15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-06-2026

ਹੈਰੋਇਨ ਸਮੇਤ ਨਾਬਾਲਗ ਲੜਕਾ ਕਾਬੂ

ਅਜੀਤ ਡੈਸਕ 20-06-2026

ਫ਼ਰੀਦਕੋਟ, 19 ਜੂਨ (ਸਰਬਜੀਤ ਸਿੰਘ)-ਥਾਣਾ ਸਿਟੀ-2 ਫ਼ਰੀਦਕੋਟ ਪੁਲਿਸ ਵਲੋਂ ਸਥਾਨਕ ਬਾਜ਼ੀਗਰ ਬਸਤੀ ਤੋਂ ਇਕ ਨਾਬਾਲਗ ਲੜਕੇ ਨੂੰ ਨਸ਼ੀਲੇ ਪਾਊਡਰ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ। ਪੁਲਿਸ ਵਲੋਂ ਕਥਿਤ ਦੋਸ਼ੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ। ਪ੍ਰਾਪਤ ਸੂਚਨਾ ਅਨੁਸਾਰ ਸਹਾਇਕ ਥਾਣੇਦਾਰ ਗੁਰਮੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਵਲੋਂ ਹੋਰ ਪੁਲਿਸ ਮੁਲਾਜ਼ਮਾਂ ਸਮੇਤ ਸ਼ੱਕੀ ਪੁਰਸ਼ਾਂ ਸੰਬੰਧੀ ਕੱਚਾ ਰਸਤਾ ਬਾਜ਼ੀਗਰ ਬਸਤੀ, ਫ਼ਰੀਦਕੋਟ ਮੌਜੂਦ ਸਨ ਤਾਂ ਇਕ ਲੜਕੇ ਨੂੰ ਆਉਂਦੇ ਹੋਏ ਵੇਖਿਆ ਅਤੇ ਉਸ ਨੂੰ ਸ਼ੱਕ ਆਧਾਰ ‘ਤੇ ਕਾਬੂ ਕਰ ਕੇ ਉਨ੍ਹਾਂ ਦੀ ਜ਼ਾਬਤਾ ਅਨੁਸਾਰ ਤਲਾਸ਼ੀ ਲਈ ਤਾਂ ਉਨ੍ਹਾਂ ਪਾਸੋਂ ਕਥਿਤ ਤੌਰ ‘ਤੇ 1 ਗ੍ਰਾਮ ਹੈਰੋਇਨ ਸਮੇਤ ਲਿਫਾਫਾ ਬਰਾਮਦ ਕੀਤਾ ਗਿਆ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਕਥਿਤ ਦੋਸ਼ੀ ਜੁਵੇਨਾਇਲ ਲੜਕੇ ਨੂੰ ਗਿ੍ਰਫ਼ਤਾਰ ਕਰ ਕੇ ਉਸ ਖ਼ਿਲਾਫ਼ ਥਾਣਾ ਸਿਟੀ-2, ਫ਼ਰੀਦਕੋਟ ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਅਗਲੇਰੀ ਕਾਨੂੰਨੀ ਕਾਰਵਾਈ ਅਮਲ ‘ਚ ਲਿਆਂਦੀ ਜਾ ਰਹੀ ਹੈ।

ਪਿਛਲੀ ਖ਼ਬਰ ਸੀ.ਆਈ.ਆਈ.ਸੀ ਇੰਮੀਗ੍ਰੇਸ਼ਨ ਨੇ ਯੂ.ਕੇ. ਸਟੱਡੀ ਵੀਜ਼ਾ ਲਗਵਾਇਆ ਅਗਲੀ ਖ਼ਬਰ ਨਸ਼ੇ ਦੀਆਂ ਪਾਬੰਦੀਸ਼ੁਦਾ ਗੋਲੀਆਂ ਤੇ ਕੈਪਸੂਲਾਂ ਸਮੇਤ ਦੋ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।