03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-06-2026

ਐੱਸ.ਆਈ.ਆਰ. ਪ੍ਰਕਿਰਿਆ ਅਧੀਨ ਵਿਧਾਨ ਸਭਾ ਚੋਣ ਹਲਕਿਆਂ ਦੇ ਸਟਾਫ਼ ਨੂੰ ਦਿੱਤੀ ਸਿਖਲਾਈ

ਅਜੀਤ ਡੈਸਕ 14-06-2026
ਸ੍ਰੀ ਮੁਕਤਸਰ ਸਾਹਿਬ, 13 ਜੂਨ (ਹਰਮਹਿੰਦਰ ਪਾਲ)-ਅਮਿਤ ਕੁਮਾਰ ਪੰਚਾਲ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਮੁਕਤਸਰ ਸਾਹਿਬ ਦੀਆਂ ਹਦਾਇਤਾਂ 'ਤੇ ਐੱਸ.ਆਈ.ਆਰ. 2026 ਪ੍ਰਕਿਰਿਆ ਨੂੰ ਸਫ਼ਲਤਾਪੂਰਵਕ ਨੇਪਰੇ ਚਾੜ੍ਹਣ ਲਈ ਦਫ਼ਤਰ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਵਿਖੇ ਵਿਧਾਨ ਸਭਾ ਹਲਕਾ ਲੰਬੀ-83, ਗਿੱਦੜਬਾਹਾ-84, ਮਲੋਟ-85, ਸ੍ਰੀ ਮੁਕਤਸਰ ਸਾਹਿਬ-86 ਦੇ ਕਲੀਰੀਕਲ, ਟੈਕਨੀਕਲ ਤੇ ਡਿਪੂਟਿਡ ਸਟਾਫ਼ ਨੂੰ ਸਿਖਲਾਈ ਦਿੱਤੀ ਗਈ | ਸਿਖਲਾਈ ਦੌਰਾਨ ਜ਼ਿਲ੍ਹਾ ਲੇਵਲ ਮਾਸਟਰ ਟਰੇਨਰ ਨੀਰਜ ਪਟੇਲ ਇੰਗਲਿਸ਼ ਲੈਕਚਰਾਰ, ਸੁਨੀਲ ਜੱਗਾ ਪੰਜਾਬੀ ਲੈਕਚਰਾਰ, ਹਰਜਿੰਦਰ ਸਿੰਘ ਕਾਮਰਸ ਲੈਕਚਰਾਰ, ਰੰਜੀਵ ਕੁਮਾਰ ਇੰਗਲਿਸ਼ ਲੈਕਚਰਾਰ ਵਲੋਂ ਦੱਸਿਆ ਗਿਆ ਕਿ ਭਾਰਤ ਚੋਣ ਕਮਿਸ਼ਨ ਵਲੋਂ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਲਈ ਪ੍ਰੋਗਰਾਮ ਜਾਰੀ ਕੀਤਾ ਗਿਆ ਹੈ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਸਿੱਧੀ ਨਿਗਰਾਨੀ ਹੇਠ ਐੱਸ.ਆਈ.ਆਰ. ਨਾਲ ਸੰਬੰਧਿਤ ਹਰ ਗਤੀਵਿਧੀ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜਿ੍ਹਆ ਜਾਣਾ ਹੈ ਤਾਂ ਜੋ ਭਾਰਤ ਦੇ ਚੋਣ ਕਮਿਸ਼ਨ ਵਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਇੰਨ-ਬਿੰਨ ਪਾਲਣਾ ਹੋ ਸਕੇ ਅਤੇ ਐੱਸ.ਆਈ.ਆਰ. ਪ੍ਰਕਿਰਿਆ ਸਫ਼ਲਤਾਪੂਰਵਕ ਨੇਪਰੇ ਚਾੜਿ੍ਹਆ ਜਾ ਸਕੇ |
ਪਿਛਲੀ ਖ਼ਬਰ ਵੱਡੇ ਹਾਦਸੇ ਦਾ ਕਾਰਨ ਬਣ ਸਕਦੈ ਟੁੱਟੇ ਖੰਭੇ ਵਾਲਾ ਟਰਾਂਸਫ਼ਾਰਮਰ ਅਗਲੀ ਖ਼ਬਰ ਸ਼ਹਿਰ ਦੇ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।