03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-06-2026

ਨਸ਼ੇ ਦੀਆਂ ਪਾਬੰਦੀ ਸ਼ੂਦਾ ਗੋਲੀਆਂ ਸਮੇਤ ਦੋ ਕਾਬੂ

ਅਜੀਤ ਡੈਸਕ 23-06-2026
ਫ਼ਰੀਦਕੋਟ, 22 ਜੂਨ (ਸਰਬਜੀਤ ਸਿੰਘ)-ਥਾਣਾ ਸਦਰ ਫ਼ਰੀਦਕੋਟ ਪੁਲਿਸ ਵਲੋਂ ਪਿੰਡ ਮਹਿਮੂਆਣਾ ਤੋਂ ਨਸ਼ੇ ਦੀਆਂ ਪਾਬੰਦੀ ਸ਼ੂਦਾ ਗੋਲੀਆਂ ਸਮੇਤ ਦੋ ਵਿਅਕਤੀ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ। ਪੁਲਿਸ ਵਲੋਂ ਕਥਿਤ ਦੋਸ਼ੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ। ਪ੍ਰਾਪਤ ਸੂਚਨਾ ਅਨੁਸਾਰ ਥਾਣੇਦਾਰ ਕਰਮਜੀਤ ਸਿੰਘ ਨੇ ਦੱਸਿਆ ਕਿ ਉਹ ਹੋਰ ਪੁਲਿਸ ਮੁਲਾਜ਼ਮਾਂ ਸਮੇਤ ਸ਼ੱਕੀ ਪੁਰਸ਼ਾਂ ਸਬੰਧੀ ਪਿੰਡ ਮਚਾਕੀ ਕਲਾਂ, ਮਹਿਮੂਆਣਾ, ਮਿੱਡੂਤਾਨ ਆਦਿ ਨੂੰ ਜਾ ਰਹੇ ਸਨ ਤਾਂ ਪਿੰਡ ਮਹਿਮੂਆਣਾ ਤੋਂ ਮਿੱਡੂਮਾਨ ਪੁਲ ਸੇਮ ਨਾਲ ਪੁੱਜੀ ਤਾਂ ਮਿੱਡੂਮਾਨ ਦੀ ਤਰਫੋਂ ਆ ਰਹੇ ਸਾਹਿਲਪ੍ਰੀਤ ਸਿੰਘ ਉਰਫ਼ ਸਾਹਿਲ ਪੁੱਤਰ ਹਰਵਿੰਦਰ ਸਿੰਘ ਅਤੇ ਬਲਰਾਮਦੀਪ ਸਿੰਘ ਉਰਫ਼ ਬੱਲੀ ਪੁੱਤਰ ਜਰਨੈਲ ਸਿੰਘ ਵਾਸੀ ਪਿੰਡ ਮਹਿਮੂਆਣਾ ਨੂੰ ਸ਼ੱਕ ਦੇ ਆਧਾਰ ’ਤੇ ਕਾਬੂ ਕਰਕੇ ਤਲਾਸ਼ੀ ਲਈ ਤਾਂ ਉਨ੍ਹਾਂ ਪਾਸੋਂ ਕਥਿਤ ਤੌਰ ’ਤੇ 40 ਪਾਬੰਦੀਸ਼ੂਦਾ ਨਸ਼ੇ ਦੀਆਂ ਖੁੱਲੀਆਂ ਚਿੱਟੇ ਰੰਗ ਦੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਕਥਿਤ ਦੋਸ਼ੀਆਂ ਖ਼ਿਲਾਫ਼ ਥਾਣਾ ਸਦਰ, ਫ਼ਰੀਦਕੋਟ ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਅਗਲੇਰੀ ਕਾਨੂੰਨੀ ਕਾਰਵਾਈ ਅਮਲ ’ਚ ਲਿਆਂਦੀ ਜਾ ਰਹੀ ਹੈ।
ਪਿਛਲੀ ਖ਼ਬਰ 6 ਗਰਾਮ ਹੈਰੋਇਨ ਸਮੇਤ ਪੁਲਿਸ ਵਲੋਂ ਇਕ ਗ੍ਰਿਫ਼ਤਾਰ ਅਗਲੀ ਖ਼ਬਰ ਨੌਜਵਾਨ ਦੀ ਰੇਲ ਗੱਡੀ ਦੀ ਲਪੇਟ ’ਚ ਆਉਣ ਨਾਲ ਮੌਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।