17-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-06-2026

ਨਸ਼ੇ ਦੀਆਂ ਪਾਬੰਦੀਸ਼ੁਦਾ ਗੋਲੀਆਂ ਤੇ ਕੈਪਸੂਲਾਂ ਸਮੇਤ ਦੋ ਕਾਬੂ

ਅਜੀਤ ਡੈਸਕ 20-06-2026

ਫ਼ਰੀਦਕੋਟ, 19 ਜੂਨ (ਸਰਬਜੀਤ ਸਿੰਘ)-ਫ਼ਰੀਦਕੋਟ ਪੁਲਿਸ ਵਲੋਂ ਨਵੀਂ ਦਾਣਾ ਮੰਡੀ ਤੋਂ ਨਸ਼ੇ ਦੀਆਂ ਪਾਬੰਦੀਸ਼ੁਦਾ ਗੋਲੀਆਂ ਤੇ ਕੈਪਸੂਲਾਂ ਸਮੇਤ ਦੋ ਵਿਅਕਤੀਆਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ। ਪੁਲਿਸ ਵਲੋਂ ਕਥਿਤ ਦੋਸ਼ੀਆਂ ਖ਼ਿਲਾਫ਼ ਵੱਖ-ਵੱਖ ਦੋ ਮਾਮਲੇ ਦਰਜ ਕਰ ਲਏ ਹਨ ਅਤੇ ਪੜਤਾਲ ਕੀਤੀ ਜਾ ਰਹੀ ਹੈ। ਪ੍ਰਾਪਤ ਸੂਚਨਾ ਅਨੁਸਾਰ ਸਹਾਇਕ ਥਾਣੇਦਾਰ ਜਗਸੀਰ ਸਿੰਘ ਨੇ ਦੱਸਿਆ ਕਿ ਉਹ ਹੋਰ ਪੁਲਿਸ ਮੁਲਾਜ਼ਮਾਂ ਸਮੇਤ ਸ਼ੱਕੀ ਪੁਰਸ਼ਾਂ ਸੰਬੰਧੀ ਨਵੀਂ ਦਾਣਾ ਮੰਡੀ ਫ਼ਰੀਦਕੋਟ ਮੌਜੂਦ ਸਨ ਤਾਂ ਛੋਟੂ ਕੁਮਾਰ ਪੁੱਤਰ ਸ਼ੰਕਰ ਚੌਧਰੀ ਵਾਸੀ ਫ਼ਰੀਦਕੋਟ ਨੂੰ ਸ਼ੱਕ ਦੇ ਆਧਾਰ ‘ਤੇ ਕਾਬੂ ਕਰ ਕੇ ਉਸ ਦੀ ਜਾਬਤਾ ਅਨੁਸਾਰ ਤਲਾਸ਼ੀ ਲਈ ਤਾਂ ਉਸ ਪਾਸੋਂ ਕਥਿਤ ਤੌਰ ‘ਤੇ 30 ਪਾਬੰਦੀਸ਼ੁਦਾ ਨਸ਼ੇ ਦੀਆਂ ਖੁੱਲ੍ਹੀਆਂ ਫਿੱਕੇ ਗੁਲਾਬੀ ਰੰਗ ਦੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ। ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀ ਨੂੰ ਗਿ੍ਰਫ਼ਤਾਰ ਕਰ ਕੇ ਉਸ ਖ਼ਿਲਾਫ਼ ਥਾਣਾ ਸਿਟੀ-2, ਫ਼ਰੀਦਕੋਟ ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਇਸੇ ਤਰ੍ਹਾਂ ਹੀ ਸਹਾਇਕ ਥਾਣੇਦਾਰ ਜਗਤਾਰ ਸਿੰਘ ਦੀ ਅਗਵਾਈ ਵਾਲੀ ਪੁਲਿਸ ਵਲੋਂ ਵੀ ਸਥਾਨਕ ਨਵੀਂ ਦਾਣਾ ਮੰਡੀ ਤੋਂ ਸੁਖਵੀਰ ਸਿੰਘ ਜੱਜੀ ਪੁੱਤਰ ਨਿਸ਼ਾਨ ਸਿੰਘ ਵਾਸੀ ਫ਼ਰੀਦਕੋਟ ਨੂੰ ਸ਼ੱਕ ਦੇ ਆਧਾਰ ‘ਤੇ ਕਾਬੂ ਕਰ ਕੇ ਉਸ ਦੀ ਜ਼ਾਬਤਾ ਅਨੁਸਾਰ ਤਲਾਸ਼ੀ ਲਈ ਤਾਂ ਉਸ ਪਾਸੋਂ 110 ਪਾਬੰਦੀਸ਼ੁਦਾ ਕੈਪਸੂਲ ਬਰਾਮਦ ਕੀਤੇ ਗਏ। ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀ ਨੂੰ ਗਿ੍ਰਫ਼ਤਾਰ ਕਰ ਕੇ ਉਸ ਖ਼ਿਲਾਫ਼ ਥਾਣਾ ਸਿਟੀ-2, ਫ਼ਰੀਦਕੋਟ ਵਿਖੇ ਮੈਜਿਸਟ੍ਰੇਟ ਦੀਆਂ ਹਦਾਇਤਾਂ ਦੀ ਉਲੰਘਣਾ ਕਰਨ ਦੇ ਦੋਸ਼ਾਂ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ।

ਪਿਛਲੀ ਖ਼ਬਰ ਹੈਰੋਇਨ ਸਮੇਤ ਨਾਬਾਲਗ ਲੜਕਾ ਕਾਬੂ ਅਗਲੀ ਖ਼ਬਰ ਸੜਕ ਹਾਦਸੇ ’ਚ ਜ਼ਖਮੀ ਮੋਟਰਸਾਈਕਲ ਸਵਾਰ ਦੀ ਇਲਾਜ ਦੌਰਾਨ ਮੌਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।