27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-06-2026

ਵਿਧਾਇਕ ਸੇਖੋਂ ਅਤੇ ਚੇਅਰਮੈਨ ਧਾਲੀਵਾਲ ਨੇ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਿਆ

ਅਜੀਤ ਡੈਸਕ 17-06-2026

ਫ਼ਰੀਦਕੋਟ, 16 ਜੂਨ (ਜਸਵੰਤ ਸਿੰਘ ਪੁਰਬਾ)-ਨਗਰ ਸੁਧਾਰ ਟਰੱਸਟ ਫ਼ਰੀਦਕੋਟ ਦੀ ਕਾਲੋਨੀ ਗਿਆਨੀ ਜ਼ੈਲ ਸਿੰਘ ਐਵਿਨਿਊ ਵਿਖੇ 67.91 ਲੱਖ ਰੁਪਏ ਦੀ ਲਾਗਤ ਨਾਲ ਕਰਵਾਏ ਜਾਣ ਵਾਲੇ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਵਿਧਾਇਕ ਫ਼ਰੀਦਕੋਟ ਗੁਰਦਿੱਤ ਸਿੰਘ ਸੇਖੋਂ ਅਤੇ ਨਗਰ ਸੁਧਾਰ ਟਰੱਸਟ ਫ਼ਰੀਦਕੋਟ ਦੇ ਚੇਅਰਮੈਨ ਗਗਨਦੀਪ ਸਿੰਘ ਧਾਲੀਵਾਲ ਵਲੋਂ ਸਾਂਝੇ ਤੌਰ ‘ਤੇ ਰੱਖਿਆ ਗਿਆ। ਇਨ੍ਹਾਂ ਵਿਕਾਸ ਕਾਰਜਾਂ ਤਹਿਤ ਕਾਲੋਨੀ ਦੀਆਂ ਸੜਕਾਂ ਦੇ ਨਵੀਨੀਕਰਨ, ਨਵੀਆਂ ਸਟਰੀਟ ਲਾਈਟਾਂ ਦੀ ਥਾਪਨਾ ਅਤੇ ਗਰੀਨ ਬੈਲਟ ਦੇ ਵਿਕਾਸ ਦੇ ਕੰਮ ਕਰਵਾਏ ਜਾਣਗੇ। ਇਸ ਪ੍ਰੋਜੈਕਟ ਦੇ ਮੁਕੰਮਲ ਹੋਣ ਨਾਲ ਕਾਲੋਨੀ ਦੇ ਵਸਨੀਕਾਂ ਨੂੰ ਬਿਹਤਰ ਆਵਾਜਾਈ, ਸੁਚੱਜੀ ਰੌਸ਼ਨੀ ਅਤੇ ਹਰਿਆ-ਭਰਿਆ ਵਾਤਾਵਰਣ ਮਿਲੇਗਾ। ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਕਿਹਾ ਕਿ ਗਿਆਨੀ ਜ਼ੈਲ ਸਿੰਘ ਐਵੀਨਿਊ ਵਿਚ ਵਿਕਾਸ ਕਾਰਜਾਂ ਜਿੰਨ੍ਹਾਂ ਵਿਚ ਪਾਰਕਿੰਗ, ਸੜਕਾਂ ਦੀ ਰਿਪੇਅਰ, ਲਾਈਟਾਂ ਤੋਂ ਇਲਾਵਾ ਹੋਰ ਕੰਮਾਂ ਦਾ ਨੀਂਹ ਪੱਥਰ ਰੱਖਿਆ ਗਿਆ ਹੈ ਜੋ ਕਿ ਜਲਦ ਹੀ ਪੂਰਾ ਹੋ ਜਾਵੇਗਾ। ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਗਗਨਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਗਿਆਨੀ ਜ਼ੈਲ ਸਿੰਘ ਐਵੀਨਿਊ ਦੇ ਵਸਨੀਕਾਂ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਨੂੰ ਪੂਰਾ ਕਰਦਿਆਂ ਅੱਜ 67.91 ਲੱਖ ਰੁਪਏ ਦੀ ਲਾਗਤ ਨਾਲ ਸੜਕਾਂ ਦੇ ਨਵੀਨੀਕਰਨ ਦੇ ਕੰਮ ਦਾ ਨੀਂਹ ਪੱਥਰ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਕੇਵਲ ਨੀਂਹ ਪੱਥਰ ਰੱਖਣ ਤੱਕ ਸੀਮਿਤ ਨਹੀਂ ਰਹੇਗਾ, ਸਗੋਂ ਕੰਮ ਤੁਰੰਤ ਸ਼ੁਰੂ ਕਰਵਾ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸੜਕਾਂ ਦੀ ਉਸਾਰੀ ਲਈ ਲੋੜੀਂਦੀ ਸਮੱਗਰੀ ਮੌਕੇ ‘ਤੇ ਪਹੁੰਚ ਚੁੱਕੀ ਹੈ ਅਤੇ ਅੱਜ ਤੋਂ ਹੀ ਕੰਮ ਸ਼ੁਰੂ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਕਾਲੋਨੀ ਦੇ ਸਰਵਪੱਖੀ ਵਿਕਾਸ ਲਈ 14 ਲੱਖ ਰੁਪਏ ਦੀ ਲਾਗਤ ਨਾਲ ਗਰੀਨ ਬੈਲਟ ਦਾ ਵਿਕਾਸ ਕੀਤਾ ਜਾ ਰਿਹਾ ਹੈ, ਜਦਕਿ ਕਰੀਬ 5.50 ਲੱਖ ਰੁਪਏ ਦੀ ਲਾਗਤ ਨਾਲ ਨਵੀਆਂ ਸਟਰੀਟ ਲਾਈਟਾਂ ਲਗਾਉਣ ਅਤੇ ਖ਼ਰਾਬ ਲਾਈਟਾਂ ਦੀ ਮੁਰੰਮਤ ਦਾ ਕੰਮ ਵੀ ਜੰਗੀ ਪੱਧਰ ‘ਤੇ ਚੱਲ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਕਰੀਬ 2 ਲੱਖ ਰੁਪਏ ਦੀ ਲਾਗਤ ਨਾਲ ਕਾਲੋਨੀ ਦੇ ਸੀਵਰੇਜ ਸਿਸਟਮ ਦੀ ਸਫਾਈ ਕਰਵਾਈ ਗਈ, ਜਿਸ ਵੱਲ ਪਹਿਲਾਂ ਕਦੇ ਵੀ ਗੰਭੀਰਤਾ ਨਾਲ ਧਿਆਨ ਨਹੀਂ ਦਿੱਤਾ ਗਿਆ ਸੀ। ਉਨ੍ਹਾਂ ਕਿਹਾ ਕਲੋਨੀ ਤੋਂ ਇਲਾਵਾ ਸਾਦਿਕ ਚੌਂਕ ਦਾ ਮਤਾ ਵੀ ਪਾਸ ਹੋ ਚੁੱਕਾ ਹੈ, ਜਲਦੀ ਹੀ ਸਾਦਿਕ ਚੌਂਕ ਨੂੰ ਰੈਨੋਵੇਟ ਕੀਤਾ ਜਾਵੇਗਾ। ਬਾਜੀਗਰ ਬਸਤੀ ਵਿਖੇ 9 ਲੱਖ ਰੁਪਏ ਦੀ ਲਾਗਤ ਨਾਲ ਸ਼ੈੱਡ ਦਾ ਕੰਮ ਦਾ ਉਦਘਾਟਨ ਕੀਤਾ ਜਾਵੇਗਾ। ਇਸ ਦੇ ਨਾਲ ਹੀ ਸ਼ਹਿਰ ਦੇ ਬੰਦ ਪਏ ਆਰ.� ਨੂੰ 1 ਮਹੀਨੇ ਦੇ ਅੰਦਰ ਚਾਲੂ ਕੀਤਾ ਜਾਵੇਗਾ। ਇਸ ਮੌਕੇ ਬੇਅੰਤ ਕੌਰ ਸੇਖੋਂ ਪਤਨੀ ਵਿਧਾਇਕ ਗੁਰਦਿੱਤ ਸਿੰਘ ਸੇਂਖੋਂ, ਹਰਪ੍ਰੀਤ ਸਿੰਘ ਸੰਧੂ ਕਾਰਜਸਾਧਕ ਅਫ਼ਸਰ, ਗੁਰਰਾਜ ਸਿੰਘ ਐਕਸੀਅਨ, ਸਰਬਜੀਤ ਸਿੰਘ ਬਰਾੜ ਚੇਅਰਮੈਨ ਬਲਾਕ ਸੰਮਤੀ, ਸੁਖਜੀਤ ਸਿੰਘ ਸੇਖੋਂ, ਨੀਤੂ ਕਪੂਰ, ਇਕਬਾਲ ਸਿੰਘ ਐਮ.ਸੀ. ਕਮਲਜੀਤ ਸਿੰਘ ਐਮ.ਸੀ. ਸੁੱਖਾ ਸਿੰਘ ਐਮ.ਸੀ., ਸਤਨਾਮ ਸਿੰਘ ਐਮ.ਸੀ. ਗੁਰਜੰਟ ਸਿੰਘ, ਅਤੁਲ ਗੋਇਲ, ਗੁਰਪਾਲ ਸਿੰਘ ਸੰਧੂ ਪ੍ਰਧਾਨ, ਸਤਵੰਤ ਸਿੰਘ, ਮਨਦੀਪ ਸਿੰਘ, ਅਸ਼ੋਕ ਕੁਮਾਰ ਮੌਂਗਾ, ਨਵਪ੍ਰੀਤ ਸਿੰਘ ਸੰਧੂ ਤੋਂ ਇਲਾਵਾ ਆਮ ਆਦਮੀ ਪਾਰਟੀ ਦੇ ਵਰਕਰ ਆਦਿ ਹਾਜ਼ਰ ਸਨ।

ਪਿਛਲੀ ਖ਼ਬਰ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਤੇ ਹਸਪਤਾਲ ਦਾ ਬਲੱਡ ਸੈਂਟਰ, ਖ਼ੂਨ ਚੜ੍ਹਾਉਣ ਸੇਵਾਵਾਂ ’ਚ ਉੱਤਮਤਾ ਲਈ ਰਾਸ਼ਟਰੀ ਪੱਧਰ... ਅਗਲੀ ਖ਼ਬਰ ਪੰਜਾਬ ਸਮੇਤ 5 ਰਾਜਾਂ ਦੀਆਂ ਵਿਧਾਨ ਸਭਾ ਚੋਣਾਂ ਅਗਾਊਾ ਹੋਣ ਦੇ ਆਸਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।