04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-06-2026

ਐੱਸ.ਐੱਸ.ਪੀ. ਵਲੋਂ ਜ਼ਿਲ੍ਹਾ ਟ੍ਰੈਫ਼ਿਕ ਪੁਲਿਸ ਇੰਚਾਰਜ ਦਾ ਡੀ.ਜੀ.ਪੀ. ਡਿਸਕ ਨਾਲ ਸਨਮਾਨ

ਅਜੀਤ ਡੈਸਕ 14-06-2026
ਸ੍ਰੀ ਮੁਕਤਸਰ ਸਾਹਿਬ, 13 ਜੂਨ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਪੁਲਿਸ ਵਿਚ ਡਿਊਟੀ ਨਿਭਾ ਰਹੇ ਜ਼ਿਲ੍ਹਾ ਟ੍ਰੈਫ਼ਿਕ ਇੰਚਾਰਜ ਏ.ਐੱਸ.ਆਈ. ਤਰਸੇਮ ਸਿੰਘ ਨੂੰ ਉਨ੍ਹਾਂ ਦੀ ਵਧੀਆ ਕਾਰਗੁਜ਼ਾਰੀ, ਇਮਾਨਦਾਰੀ ਤੇ ਆਪਣੀ ਡਿਊਟੀ ਪ੍ਰਤੀ ਸਮਰਪਿਤ ਸੇਵਾਵਾਂ ਦੇ ਮੱਦੇਨਜ਼ਰ ਡੀ.ਜੀ.ਪੀ. ਕਮੈਂਡੇਸ਼ਨ ਡਿਸਕ ਨਾਲ ਸਨਮਾਨਿਤ ਕੀਤਾ ਗਿਆ | ਇਸ ਮੌਕੇ ਜ਼ਿਲ੍ਹਾ ਪੁਲਿਸ ਮੁਖੀ ਅਭਿਮਨਿਊ ਰਾਣਾ ਵਲੋਂ ਏ.ਐੱਸ.ਆਈ. ਤਰਸੇਮ ਸਿੰਘ ਨੂੰ ਡੀ.ਜੀ.ਪੀ. ਕਮੈਂਡੇਸ਼ਨ ਡਿਸਕ ਲਗਾ ਕੇ ਸਨਮਾਨਿਤ ਕੀਤਾ ਗਿਆ | ਸਮਾਗਮ ਦੌਰਾਨ ਐੱਸ.ਆਈ. ਗੁਰਦੀਪ ਸਿੰਘ ਮੁੱਖ ਅਫ਼ਸਰ ਥਾਣਾ ਬਰੀਵਾਲਾ ਵੀ ਹਾਜ਼ਰ ਸਨ | ਇਸ ਮੌਕੇ ਹਾਜ਼ਰ ਅਧਿਕਾਰੀਆਂ ਵਲੋਂ ਏ.ਐੱਸ.ਆਈ. ਤਰਸੇਮ ਸਿੰਘ ਨੂੰ ਇਸ ਪ੍ਰਾਪਤੀ ਲਈ ਵਧਾਈ ਦਿੱਤੀ ਗਈ |
ਪਿਛਲੀ ਖ਼ਬਰ ਜਗਜੀਤ ਸਿੰਘ ਜੱਗਾ ਸੰਗਰਾਣਾ ਯੂਥ ਅਕਾਲੀ ਦਲ ਦੇ ਹਲਕਾ ਪ੍ਰਧਾਨ ਨਿਯੁਕਤ ਅਗਲੀ ਖ਼ਬਰ ਮੈਡੀਕਲ ਸਟੋਰਾਂ ਦੀ ਡਰੱਗ ਇੰਸਪੈਕਟਰ ਅਤੇ ਪੁਲਿਸ ਵਲੋਂ ਚੈਕਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।