26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-06-2026

ਗੁਰਦੁਆਰਾ ਸੁਖਮਨੀ ਸਾਹਿਬ ਵਿਖੇ ਸ਼ਹੀਦਾਂ ਨੂੰ ਸਮਰਪਿਤ ਸਮਾਗਮ ਕਰਵਾਇਆ

ਅਜੀਤ ਡੈਸਕ 17-06-2026

ਸਾਦਿਕ, 16 ਜੂਨ (ਆਰ.ਐਸ.ਧੁੰਨਾ)-ਸ਼ਹੀਦਾਂ ਦੇ ਸਿਰਤਾਜ ਸ਼ਾਂਤੀ ਦੇ ਪੁੰਜ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਅਤੇ ਜੂਨ 84 ਦੇ ਸਮੂਹ ਸ਼ਹੀਦਾਂ ਨੂੰ ਸਮਰਪਿਤ ਧਾਰਮਿਕ ਸਮਾਗਮ ਸੰਗਤ ਦੇ ਸਹਿਯੋਗ ਨਾਲ ਗੁਰਦੁਆਰਾ ਸੁਖਮਣੀ ਸਾਹਿਬ ਸਾਦਿਕ ਵਿਖੇ ਕਰਵਾਇਆ ਗਿਆ। ਸਵੇਰ ਸਮੇਂ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ ਉਪਰੰਤ ਭਾਈ ਗੁਰਸੇਵਕ ਸਿੰਘ ਖ਼ਾਲਸਾ ਦੇ ਰਾਗੀ ਜਥੇ ਨੇ ਗੁਰਮਤਿ ਵਿਚਾਰਾਂ ਰਾਹੀਂ ਸ਼ਹੀਦਾਂ ਦੀਆਂ ਕੁਰਬਾਨੀਆਂ ਬਾਰੇ ਜਾਣਕਾਰੀ ਦਿੱਤੀ। ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਜਸਵਿੰਦਰ ਸਿੰਘ ਸੋਨੂੰ ਨੇ ਸ਼ਹੀਦਾਂ ਦੀਆਂ ਕੁਰਬਾਨੀਆਂ ਲੇਖੇ ਲਾਉਣ, ਬੰਦੀ ਸਿੰਘਾਂ ਦੀ ਬੰਦ ਖਲਾਸੀ ਅਤੇ ਸਭਨਾਂ ਦੀ ਚੜ੍ਹਦੀ ਕਲਾ ਲਈ ਵਾਹਿਗੁਰੂ ਜੀ ਅੱਗੇ ਅਰਦਾਸ ਬੇਨਤੀ ਕੀਤੀ। ਸਮਾਗਮ ਦੇ ਅਖੀਰ ਵਿਚ ਗੁਰਦੁਆਰਾ ਸ੍ਰੀ ਸੁਖਮਣੀ ਸਾਹਿਬ ਸੇਵਾ ਸੁਸਾਇਟੀ ਸਰਕਲ ਸਾਦਿਕ ਦੇ ਪ੍ਰਧਾਨ ਜਥੇਦਾਰ ਚੰਦ ਸਿੰਘ ਡੋਡ ਨੇ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ ਅਤੇ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਹਰ ਮਹੀਨੇ ਦੀ ਪਹਿਲੀ ਵਾਲੇ ਦਿਨ ਰਾਤ ਸਮੇਂ ਗੁਰਦੁਆਰਾ ਸਾਹਿਬ ਵਿਖੇ ਸਜਾਏ ਜਾਂਦੇ ਦੀਵਾਨਾਂ ਵਿਚ ਵੱਧ ਤੋਂ ਵੱਧ ਗਿਣਤੀ ਵਿਚ ਪਰਿਵਾਰਾਂ ਸਮੇਤ ਆਪਣੀਆਂ ਹਾਜ਼ਰੀਆਂ ਭਰ ਕੇ
ਗੁਰੂ ਘਰ ਦਾ ਲਾਹਾ ਲੈਣ। ਇਸ ਮੌਕੇ ਗੁਰੂਘਰ ਲਈ ਸੇਵਾ ਕਰਨ ਵਾਲੇ ਸੇਵਾਦਾਰਾਂ ਦਾ ਵਿਸ਼ੇਸ਼ ਤੌਰ ‘ਤੇ ਸਨਮਾਨ ਕੀਤਾ ਗਿਆ। ਇਸ ਮੌਕੇ ਬਲਜਿਦਰ ਸਿੰਘ ਧਾਲੀਵਾਲ, ਰਣਜੀਤ ਸਿੰਘ, ਪਿ੍ਰਤਪਾਲ ਸਿੰਘ ਢਿੱਲੋਂ, ਮੀਤ ਸਿੰਘ ਸਾਦਿਕ, ਕਸ਼ਮੀਰ ਸਿੰਘ ਭਾਊ, ਬਾਬਾ ਵਿਰਸਾ ਸਿੰਘ, ਸੰਤੋਖ ਸਿੰਘ ਮੱਕੜ, ਸੁਰਿੰਦਰਪਾਲ ਸੇਠੀ, ਸੰਜੀਵ ਕੁਮਾਰ ਪਟਵਾਰੀ, ਪਰਮਪਾਲ ਸਿੰਘ �ਲਖ, ਪਰਮਜੀਤ ਸਿੰਘ ਡੋਡ, ਗੁਰਚਰਨ ਸਿੰਘ ਆਦਿ ਵੀ ਹਾਜ਼ਰ ਸਨ। ਇਸ ਮੌਕੇ ਸੰਗਤਾਂ ਲਈ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ ਅਤੇ ਠੰਡੇ ਮਿੱਠੇ ਜਲ ਦੀ ਛਬੀਲ ਲਗਾਈ ਗਈ।

ਪਿਛਲੀ ਖ਼ਬਰ ਪੰਜਾਬੀ ਯੂਨੀਵਰਸਿਟੀ 100 ਤੋਂ 300 ਫ਼ੀਸਦੀ ਫ਼ੀਸ ਫ਼ੰਡ ‘ਚ ਕੀਤਾ ਵਾਧਾ ਤੁਰੰਤ ਵਾਪਸ ਲਵੇ ਅਗਲੀ ਖ਼ਬਰ ਜਸਵਿੰਦਰ ਸਿੰਘ ਪ੍ਰਧਾਨ ਕਿਰਤੀ ਕਿਸਾਨ ਯੂਨੀਅਨ ਇਕਾਈ ਹਰੀਨੌਂ ਦੇ ਪ੍ਰਧਾਨ ਨਿਯੁਕਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।