03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-06-2026

ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਜੈਤੋ ਨੇ ਠੰਢੇ ਮਿੱਠੇ ਜਲ ਦੀ ਛਬੀਲ ਲਗਾਈ

ਅਜੀਤ ਡੈਸਕ 14-06-2026
ਜੈਤੋ, 13 ਜੂਨ (ਗੁਰਚਰਨ ਸਿੰਘ ਗਾਬੜੀਆ)-ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਜੈਤੋ ਵਲੋਂ ਆਸ-ਪਾਸ ਦੇ ਇਲਾਕੇ ਵਿਚੋਂ ਆਉਣ-ਜਾਣ ਵਾਲੇ ਲੋਕਾਂ ਦੀ ਲਈ ਠੰਡੇ ਮਿੱਠੇ ਜਲ ਦੀ ਛਬੀਲ ਸਕੂਲ ਦੇ ਮੇਨ ਗੇਟ 'ਤੇ ਲਗਾਈ ਗਈ | ਸਕੂਲ ਦੇ ਪਿ੍ੰਸੀਪਲ ਨੇ ਦੱਸਿਆ ਕਿ ਸਿੱਖ ਧਰਮ ਸੇਵਾ, ਪਰਉਪਕਾਰ ਅਤੇ ਮਨੁੱਖਤਾ ਦੀ ਭਲਾਈ ਦਾ ਸੰਦੇਸ਼ ਦਿੰਦਾ ਹੈ | ਛਬੀਲ ਲਗਾਉਣ ਦਾ ਉਦੇਸ਼ ਗਰਮੀ ਤੋਂ ਰਾਹਤ ਦੇਣ ਦੇ ਨਾਲ-ਨਾਲ ਵਿਦਿਆਰਥੀਆਂ ਵਿਚ ਸੇਵਾ ਭਾਵਨਾ ਅਤੇ ਸਮਾਜ ਪ੍ਰਤੀ ਜ਼ਿੰਮੇਵਾਰੀ ਦੀ ਭਾਵਨਾ ਪੈਂਦਾ ਕਰਨਾ ਹੈ | ਇਸ ਦੌਰਾਨ ਰਾਹਗੀਰਾਂ ਨੂੰ ਠੰਡਾ ਮਿੱਠਾ ਜਲ ਪਿਲਾਇਆ ਗਿਆ |
ਪਿਛਲੀ ਖ਼ਬਰ ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫ਼ਰੰਟ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਅਗਲੀ ਖ਼ਬਰ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਬੱਸ ਰਵਾਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।