ਫ਼ਰੀਦਕੋਟ, 16 ਜੂਨ (ਸਰਬਜੀਤ ਸਿੰਘ)-ਥਾਣਾ ਸਦਰ ਫ਼ਰੀਦਕੋਟ ਪੁਲਿਸ ਵਲੋਂ ਪਿੰਡ ਚਹਿਲ ਤੋਂ ਨਸ਼ੀਲੇ ਪਾਊਡਰ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ। ਪੁਲਿਸ ਵਲੋਂ ਕਥਿਤ ਦੋਸ਼ੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ। ਪ੍ਰਾਪਤ ਸੂਚਨਾ ਅਨੁਸਾਰ ਥਾਣੇਦਾਰ ਸੱਤਪਾਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਵਲੋਂ ਹੋਰ ਪੁਲਿਸ ਮੁਲਾਜ਼ਮਾਂ ਸਮੇਤ ਸ਼ੱਕੀ ਪੁਰਸ਼ਾਂ ਸਬੰਧੀ ਸੇਮ ਨਾਲਾ, ਪਿੰਡ ਚਹਿਲ ‘ਤੇ ਨਾਕਾਬੰਦੀ ਕੀਤੀ ਹੋਈ ਸੀ ਤਾਂ ਸ਼ਮਿੰਦਰ ਲਾਲ ਉਰਫ਼ ਰਾਹੁਲ ਪੁੱਤਰ ਰਾਮ ਕਿ੍ਰਸ਼ਨ ਸਿੰਘ ਵਾਸੀ ਪਿੰਡ ਚਹਿਲ, ਫ਼ਰੀਦਕੋਟ ਨੂੰ ਸ਼ੱਕ ਆਧਾਰ ‘ਤੇ ਕਾਬੂ ਕਰ ਕੇ ਉਸ ਦੀ ਜ਼ਾਬਤਾ ਅਨੁਸਾਰ ਤਲਾਸ਼ੀ ਲਈ ਤਾਂ ਉਸ ਪਾਸੋਂ ਕਥਿਤ ਤੌਰ ‘ਤੇ 15 ਗ੍ਰਾਮ ਹੈਰੋਇਨ ਸਮੇਤ ਲਿਫਾਫ਼ਾ ਬਰਾਮਦ ਕੀਤੀ ਗਈ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਕਥਿਤ ਦੋਸ਼ੀ ਨੂੰ ਗਿ੍ਰਫ਼ਤਾਰ ਕਰ ਕੇ ਉਸ ਖ਼ਿਲਾਫ਼ ਥਾਣਾ ਸਦਰ, ਫ਼ਰੀਦਕੋਟ ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਅਗਲੇਰੀ ਕਾਨੂੰਨੀ ਕਾਰਵਾਈ ਅਮਲ ‘ਚ ਲਿਆਂਦੀ ਜਾ ਰਹੀ ਹੈ।
ਹੈਰੋਇਨ ਸਮੇਤ ਇਕ ਵਿਅਕਤੀ ਕਾਬੂ
ਅਜੀਤ ਡੈਸਕ
17-06-2026