04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-06-2026

ਜਗਜੀਤ ਸਿੰਘ ਜੱਗਾ ਸੰਗਰਾਣਾ ਯੂਥ ਅਕਾਲੀ ਦਲ ਦੇ ਹਲਕਾ ਪ੍ਰਧਾਨ ਨਿਯੁਕਤ

ਅਜੀਤ ਡੈਸਕ 14-06-2026
ਸ੍ਰੀ ਮੁਕਤਸਰ ਸਾਹਿਬ, 13 ਜੂਨ (ਰਣਜੀਤ ਸਿੰਘ ਢਿੱਲੋਂ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਵਲੋਂ ਯੂਥ ਅਕਾਲੀ ਦਲ ਵਿਚ ਨਵੀਆਂ ਨਿਯੁਕਤੀਆਂ ਕੀਤੀਆਂ ਗਈਆਂ ਹਨ, ਜਿਸ ਤਹਿਤ ਯੂਥ ਅਕਾਲੀ ਦਲ ਹਲਕਾ ਸ੍ਰੀ ਮੁਕਤਸਰ ਸਾਹਿਬ ਦਾ ਜਗਜੀਤ ਸਿੰਘ ਜੱਗਾ ਸੰਗਰਾਣਾ ਸਰਪੰਚ ਪਿੰਡ ਸੰਗਰਾਣਾ ਨੂੰ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ਯੂਥ ਅਕਾਲੀ ਦਲ ਦੇ ਨਵੇਂ ਬਣਾਏ ਹਲਕਾ ਪ੍ਰਧਾਨ ਜਗਜੀਤ ਸਿੰਘ ਜੱਗਾ ਨੇ ਇਸ ਨਿਯੁਕਤੀ 'ਤੇ ਸੁਖਬੀਰ ਸਿੰਘ ਬਾਦਲ, ਸਰਬਜੀਤ ਸਿੰਘ ਝਿੰਜਰ, ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਅਤੇ ਸਾਬਕਾ ਵਿਧਾਇਕ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਸਮੇਤ ਸਮੁੱਚੀ ਲੀਡਰਸ਼ਿਪ ਦਾ ਧੰਨਵਾਦ ਕੀਤਾ ਹੈ | ਉਨ੍ਹਾਂ ਕਿਹਾ ਕਿ ਉਹ ਸੌਂਪੀ ਗਈ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣਗੇ |
ਪਿਛਲੀ ਖ਼ਬਰ ਭਾਕਿਯੂ ਏਕਤਾ (ਸਿੱਧੂਪੁਰ) ਵਲੋਂ ਸਹਿਕਾਰੀ ਬੈਂਕ ਅੱਗੇ ਅਣਮਿੱਥੇ ਸਮੇਂ ਦਾ ਧਰਨਾ ਜਾਰੀ ਅਗਲੀ ਖ਼ਬਰ ਐੱਸ.ਐੱਸ.ਪੀ. ਵਲੋਂ ਜ਼ਿਲ੍ਹਾ ਟ੍ਰੈਫ਼ਿਕ ਪੁਲਿਸ ਇੰਚਾਰਜ ਦਾ ਡੀ.ਜੀ.ਪੀ. ਡਿਸਕ ਨਾਲ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।