28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-06-2026

ਡੇਅਰੀ ਵਿਕਾਸ ਵਿਭਾਗ ਨੇ ਮੁਫ਼ਤ ਦੁੱਧ ਪਰਖ ਕੈਂਪ ਲਗਾਇਆ

ਅਜੀਤ ਡੈਸਕ 17-06-2026

ਦਕੋਟ, 16 ਜੂਨ (ਜਸਵੰਤ ਸਿੰਘ ਪੁਰਬਾ)-ਦੁੱਧ ਖ਼ਪਤਕਾਰ ਜਾਗਰੂਕਤਾ ਮੁਹਿੰਮ ਦੇ ਅੰਤਰਗਤ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਫ਼ਰੀਦਕੋਟ ਨਿਰਵੈਰ ਸਿੰਘ ਬਰਾੜ ਦੀ ਦੇਖ-ਰੇਖ ਹੇਠ ਗੁਰਲਾਲ ਸਿੰਘ ਡੇਅਰੀ ਵਿਕਾਸ ਇੰਸਪੈਕਟਰ ਹਰਮਨਪ੍ਰੀਤ ਸਿੰਘ ਡੇਅਰੀ ਵਿਕਾਸ ਇੰਸਪੈਕਟਰ ਦੇ ਸਹਿਯੋਗ ਨਾਲ ਟੀਚਰ ਕਾਲੋਨੀ ਫ਼ਰੀਦਕੋਟ ਵਿਖੇ ਦੁੱਧ ਖ਼ਪਤਕਾਰ ਜਾਗਰੂਕਤਾ ਕੈਂਪ ਲਗਾਇਆ ਗਿਆ। ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਨਿਰਵੈਰ ਸਿੰਘ ਬਰਾੜ ਨੇ ਦੱਸਿਆ ਕਿ ਕੈਂਪ ਦੌਰਾਨ ਦੁੱਧ ਵਿਚ ਫੈਟ, ਐਸ.ਐਨ.ਐਫ਼., �ਪਰੇ ਪਾਣੀ ਦੀ ਮਾਤਰਾ ਤੋਂ ਇਲਾਵਾ ਰਸਾਇਣ ਯੂਰੀਆ, ਕਾਸਟਿਕ ਸੋਢਾ ਅਤੇ ਸਟਾਰਚ ਆਦਿ ਦੀ ਪਰਖ ਵੀ ਕੀਤੀ ਗਈ। ਕੈਂਪ ਵਿਚ ਦੁੱਧ ਦੇ 27 ਸੈਂਪਲ ਟੈਸਟ ਕੀਤੇ ਗਏ, ਜਿਨ੍ਹਾਂ ਵਿਚੋਂ 18 ਸੈਂਪਲ ਮਿਆਰਾਂ ਅਨੁਸਾਰ ਅਤੇ 9 ਸੈਂਪਲਾਂ ਵਿਚ ਪਾਣੀ ਪਾਇਆ ਗਿਆ ਅਤੇ ਕਿਸੇ ਵੀ ਸੈਂਪਲ ਵਿਚ ਰਸਾਇਣਿਕ ਮਿਲਾਵਟ ਦੀ ਪੁਸ਼ਟੀ ਨਹੀਂ ਹੋਈ। ਉਨ੍ਹਾਂ ਫ਼ਰੀਦਕੋਟ ਦੇ ਖ਼ਪਤਕਾਰਾਂ ਨੂੰ ਚੰਗੀ ਗੁਣਵੱਤਾ ਵਾਲਾ ਦੁੱਧ ਵਰਤਣ ਲਈ ਪ੍ਰੇਰਿਤ ਕੀਤਾ ਅਤੇ ਵਿਭਾਗ ਦੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਦਿੱਤੀ। ਉਨਾਂ ਕਿਹਾ ਕਿ ਦੁੱਧ ਖਪਤਕਾਰ ਫ਼ਰੀਦਕੋਟ ਦਫ਼ਤਰ ਵਿਖੇ ਕਿਸੇ ਵੀ ਕੰਮਕਾਜ ਵਾਲੇ ਦਿਨ ਸਵੇਰੇ 7.30 ਵਜੇ ਤੋਂ 11 ਵਜੇ ਤੱਕ ਡਿਪਟੀ ਡਾਇਰੈਕਟਰ ਡੇਅਰੀ ਫ਼ਰੀਦਕੋਟ ਵਿਖੇ ਮੁਫ਼ਤ ਦੁੱਧ ਚੈੱਕ ਕਰਵਾ ਸਕਦੇ ਹਨ।

ਪਿਛਲੀ ਖ਼ਬਰ ਸੜ੍ਹਕ ਦੇ ਇਕ ਪਾਸੇ ਸੀਵਰੇਜ ਪਾਈਪ ਪਾਉਣ ਲਈ ਕੀਤੀ ਪੁਟਾਈ ਅਗਲੀ ਖ਼ਬਰ ਜੈਤੋ ’ਚ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਪਾਰਟੀ ਦੇ ਦਫ਼ਤਰ ਦਾ ਉਦਘਾਟਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।