03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-06-2026

ਨੌਜਵਾਨ ਦੀ ਰੇਲ ਗੱਡੀ ਦੀ ਲਪੇਟ ’ਚ ਆਉਣ ਨਾਲ ਮੌਤ

ਅਜੀਤ ਡੈਸਕ 23-06-2026
ਜੈਤੋ, 22 ਜੂਨ (ਗੁਰਚਰਨ ਸਿੰਘ ਗਾਬੜੀਆ)-ਜੈਤੋ-ਗੋਨਿਆਣਾ-ਬਠਿੰਡਾ ਰੇਲ ਮਾਰਗ ’ਤੇ ਪੈਂਦੇ ਪਿੰਡ ਚੰਦਭਾਨ ਵਿਖੇ ਨੌਜਵਾਨ ਦੇ ਰੇਲ ਗੱਡੀ ਦੀ ਲਪੇਟ ਵਿਚ ਆਉਣ ਕਰਕੇ ਮੌਤ ਹੋ ਜਾਣ ਦਾ ਪਤਾ ਲੱਗਿਆ ਹੈ। ਜੀ.ਆਰ.ਪੀ ਰੇਲਵੇ ਪੁਲਿਸ ਬਠਿੰਡਾ ਦੇ ਐਸ.ਐਚ.ਓ ਕੁਲਦੀਪ ਚੰਦ ਨੂੰ ਉਕਤ ਸੂਚਨਾ ਮਿਲੀ ਤਾਂ ਉਨ੍ਹਾਂ ਨੇ ਜੀ.ਆਰ.ਪੀ ਰੇਲਵੇ ਪੁਲਿਸ ਚੌਂਕੀ ਗੋਨਿਆਣਾ ਦੇ ਇੰਚਾਰਜ ਜਸਵਿੰਦਰ ਸਿੰਘ ਨੂੰ ਪੁਲਿਸ ਮੁਲਾਜ਼ਮਾਂ ਸਮੇਤ ਪਿੰਡ ਚੰਦਭਾਨ ਵਿਖੇ ਮੌਕੇ ’ਤੇ ਭੇਜਿਆ। ਰੇਲਵੇ ਚੌਂਕੀ ਦੇ ਇੰਚਾਰਜ ਜਸਵਿੰਦਰ ਸਿੰਘ ਨੇ ਦੱਸਿਆ ਕਿ ਉਕਤ ਮਿ੍ਰਤਕ ਨੌਜਵਾਨ ਪਹਿਚਾਣ ਨਾਨਕ ਸਿੰਘ (25) ਪੁੱਤਰ ਸੇਵਕ ਸਿੰਘ ਵਾਸੀ ਪਿੰਡ ਚੰਦਭਾਨ ਵਜੋਂ ਹੋਈ ਹੈ ਅਤੇ ਨਾਨਕ ਸਿੰਘ ਜੋ ਕਿ ਪਿੰਡ ਚੰਦਭਾਨ ਦੇ ਰੇਲਵੇ ਦੇ ਪਿੱਲਰ ਨੰਬਰ 317/13, 14 ਦੇ ਨਜ਼ਦੀਕ ਰੇਲ ਗੱਡੀ ਦੇ ਲਪੇਟ ਵਿਚ ਆ ਗਿਆ ਤੇ ਮੌਤ ਹੋ ਗਈ। ਇਸ ਮੌਕੇ ਚੜ੍ਹਦੀ ਕਲਾ ਵੈੱਲਫੇਅਰ ਸੇਵਾ ਸੁਸਾਇਟੀ ਗੰਗਸਰ ਰਜਿ: ਜੈਤੋ ਦੇ ਸੇਵਾਦਾਰ ਮੀਤ ਸਿੰਘ ਮੀਤਾ ਆਪਣੀ ਐਬੂਲੈਂਸ ਲੈ ਕੇ ਉਕਤ ਸਥਾਨ ’ਤੇ ਪਹੁੰਚਿਆ ਅਤੇ ਮਿ੍ਰਤਕ ਨੌਜਵਾਨ ਦੀ ਲਾਸ਼ ਨੂੰ ਸਰਕਾਰੀ ਸਿਵਲ ਹਸਪਤਾਲ ਬਠਿੰਡਾ ਵਿਖੇ ਲਿਆਂਦਾ ਗਿਆ। ਉਨ੍ਹਾਂ ਦੱਸਿਆ ਕਿ ਮਿ੍ਰਤਕ ਨੌਜਵਾਨ ਦੀ ਲਾਸ਼ ਦਾ ਪੋਸਟਮਾਰਟਮ ਕਰਵਾਉਣ ਉਪਰੰਤ ਲਾਸ਼ ਨੂੰ ਵਾਰਸਾਂ ਦੇ ਹਵਾਲੇ ਕਰ ਦਿੱਤੀ ਗਈ। ਇਸ ਮੌਕੇ ਜੀ.ਆਰ.ਪੀ ਰੇਲਵੇ ਪੁਲਿਸ ਚੌਂਕੀ ਗੋਨਿਆਣਾ ਦੇ ਏ.ਐੱਸ.ਆਈ ਹਰਪ੍ਰੀਤ ਸਿੰਘ, ਪੁਲਿਸ ਮੁਲਾਜ਼ਮ ਸੋਹਣ ਸਿੰਘ, ਸੁਸਾਇਟੀ ਦੇ ਸੇਵਾਦਾਰ ਮੌਜੂਦ ਸਨ।
ਪਿਛਲੀ ਖ਼ਬਰ ਨਸ਼ੇ ਦੀਆਂ ਪਾਬੰਦੀ ਸ਼ੂਦਾ ਗੋਲੀਆਂ ਸਮੇਤ ਦੋ ਕਾਬੂ ਅਗਲੀ ਖ਼ਬਰ ਮਾਨਯੋਗ ਰਾਜਪਾਲ ਪੰਜਾਬ ਨੇ ਵਿਦਿਆਰਥੀ ਆਸ਼ੂਤੋਸ਼ ਗਰਗ ਜੈਤੋ ਨੂੰ ਕੀਤਾ ਸਨਮਾਨਿਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।