ਜੈਤੋ, 16 ਜੂਨ (ਗੁਰਮੀਤਪਾਲ ਰੋੜੀਕਪੂਰਾ)-ਵਿਧਾਨ ਸਭਾ ਹਲਕਾ ਜੈਤੋ ਵਿਖੇ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਪਾਰਟੀ ਦੇ ਦਫ਼ਤਰ ਦਾ ਰਸਮੀਂ ਉਦਘਾਟਨ ਧਾਰਮਿਕ ਰਸਮਾਂ ਨਾਲ ਬਾਪੂ ਤਰਸੇਮ ਸਿੰਘ ਖ਼ਾਲਸਾ, ਸਰਬਜੀਤ ਸਿੰਘ ਖ਼ਾਲਸਾ ਮੈਂਬਰ ਪਾਰਲੀਮੈਂਟ ਫ਼ਰੀਦਕੋਟ, ਉਨ੍ਹਾਂ ਦੀ ਧਰਮ ਪਤਨੀ ਬੀਬੀ ਸੰਦੀਪ ਕੌਰ ਖ਼ਾਲਸਾ ਅਤੇ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਵਲੋਂ ਸਾਂਝੇ ਤੌਰ ‘ਤੇ ਕੀਤਾ ਗਿਆ। ਸਮਾਗਮ ਦੀ ਸ਼ੁਰੂਆਤ ਗੁਰੂ ਸਾਹਿਬ ਦੇ ਚਰਨਾਂ ‘ਚ ਅਰਦਾਸ ਕਰਨ ਉਪਰੰਤ ਕੀਤੀ ਗਈ। ਇਸ ਮੌਕੇ ਪੰਥ, ਪੰਜਾਬ ਅਤੇ ਪੰਜਾਬੀਅਤ ਦੀ ਚੜ੍ਹਦੀ ਕਲਾ, ਕੌਮੀ ਏਕਤਾ ਅਤੇ ਲੋਕ ਭਲਾਈ ਲਈ ਅਰਦਾਸ ਕੀਤੀ ਗਈ। ਸਮਾਗਮ ਦੌਰਾਨ ਧਾਰਮਿਕ ਅਤੇ ਪੰਥਕ ਜਜ਼ਬੇ ਦੀ ਵਿਸ਼ੇਸ਼ ਝਲਕ ਵੇਖਣ ਨੂੰ ਮਿਲੀ। ਇਸ ਮੌਕੇ ਵੱਡੀ ਗਿਣਤੀ ਵਿਚ ਪਾਰਟੀ ਅਹੁਦੇਦਾਰ, ਵਰਕਰਾਂ, ਸਮਰਥਕਾਂ ਅਤੇ ਇਲਾਕੇ ਦੇ ਪਤਵੰਤੇ ਸੱਜਣਾਂ ਨੇ ਹਾਜ਼ਰੀ ਲਗਵਾਈ। ਹਾਜ਼ਰ ਆਗੂਆਂ ਨੇ ਪੰਜਾਬ ਦੇ ਹੱਕਾਂ, ਨੌਜਵਾਨਾਂ ਦੇ ਭਵਿੱਖ ਅਤੇ ਸਮਾਜਿਕ ਏਕਤਾ ਨੂੰ ਮਜ਼ਬੂਤ ਕਰਨ ‘ਤੇ ਜ਼ੋਰ ਦਿੱਤਾ। ਇਸ ਮੌਕੇ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਨੇ ਕਿਹਾ ਕਿ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਪਾਰਟੀ ਪੰਜਾਬ ਦੇ ਲੋਕਾਂ ਦੀ ਆਵਾਜ਼, ਹੱਕਾਂ ਦੀ ਲੜਾਈ ਅਤੇ ਪੰਜਾਬ ਦੀ ਤਰੱਕੀ ਲਈ ਇਕ ਮਜ਼ਬੂਤ ਹੋ ਕੇ ਸੰਘਰਸ਼ ਕਰੇਗੀ। ਸਮਾਗਮ ਦੌਰਾਨ ਮੌਜੂਦ ਲੋਕਾਂ ਵਿਚ ਕਾਫ਼ੀ ਉਤਸ਼ਾਹ ਅਤੇ ਜੋਸ਼ ਦੇਖਣ ਨੂੰ ਮਿਲਿਆ। ਇਸ ਮੌਕੇ ਮਾਤਾ ਬਲਵਿੰਦਰ ਕੌਰ ਖ਼ਾਲਸਾ, ਸੀਨੀਅਰ ਅਕਾਲੀ ਆਗੂ ਕੁਲਬੀਰ ਸਿੰਘ ਮੱਤਾ, ਭਾਈ ਦਲੇਰ ਸਿੰਘ ਡੋਡ, ਤੇਜਿੰਦਰ ਸਿੰਘ ਦਫ਼ਤਰ ਇੰਚਾਰਜ, ਗੁਰਸਾਹਿਬ ਸਿੰਘ ਜੈਤੋ ਜ਼ਿਲ੍ਹਾ ਜਰਨਲ ਸਕੱਤਰ, ਮਨਜੀਤ ਸਿੰਘ ਸੋਢੀ ਰਾਮੇਆਣਾ ਮੀਤ ਪ੍ਰਧਾਨ ਫ਼ਰੀਦਕੋਟ, ਬੱਬਜੀਤ ਸਿੰਘ ਬਰਾੜ ਰਾਮੇਆਣਾ, ਹਰਵਿੰਦਰ ਸਿੰਘ ਰਾਮੂਵਾਲਾ ਸਰਕਲ ਪ੍ਰਧਾਨ, ਡਾ. ਹੀਰਾ ਸਿੰਘ, ਗੁਰਪਿਆਰ ਸਿੰਘ ਕੋਠੇ ਚੰਦ ਸਿੰਘ ਵਾਲਾ ਸਰਕਲ ਪ੍ਰਧਾਨ ਬਾਜਾਖਾਨਾ ਬਲਕਾਰ ਸਿੰਘ ਜੈਤੋ, ਸ਼ਹਿਰੀ ਪ੍ਰਧਾਨ ਹੀਰਾ ਸਿੰਘ, ਸਹਿਰੀ ਮੀਤ ਪ੍ਰਧਾਨ ਬਲਕਾਰ ਸਿੰਘ, ਗੁਰਸ਼ਨਪ੍ਰੀਤ ਸਿੰਘ, ਗੁਰਪਿਆਰ ਸਿੰਘ, ਜਗਸੀਰ ਸਿੰਘ ਜੱਗੂ ਬਾਬਾ, ਬਿੱਲਾ ਸਿੰਘ ਝੱਖੜਵਾਲਾ, ਸੁਖਜਿੰਦਰ ਸਿੰਘ ਝੱਖੜਵਾਲਾ, ਅਮਰਜੀਤ ਸਿੰਘ ਲੰਬਵਾਲੀ, ਦੇਵਿੰਦਰ ਸਿੰਘ ਲੰਭਵਾਲੀ, ਨਵਦੀਪ ਸਿੰਘ ਨਿਆਮੀਵਾਲਾ ਤੋਂ ਇਲਾਵਾ ਵੱਡੀ ਗਿਣਤੀ ‘ਚ ਸੰਗਤ ਇੱਕਤਰ ਸੀ।
ਜੈਤੋ ’ਚ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਪਾਰਟੀ ਦੇ ਦਫ਼ਤਰ ਦਾ ਉਦਘਾਟਨ
ਅਜੀਤ ਡੈਸਕ
17-06-2026