ਪੰਜਗਰਾਈਂ ਕਲਾਂ, 16 ਜੂਨ (ਸੁਖਮੰਦਰ ਸਿੰਘ ਬਰਾੜ)-ਕੰਪਿਊਟਰ ਟੀਚਰਜ਼ ਯੂਨੀਅਨ ਪੰਜਾਬ ਦੇ ਇਕ ਵਫ਼ਦ ਵਲੋਂ ਜਸਵਿੰਦਰ ਸਿੰਘ ਸਿੱਧੂ ਜ਼ਿਲ੍ਹਾ ਪ੍ਰਧਾਨ ਫ਼ਰੀਦਕੋਟ, ਸੂਬਾਈ ਆਗੂ ਹਰਜੀਤ ਸਿੰਘ ਸੰਧੂ ਜ਼ਿਲ੍ਹਾ ਫ਼ਿਰੋਜ਼ਪੁਰ, ਹਰਭਗਵਾਨ ਸਿੰਘ ਜ਼ਿਲ੍ਹਾ ਮੋਗਾ, ਜਗਸੀਰ ਸਿੰਘ ਬਰਾੜ ਅਤੇ ਹਰਮਿੰਦਰ ਸਿੰਘ ਸੰਧੂ ਦੀ ਅਗਵਾਈ ਵਿਚ ਕੁਲਤਾਰ ਸਿੰਘ ਸੰਧਵਾਂ ਸਪੀਕਰ ਪੰਜਾਬ ਵਿਧਾਨ ਸਭਾ ਨਾਲ ਕੰਪਿਊਟਰ ਅਧਿਆਪਕਾਂ ਦੇ ਲੰਬੇ ਸਮੇਂ ਤੋਂ ਆਪਣੇ ਲਟਕ ਰਹੇ ਮਸਲਿਆਂ ਦੇ ਸਬੰਧ ਵਿਚ ਮੀਟਿੰਗ ਕੀਤੀ। ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਫ਼ਦ ਦੀਆਂ ਮੰਗਾਂ ਨੂੰ ਧਿਆਨ ਨਾਲ ਸੁਣਿਆ ਅਤੇ ਮੌਕੇ ‘ਤੇ ਹੀ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੂੰ ਫ਼ੋਨ ਕਰਕੇ ਕੰਪਿਊਟਰ ਅਧਿਆਪਕਾਂ ਨਾਲ ਮੀਟਿੰਗ ਕਰਨ ਅਤੇ ਮਸਲੇ ਜਲਦੀ ਹੱਲ ਕਰਨ ਬਾਰੇ ਕਿਹਾ। ਇਸ ਵਫ਼ਦ ਵਿਚ ਗਿਨੀਸ਼ ਪੱਬੀ ਮੀਤ ਪ੍ਰਧਾਨ ਜ਼ਿਲ੍ਹਾ ਮੋਗਾ, ਬਲਾਕ ਪ੍ਰਧਾਨ ਨਰਪਿੰਦਰਜੀਤ ਕੋਟਕਪੂਰਾ, ਜਸਵਿੰਦਰ ਸਿੰਘ ਫ਼ਰੀਦਕੋਟ, ਰਾਜਵਿੰਦਰ ਸਿੰਘ ਜੈਤੋ, ਨਵਨੀਤ ਸਿੰਘ, ਸੰਦੀਪ ਕੁਮਾਰ, ਗੁਰਦੀਪ ਸਿੰਘ ਆਦਿ ਆਗੂ ਸ਼ਾਮਿਲ ਸਨ।
ਕੰਪਿਊਟਰ ਟੀਚਰਜ਼ ਯੂਨੀਅਨ ਦਾ ਵਫ਼ਦ ਸਪੀਕਰ ਸੰਧਵਾਂ ਨੂੰ ਮਿਲਿਆ
ਅਜੀਤ ਡੈਸਕ
17-06-2026