04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-06-2026

ਸਿਵਲ ਸਰਜਨ ਵਲੋਂ ਆਮ ਆਦਮੀ ਕਲੀਨਿਕ ਲਈ ਡਾਕਟਰ ਨੂੰ ਦਿੱਤਾ ਨਿਯੁਕਤੀ ਪੱਤਰ

ਅਜੀਤ ਡੈਸਕ 23-06-2026

ਸ੍ਰੀ ਮੁਕਤਸਰ ਸਾਹਿਬ, 22 ਜੂਨ (ਹਰਮਹਿੰਦਰਪਾਲ)-ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਵਧੀਆ ਅਤੇ ਘਰਾਂ ਦੇ ਨਜ਼ਦੀਕ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਸ਼ੁਰੂ ਕੀਤੇ ਆਮ ਆਦਮੀ ਕਲੀਨਿਕ ਲੋਕਾਂ ਲਈ ਵਰਦਾਨ ਸਾਬਤ ਹੋ ਰਹੇ ਹਨ। ਸਿਹਤ ਵਿਭਾਗ ਵਲੋਂ ਜ਼ਿਲ੍ਹੇ ਵਿਚ ਆਮ ਆਦਮੀ ਕਲੀਨਿਕਾਂ ਲਈ ਇਕ ਹੋਰ ਨਵਾਂ ਡਾਕਟਰ ਭਰਤੀ ਕੀਤਾ ਗਿਆ ਹੈ। ਇਸ ਭਰਤੀ ਕੀਤੇ ਗਏ ਡਾਕਟਰ ਨੂੰ ਅੱਜ ਡਾ. ਸੁਨੀਲ ਬਾਂਸਲ ਸਿਵਲ ਸਰਜਨ ਸ੍ਰੀ ਮੁਕਤਸਰ ਸਾਹਿਬ ਵਲੋਂ ਦਫ਼ਤਰ ਸਿਵਲ ਸਰਜਨ ਸ੍ਰੀ ਮੁਕਤਸਰ ਸਾਹਿਬ ਵਿਖੇ ਆਮ ਆਦਮੀ ਕਲ਼ੀਨਿਕ ਕੁਰਾਈਵਾਲਾ ਲਈ ਨਿਯੁਕਤੀ ਪੱਤਰ ਸੌਂਪਿਆ ਗਿਆ ਅਤੇ ਉਨ੍ਹਾ ਨੂੰ ਇਮਾਨਦਾਰੀ ਅਤੇ ਤਨਦੇਹੀ ਨਾਲ ਲੋਕਾਂ ਦੀ ਸੇਵਾ ਕਰਨ ਲਈ ਪ੍ਰੇਰਨਾ ਦਿੱਤੀ। ਡਾ. ਸੁਨੀਲ ਬਾਂਸਲ ਸਿਵਲ ਸਰਜਨ ਸ੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਡਾਕਟਰ ਟੇਕ ਚੰਦ ਆਮ ਆਦਮੀ ਕਲੀਨਿਕ ਕੁਰਾਈਵਾਲਾ ਵਿਖੇ ਆਪਣੀ ਸੇਵਾਵਾਂ ਨਿਭਾਉਣਗੇ। ਇਸ ਮੌਕੇ ਡਾ. ਲਖਬੀਰ ਕੌਰ ਡੀ.ਆਈ.ਓ., ਡਾ. ਰਾਜੀਵ ਸੱਚਦੇਵਾ ਐਸ.ਐਮ.ਓ. ਸ੍ਰੀ ਮੁਕਤਸਰ ਸਾਹਿਬ, ਡਾ. ਹਰਿੰਦਰਪਾਲ ਐਸ.ਐਮ.ਓ. ਲੰਬੀ, ਡਾ. ਮਿਨਰਾਲ ਐਸ.ਐਮ.ਓ ਦੋਦਾ, ਪਵਿੱਤਰ ਸਿੰਘ ਐਮ.ਐਲ.ਟੀ., ਸੁਭਾਸ਼ ਕਮਾਰ ਰੇਡੀਓ ਗਰਾਫਰ ਮਲੋਟ ਹਾਜ਼ਰ ਸਨ।

ਪਿਛਲੀ ਖ਼ਬਰ ਦੇਸ਼ ’ਚ ਮਹਿੰਗਾਈ ਵਧਾਉਣ ਲਈ ਮੋਦੀ ਸਰਕਾਰ ਜ਼ਿੰਮੇਵਾਰ- ਕਾਮਰੇਡ ਜਗਰੂਪ ਸਿੰਘ ਅਗਲੀ ਖ਼ਬਰ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਅਤੇ ਵਾਈਸ ਚੇਅਰਮੈਨ ਦੀ ਚੋਣ ਨਹੀਂ ਹੋ ਸਕੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।