04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-06-2026

ਰੇਲਵੇ ਸਟੇਸ਼ਨ ਦਾ ‘ਸ੍ਰੀ ਮੁਕਤਸਰ ਸਾਹਿਬ’ ਨਾਮਕਰਨ ਅਜੇ ਵੀ ਅਟਕਿਆ - ਐਡਵੋਕੇਟ ਅਨੁਰਾਗ ਸ਼ਰਮਾ

ਅਜੀਤ ਡੈਸਕ 23-06-2026

ਸ੍ਰੀ ਮੁਕਤਸਰ ਸਾਹਿਬ, 22 ਜੂਨ (ਰਣਜੀਤ ਸਿੰਘ ਢਿੱਲੋਂ)-ਮੁਕਤਸਰ ਰੇਲਵੇ ਸਟੇਸ਼ਨ ਦਾ ਨਾਮ ‘ਸ੍ਰੀ ਮੁਕਤਸਰ ਸਾਹਿਬ’ ਕਰਨ ਦੀ ਲੰਬੇ ਸਮੇਂ ਤੋਂ ਚੱਲ ਰਹੀ ਮੰਗ ਹਾਲੇ ਤੱਕ ਪੂਰੀ ਨਹੀਂ ਹੋ ਸਕੀ। ਇਸ ਸੰਬੰਧ ਵਿਚ ਐਡਵੋਕੇਟ ਅਨੁਰਾਗ ਸ਼ਰਮਾ ਵਲੋਂ ਪਾਈ ਗਈ ਆਰ.ਟੀ ਆਈ. ਦੇ ਜਵਾਬ ਵਿਚ ਨਾਰਦਰਨ ਰੇਲਵੇ ਨੇ ਸਪੱਸ਼ਟ ਕੀਤਾ ਹੈ ਕਿ ਪੰਜਾਬ ਸਰਕਾਰ ਵਲੋਂ ਹੁਣ ਤੱਕ ਕੋਈ ਵੀ ਅਧਿਕਾਰਕ ਨੋਟੀਫਿਕੇਸ਼ਨ ਜਾਰੀ ਨਹੀਂ ਕੀਤਾ ਗਿਆ। ਰੇਲਵੇ ਵਲੋਂ ਦਿੱਤੀ ਜਾਣਕਾਰੀ ਮੁਤਾਬਕ ਰੇਲਵੇ ਸਟੇਸ਼ਨ ਦਾ ਨਾਮ ਬਦਲਣ ਦਾ ਅਧਿਕਾਰ ਕੇਵਲ ਕੇਂਦਰੀ ਗ੍ਰਹਿ ਮੰਤਰਾਲੇ ਕੋਲ ਹੁੰਦਾ ਹੈ ਅਤੇ ਇਸ ਲਈ ਸਬੰਧਿਤ ਰਾਜ ਸਰਕਾਰ ਵਲੋਂ ਪ੍ਰਸਤਾਵ ਭੇਜਣਾ ਲਾਜ਼ਮੀ ਹੁੰਦਾ ਹੈ। ਪ੍ਰੰਤੂ ਅਜੇ ਤੱਕ ਪੰਜਾਬ ਸਰਕਾਰ ਵਲੋਂ ਇਸ ਮਾਮਲੇ ਵਿਚ ਕੋਈ ਵੀ ਕਦਮ ਨਹੀਂ ਚੁੱਕਿਆ ਗਿਆ, ਜਿਸ ਕਾਰਨ ਇਹ ਪ੍ਰਕਿਰਿਆ ਅੱਗੇ ਨਹੀਂ ਵੱਧ ਸਕੀ। ਇਸ ਖੁਲਾਸੇ ਤੋਂ ਬਾਅਦ ਇਲਾਕੇ ਦੇ ਲੋਕਾਂ ਵਿਚ ਨਾਰਾਜ਼ਗੀ ਪਾਈ ਜਾ ਰਹੀ ਹੈ। ਲੋਕਾਂ ਦਾ ਕਹਿਣਾ ਹੈ ਕਿ ਧਾਰਮਿਕ ਅਤੇ ਇਤਿਹਾਸਕ ਮਹੱਤਤਾ ਨੂੰ ਦੇਖਦਿਆਂ ਮੁਕਤਸਰ ਦਾ ਨਾਮ ‘ਸ੍ਰੀ ਮੁਕਤਸਰ ਸਾਹਿਬ’ ਕੀਤਾ ਜਾਣਾ ਚਾਹੀਦਾ ਹੈ। ਸਮਾਜਿਕ ਅਤੇ ਧਾਰਮਿਕ ਸੰਸਥਾਵਾਂ ਨੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਜਲਦੀ ਤੋਂ ਜਲਦੀ ਇਸ ਮਾਮਲੇ ਵਿਚ ਨੋਟੀਫਿਕੇਸ਼ਨ ਜਾਰੀ ਕਰਕੇ ਕੇਂਦਰ ਸਰਕਾਰ ਨੂੰ ਪ੍ਰਸਤਾਵ ਭੇਜਿਆ ਜਾਵੇ।

ਪਿਛਲੀ ਖ਼ਬਰ ਸੰਦੀਪ ਕੁਮਾਰ ਬੱਤਰਾ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਬਣੇ ਅਗਲੀ ਖ਼ਬਰ ਦੋ ਦਿਨਾਂ ਸਤਿਸੰਗ ਸਮਾਗਮ ਅਤੇ ਭੰਡਾਰੇ ਸੰਬੰਧੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।