03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-06-2026

6 ਗਰਾਮ ਹੈਰੋਇਨ ਸਮੇਤ ਪੁਲਿਸ ਵਲੋਂ ਇਕ ਗ੍ਰਿਫ਼ਤਾਰ

ਅਜੀਤ ਡੈਸਕ 23-06-2026
ਕੋਟਕਪੂਰਾ, 22 ਜੂਨ (ਮੋਹਰ ਸਿੰਘ ਗਿੱਲ)-ਸਹਾਇਕ ਥਾਣੇਦਾਰ ਬਲਕਾਰ ਸਿੰਘ ਸਮੇਤ ਪੁਲਿਸ ਪਾਰਟੀ ਦੌਰਾਨ ਚੈਕਿੰਗ ਸ਼ੱਕੀ ਪੁਰਸ਼ਾਂ ਦੇ ਸਬੰਧ ਵਿਚ ਜਲਾਲੇਆਣਾ ਰੋਡ ਕੋਟਕਪੂਰਾ ਹੁੰਦੇ ਹੋਏ, ਜਦ ਰੇਲਵੇ ਫ਼ਾਟਕ ਕਰਾਸ ਕਰਕੇ ਬੰਦ ਪਏ ਭੱਠੇ ਪਾਸ ਪੁੱਜੀ ਤਾਂ ਸਾਹਮਣੇ ਤੋਂ ਇਕ ਮੋਨਾ ਨੌਜਵਾਨ ਆਉਂਦਾ ਦਿਖਾਈ ਦਿੱਤਾ। ਪੁਲਿਸ ਪਾਰਟੀ ਨੂੰ ਦੇਖ ਇਕਦਮ ਘਬਰਾ ਕੇ ਆਪਣੇ ਸੱਜੇ ਹੱਥ ਫੜੀ ਮੋਮੀ ਲਿਫ਼ਾਫ਼ੀ ਹੇਠਾਂ ਸੁੱਟ ਦਿੱਤੀ ਅਤੇ ਆਪ ਪਿੱਛੇ ਵੱਲ ਨੂੰ ਖਿਸਕਣ ਲੱਗਾ ਤਾਂ ਉਕਤ ਨੌਜਵਾਨ ਨੂੰ ਸ਼ੱਕ ਦੇ ਆਧਾਰ ’ਤੇ ਪੁਲਿਸ ਪਾਰਟੀ ਨੇ ਕਾਬੂ ਕਰਕੇ ਨਾਮ ਪਤਾ ਪੁੱਛਿਆ। ਉਸ ਦੁਆਰਾ ਹੇਠਾਂ ਸੁੱਟੀ ਮੋਮੀ ਪਾਰਦਰਸ਼ੀ ਲਿਫ਼ਾਫ਼ੀ ਦੀ ਤਲਾਸ਼ੀ ਲਈ ਤਾਂ ਉਸ ਕੋਲੋਂ 06 ਗ੍ਰਾਮ ਹੈਰੋਇਨ ਬਰਾਮਦ ਹੋਈ। ਇਸ ਸਬੰਧ ’ਚ ਸ਼ਹਿਰੀ ਪੁਲਿਸ ਕੋਟਕਪੂਰਾ ਨੇ ਦੀਪਕ ਕੁਮਾਰ ਦੀਪੂ ਵਾਸੀ ਕੋਟਕਪੂਰਾ ਨੂੰ ਗਿ੍ਰਫ਼ਤਾਰ ਕਰਕੇ ਉਸ ਵਿਰੁੱਧ ਮਾਮਲਾ ਦਰਜ ਕੀਤਾ ਹੈ।
ਪਿਛਲੀ ਖ਼ਬਰ ‘ਆਪ’ ਦੇ ਬਹੁਮਤ ਵਾਲੀ ਨਗਰ ਕੌਂਸਲ ਕੋਟਕਪੂਰਾ ਦਾ ਕੌਣ ਬਣੇਗਾ ਪ੍ਰਧਾਨ ? ਅਗਲੀ ਖ਼ਬਰ ਨਸ਼ੇ ਦੀਆਂ ਪਾਬੰਦੀ ਸ਼ੂਦਾ ਗੋਲੀਆਂ ਸਮੇਤ ਦੋ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।