ਕੋਟਕਪੂਰਾ, 16 ਜੂਨ (ਮੇਘਰਾਜ)-ਅੱਜ ਪੰਜਾਬ ਚੰਡੀਗੜ੍ਹ ਜਰਨਲਿਸਟ ਯੂਨੀਅਨ ਇਕਾਈ ਕੋਟਕਪੂਰਾ ਦੀ ਮੀਟਿੰਗ ਪ੍ਰਧਾਨ ਮੋਹਰ ਸਿੰਘ ਗਿੱਲ ਦੀ ਅਗਵਾਈ ਹੇਠ ਸਥਾਨਕ ਇਕ ਹੋਟਲ ਵਿਖੇ ਹੋਈ। ਮੀਟਿੰਗ ‘ਚ ਨਵੇਂ ਬਣੇ ਮੈਂਬਰਾਂ ਨੂੰ ਸ਼ਾਮਿਲ ਕਰਨ ਲਈ ਪ੍ਰਵਾਨਗੀ ਮਿਲਣ ਉਪਰੰਤ ਮਤਾ ਪਾਸ ਕੀਤਾ ਗਿਆ ਅਤੇ ਚੰਡੀਗੜ੍ਹ ਤੋਂ ਬਣ ਕੇ ਆਏ ਸੰਸਥਾ ਦੇ ਸ਼ਨਾਖਤੀ ਕਾਰਡ ਵੀ ਤਕਸੀਮ ਕੀਤੇ ਗਏ। ਇਸ ਤੋਂ ਇਲਾਵਾ ਹੋਰ ਵੀ ਕਈ ਅਹਿਮ ਮੁੱਦਿਆਂ ‘ਤੇ ਵਿਚਾਰ ਵਟਾਂਦਰਾ ਕੀਤਾ ਗਿਆ। ਮੀਟਿੰਗ ‘ਚ ਪ੍ਰਧਾਨ ਮੋਹਰ ਸਿੰਘ ਗਿੱਲ, ਗੁਰਿੰਦਰ ਸਿੰਘ ਮਹਿੰਦੀਰੱਤਾ ਅਤੇ ਹਰਪ੍ਰੀਤ ਸਿੰਘ ਚਾਨਾ ਨੇ ਕਿਹਾ ਕਿ ਆਉਣ ਵਾਲੇ ਦਿਨਾਂ ‘ਚ ਇਕ ਵੱਡਾ ਸੈਮੀਨਾਰ ਕਰਵਾਉਣ ਦੀ ਤਜਵੀਜ਼ ਹੈ ਜਿਸ ਪ੍ਰਤੀ ਹਾਜ਼ਰੀਨ ਨੇ ਸਹਿਮਤੀ ਪ੍ਰਗਟਾਈ। ਇਸ ਮੌਕੇ ਜਥੇਬੰਦੀ ਨੂੰ ਰਜਿਸਟਰ ਕਰਵਾਉਣ ਅਤੇ ਉਸ ਦਾ ਬੈਂਕ ਖਾਤਾ ਖੁੱਲਵਾਉਣ ਲਈ ਤਿੰਨ ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ ਜਿਸ ‘ਚ ਡਾ. ਭਾਵਿਤ ਗੋਇਲ, ਚੰਦਰ ਗਰਗ ਅਤੇ ਗਗਨਦੀਪ ਜਿੰਦਲ ਨੂੰ ਸ਼ਾਮਿਲ ਕੀਤਾ ਗਿਆ। ਮੀਟਿੰਗ ‘ਚ ਸਮੇਂ ਦੀ ਪਾਬੰਦੀ, ਅਨੁਸ਼ਾਸਨ ਦੀ ਪਾਲਣਾ ਵਰਗੇ ਸਰਬਸੰਮਤੀ ਨਾਲ ਵੱਖ ਵੱਖ ਮਤੇ ਪਾਸ ਕੀਤੇ ਗਏ। ਇਸ ਮੌਕੇ ਹੋਰ ਵੀ ਜਥੇਬੰਦੀ ਦੇ ਅਹੁਦੇਦਾਰ ਤੇ ਮੈਂਬਰ ਹਾਜ਼ਰ ਸਨ। ਅੰਤ ‘ਚ ਪ੍ਰਧਾਨ ਮੋਹਰ ਸਿੰਘ ਗਿੱਲ ਵਲੋਂ ਆਈਆਂ ਸ਼ਖ਼ਸੀਅਤਾਂ ਦਾ ਧੰਨਵਾਦ ਕੀਤਾ ਗਿਆ।
ਪੰਜਾਬ ਚੰਡੀਗੜ੍ਹ ਜਰਨਲਿਸਟ ਯੂਨੀਅਨ ਇਕਾਈ ਕੋਟਕਪੂਰਾ ਦੀ ਮੀਟਿੰਗ
ਅਜੀਤ ਡੈਸਕ
17-06-2026