03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-06-2026

ਸ਼ਹਿਰ ਦੇ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਮੀਟਿੰਗ

ਵਪਾਰੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਮੀਟਿੰਗ ਨੂੰ ਸੰਬੋਧਨ ਕਰਦੇ ਐੱਸ.ਡੀ.ਐੱਮ. ਗੁਰਕਰਨਦੀਪ ਸਿੰਘ ਸਿੱਧੂ | <br/> 14-06-2026
8 ਐੱਸ.ਡੀ.ਐੱਮ. ਨੇ ਵਪਾਰੀਆਂ ਦੀਆਂ ਸਮੱਸਿਆਵਾਂ ਸੁਣੀਆਂ


ਸ੍ਰੀ ਮੁਕਤਸਰ ਸਾਹਿਬ, 13 ਜੂਨ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਵਪਾਰੀਆਂ ਨੂੰ ਦਰਪੇਸ਼ ਆ ਰਹੀਆਂ ਮੁਸ਼ਕਿਲਾਂ ਦੇ ਨਿਪਟਾਰੇ ਲਈ ਸ੍ਰੀ ਮੁਕਤਸਰ ਸਾਹਿਬ ਵਿਖੇ ਮੀਟਿੰਗ ਕਰਵਾਈ ਗਈ | ਇਸ ਮੀਟਿੰਗ ਦੀ ਪ੍ਰਧਾਨਗੀ ਗੁਰਕਿਰਨਦੀਪ ਸਿੰਘ ਸਿੱਧੂ ਐੱਸ.ਡੀ.ਐੱਮ. ਸ੍ਰੀ ਮੁਕਤਸਰ ਸਾਹਿਬ ਨੇ ਕੀਤੀ | ਮੀਟਿੰਗ ਦੌਰਾਨ ਉਨ੍ਹਾਂ ਦੱਸਿਆ ਕਿ ਇਲਾਕੇ ਦੀ ਆਰਥਿਕਤਾ ਵਪਾਰੀਆਂ ਦੀ ਭਲਾਈ ਨਾਲ ਜੁੜੀ ਹੋਈ ਹੈ, ਇਸ ਲਈ ਵਪਾਰੀਆਂ ਨੂੰ ਆ ਰਹੀਆਂ ਸਮੱਸਿਆਵਾਂ ਦਾ ਹੱਲ ਕਰਵਾਉਣਾ ਬਹੁਤ ਜ਼ਰੂਰੀ ਹੈੈ ਅਤੇ ਵਪਾਰੀਆਂ ਦੀਆਂ ਸਮੱਸਿਆਵਾਂ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪਹਿਲ ਦੇ ਆਧਾਰ 'ਤੇ ਹੱਲ ਕਰਵਾਈਆਂ ਜਾ ਰਹੀਆਂ ਹਨ | ਉਨ੍ਹਾਂ ਭਰੋਸਾ ਦਿਵਾਇਆ ਕਿ ਟਰੇਡ ਕਮਿਸ਼ਨ ਵਪਾਰੀਆਂ ਦੇ ਹਿੱਤਾਂ ਦੀ ਰੱਖਿਆ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਹਰ ਸਮੱਸਿਆ ਦਾ ਤੁਰੰਤ ਤੇ ਪ੍ਰਭਾਵਸ਼ਾਲੀ ਹੱਲ ਯਕੀਨੀ ਬਣਾਇਆ ਜਾਵੇਗਾ | ਇਸ ਮੌਕੇ ਕੁਲਵਿੰਦਰ ਸਿੰਘ ਕੰਡਾ ਚੇਅਰਮੈਨ ਵਿਭਾਨ ਸਭਾ ਟਰੇਡਰਜ਼ ਕਮਿਸ਼ਨ ਨੇ ਵਪਾਰੀਆਂ ਦੀਆਂ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਸੁਣਿਆਂ ਅਤੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਜਾਣੂ ਕਰਵਾਇਆ | ਮੀਟਿੰਗ ਦੌਰਾਨ ਪ੍ਰਾਪਤ ਹੋਈਆਂ ਬਹੁਤ ਸ਼ਿਕਾਇਤਾਂ ਦਾ ਮੌਕੇ 'ਤੇ ਹੀ ਨਿਪਟਾਰਾ ਕੀਤਾ ਅਤੇ ਬਕਾਇਆ ਸ਼ਿਕਾਇਤਾਂ ਦਾ ਜਲਦੀ ਹੱਲ ਲਈ ਸੰਬੰਧਿਤ ਵਿਭਾਗ ਨੂੰ ਐੱਸ.ਡੀ.ਐੱਮ. ਨੇ ਹਦਾਇਤਾਂ ਜਾਰੀ ਕੀਤੀਆਂ | ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੀਆਂ ਮੀਟਿੰਗਾਂ ਭਵਿੱਖ ਵਿਚ ਵੀ ਜਾਰੀ ਰਹਿਣਗੀਆਂ | ਇਸ ਮੌਕੇ ਮਨਜਿੰਦਰ ਸਿੰਘ ਈ.ਟੀ.ਓ., ਏ.ਐੱਫ਼.ਐੱਸ.ਓ. ਮਨਿੰਦਰ ਸਿੰਘ ਤੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀ ਅਤੇ ਵਪਾਰੀਆਂ ਦੇ ਨੁਮਾਇੰਦੇ ਹਾਜ਼ਰ ਸਨ |
ਪਿਛਲੀ ਖ਼ਬਰ ਐੱਸ.ਆਈ.ਆਰ. ਪ੍ਰਕਿਰਿਆ ਅਧੀਨ ਵਿਧਾਨ ਸਭਾ ਚੋਣ ਹਲਕਿਆਂ ਦੇ ਸਟਾਫ਼ ਨੂੰ ਦਿੱਤੀ ਸਿਖਲਾਈ ਅਗਲੀ ਖ਼ਬਰ ਮਾਤਾ ਸੱਤਿਆ ਦੇਵੀ ਦੀ ਮੌਤ 'ਤੇ ਦੁੱਖ ਪ੍ਰਗਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।