26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-06-2026

ਐੱਸ.ਡੀ.ਐੱਮ. ਵਲੋਂ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਦਾ ਸਨਮਾਨ

ਅਜੀਤ ਡੈਸਕ 17-06-2026

ਸ੍ਰੀ ਮੁਕਤਸਰ ਸਾਹਿਬ, 16 ਜੂਨ (ਹਰਮਹਿੰਦਰ ਪਾਲ)-ਜਨਗਣਨਾ 2027 ਅਧੀਨ ਚੱਲ ਰਹੇ ਕੰਮ ਨੂੰ ਪਹਿਲਾਂ ਮੁਕੰਮਲ ਕਰਨ ਵਾਲੇ 207 ਗਿਣਤੀਕਾਰਾਂ ਅਤੇ 55 ਸੁਪਰਵਾਈਜ਼ਰਾਂ ਨੂੰ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਉਪ ਮੰਡਲ ਮੈਜਿਸਟ੍ਰੇਟ ਸ੍ਰੀ ਮੁਕਤਸਰ ਸਾਹਿਬ ਗੁਰਕਿਰਨਦੀਪ ਸਿੰਘ ਸਿੱਧੂ ਵਲੋਂ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ। ਉਨ੍ਹਾਂ ਕਿਹਾ ਕਿ ਜਨਗਣਨਾ ਰਾਸ਼ਟਰ ਨਿਰਮਾਣ ਦਾ ਇਕ ਮਹੱਤਵਪੂਰਨ ਥੰਮ੍ਹ ਹੈ ਅਤੇ ਸਾਰੇ ਕਰਮਚਾਰੀਆਂ ਵਲੋਂ ਇਸ ਰਾਸ਼ਟਰੀ ਕਾਰਜ ਨੂੰ ਸਮੇਂ ਸਿਰ ਪੂਰੀ ਲਗਨ ਤੇ ਜ਼ਿੰਮੇਵਾਰੀ ਨਾਲ ਪੂਰਾ ਕੀਤਾ ਜਾ ਰਿਹਾ ਹੈ ਅਤੇ ਇਸ ਤੋਂ ਪਹਿਲਾਂ ਵੀ 125 ਗਿਣਤੀਕਾਰਾਂ ਨੂੰ ਪ੍ਰਸੰਸਾ ਪੱਤਰ ਤਕਸੀਮ ਕੀਤੇ ਜਾ ਚੁੱਕੇ ਹਨ। ਐੱਸ.ਡੀ.ਐੱਮ. ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਸ੍ਰੀ ਮੁਕਤਸਰ ਸਾਹਿਬ ਵਲੋਂ ਜਿਨ੍ਹਾਂ ਕਰਮਚਾਰੀਆਂ ਦੀ ਤਹਿਸੀਲ ਸ੍ਰੀ ਮੁਕਤਸਰ ਸਾਹਿਬ ਵਿਖੇ ਜਨਗਣਨਾ 2027 ਦੇ ਸਰਵੇ ਲਈ ਡਿਊਟੀ ਲਗਾਈ ਗਈ ਸੀ, ਇਨ੍ਹਾਂ ਸਾਰੇ ਕਰਮਚਾਰੀਆਂ ਨੇ ਸਮੇਂ ਤੋਂ ਪਹਿਲਾਂ ਹੀ ਸੁਚਾਰੂ ਤਰੀਕੇ ਨਾਲ ਕੰਮ ਨੂੰ ਪੂਰਾ ਕਰਕੇ ਆਪਣਾ ਅਹਿਮ ਫ਼ਰਜ਼ ਅਦਾ ਕੀਤਾ ਹੈ। ਇਸ ਮੌਕੇ ਬਲਜੀਤ ਸਿੰਘ ਸਰਾਂ ਨਾਇਬ ਤਹਿਸੀਲਦਾਰ ਸ੍ਰੀ ਮੁਕਤਸਰ ਸਾਹਿਬ, ਪੁਸ਼ਪਿੰਦਰ ਸਿੰਘ ਜੂਨੀਅਰ ਸਹਾਇਕ, ਹਰਬੰਸ ਸਿੰਘ ਜੂਨੀਅਰ ਸਹਾਇਕ, ਸੁਖਮਿੰਦਰ ਸਿੰਘ ਕਲਰਕ, ਜਗਦੀਸ਼ ਸਿੰਘ, ਟੈਕਨੀਕਲ ਅਸਿਸਟੈਂਟ ਅਤੇ ਸਮੂਹ ਸੈਂਸਜ ਟੀਮ ਮੌਜੂਦ ਸੀ।

ਪਿਛਲੀ ਖ਼ਬਰ ਪੰਜਾਬ ਚੰਡੀਗੜ੍ਹ ਜਰਨਲਿਸਟ ਯੂਨੀਅਨ ਇਕਾਈ ਕੋਟਕਪੂਰਾ ਦੀ ਮੀਟਿੰਗ ਅਗਲੀ ਖ਼ਬਰ ਪੰਜਾਬੀ ਯੂਨੀਵਰਸਿਟੀ 100 ਤੋਂ 300 ਫ਼ੀਸਦੀ ਫ਼ੀਸ ਫ਼ੰਡ ‘ਚ ਕੀਤਾ ਵਾਧਾ ਤੁਰੰਤ ਵਾਪਸ ਲਵੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।