ਪੀ.ਓ ਵਿਕਾਸ ਸ਼ਰਮਾ, ਨਾਇਬ ਤਹਿਸੀਲਦਾਰ ਗੁਰਚਰਨ ਸਿੰਘ, ਐਸ.ਡੀ.ਓ ਪ੍ਰਦੀਪ ਕੁਮਾਰ ਬਿਜਲੀ ਬੋਰਡ, ਜੀ.ਐਸ.ਟੀ ਦਿਨੇਸ਼ ਕੁਮਾਰ, ਕੁਲਵਿੰਦਰ ਸਿੰਘ ਜੀ.ਐਸ.ਟੀ, ਨਰੇਸ਼ ਸਿੰਗਲਾ ਟਰੈਡ ਵਿੰਗ, ਰਵਿੰਦਰ ਗੋਇਲ ਹਲਕਾ ਇੰਚਾਰਜ, ਓਮਕਾਰ ਗੋਇਲ, ਪ੍ਰਧਾਨ ਰਮਨ ਮਨਚੰਦਾ, ਵੇਦ ਪ੍ਰਕਾਸ਼, ਬਿੱਟਾ ਨਰੂਲਾ, ਡਿੰਪਲ ਐਮ.ਸੀ ਅਤੇ ਹੋਰ ਹਾਜਰ ਸਨ |
ਪਿਛਲੀ ਖ਼ਬਰ ਬਸੰਤ ਸਿੰਘ ਵੜਿੰਗ ਦੇ ਸ਼ਰਧਾਂਜਲੀ ਸਮਾਗਮ ਵਿਚ ਵੱਖ-ਵੱਖ ਸ਼ਖਸੀਅਤਾਂ ਸ਼ਾਮਿਲ ਅਗਲੀ ਖ਼ਬਰ ਢੀਮਾਂ ਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਕਿੱਟਾਂ ਵੰਡਣ ਦਾ ਰਸਮੀਂ ਉਦਘਾਟਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।