04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-06-2026

ਕੇਂਦਰੀ ਜੇਲ੍ਹ ’ਚੋਂ 6 ਮੋਬਾਈਲ ਫ਼ੋਨ ਬਰਾਮਦ

ਅਜੀਤ ਡੈਸਕ 23-06-2026

ਫ਼ਰੀਦਕੋਟ, 22 ਜੂਨ (ਸਰਬਜੀਤ ਸਿੰਘ)–ਇੱਥੋਂ ਦੀ ਮਾਡਰਨ ਕੇਂਦਰੀ ਜੇਲ੍ਹ ਦੀਆਂ ਬੈਰਕਾਂ ਦੀ ਜੇਲ੍ਹ ਅਧਿਕਾਰੀਆਂ ਵਲੋਂ ਕੀਤੀ ਗਈ ਅਚਾਨਕ ਤਲਾਸ਼ੀ ਦੌਰਾਨ 6 ਮੋਬਾਈਲ ਫੋਨ ਬਰਾਮਦ ਕੀਤੇ ਗਏ ਹਨ। ਸਿਟੀ ਪੁਲਿਸ ਵਲੋਂ ਜੇਲ੍ਹ ਅਧਿਕਾਰੀ ਦੀ ਸ਼ਿਕਾਇਤ ਦੇ ਆਧਾਰ ’ਤੇ 5 ਹਵਾਲਾਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ। ਪ੍ਰਾਪਤ ਸੂਚਨਾ ਅਨੁਸਾਰ ਭਿਵਮਤੇਜ ਸਿੰਗਲਾ ਸਹਾਇਕ ਸੁਪਰਡੈਂਟ ਕੇਂਦਰੀ ਜੇਲ੍ਹ, ਫ਼ਰੀਦਕੋਟ ਵਲੋਂ ਪੁਲਿਸ ਨੂੰ ਸ਼ਿਕਾਇਤ ਦਿੱਤੀ ਗਈ ਹੈ ਕਿ ਜੇਲ੍ਹ ਦੇ ਕਰਮਚਾਰੀਆਂ ਵਲੋਂ ਵੱਖ ਵੱਖ ਬੈਰਕਾਂ ਦੀ ਕੀਤੀ ਗਈ ਅਚਨਚੇਤ ਤਲਾਸ਼ੀ ਦੌਰਾਨ ਛੇ ਮੋਬਾਈਲ ਫੋਨ ਬਰਾਮਦ ਕੀਤੇ ਗਏ। ਸਹਾਇਕ ਥਾਣੇਦਾਰ ਗੁਰਪਾਲ ਸਿੰਘ ਨੇ ਦੱਸਿਆ ਕਿ ਜੇਲ੍ਹ ਅਧਿਕਾਰੀ ਦੀ ਸ਼ਿਕਾਇਤ ਦੇ ਆਧਾਰ ’ਤੇ ਹਵਾਲਾਤੀ ਗਗਨਦੀਪ ਸਿੰਘ ਪੁੱਤਰ ਜਸਵਿੰਦਰ ਸਿੰਘ ਵਾਸੀ ਜੀਵਨ ਨਗਰ ਕੋਟਕਪੂਰਾ, ਹਵਾਲਾਤੀ ਧਰਮਪਾਲ ਪੁੱਤਰ ਪਿਆਰੇ ਲਾਲ ਵਾਸੀ ਗੋਨੇਆਣਾ ਰੋਡ ਸ੍ਰੀ ਮੁਕਤਸਰ ਸਾਹਿਬ, ਬੰਦੀ ਹਰਮਨਪ੍ਰੀਤ ਸਿੰਘ ਪੁੱਤਰ ਬਲਵੀਰ ਸਿੰਘ ਵਾਸੀ ਜਲਾਲਾਬਾਦ ਜ਼ਿਲ੍ਹਾ ਫਾਜ਼ਿਲਕਾ, ਬੰਦੀ ਮਨਪ੍ਰੀਤ ਸਿੰਘ ਉਰਫ਼ ਮਨੀ ਲਿਖਾਰੀ ਪੁੱਤਰ ਜਗਦੇਵ ਸਿੰਘ ਵਾਸੀ ਧਾਨਕਾ ਬਸਤੀ ਨਿਹਾਲ ਸਿੰਘ ਵਾਲਾ ਜ਼ਿਲ੍ਹਾ ਮੋਗਾ ਤੇ ਬੰਦੀ ਨਵਜੋਤ ਸਿੰਘ ਪੁੱਤਰ ਸੁਖਦੇਵ ਸਿੰਘ ਉਰਫ ਸੁਖਵਿੰਦਰ ਸਿੰਘ ਵਾਸੀ ਈਸ਼ਰ ਸਿੰਘ ਵਾਲਾ ਜ਼ਿਲ੍ਹਾ ਬਰਨਾਲਾ ਖ਼ਿਲਾਫ਼ ਥਾਣਾ ਸਿਟੀ, ਫ਼ਰੀਦਕੋਟ ਵਿਖੇ ਜੇਲ੍ਹ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ।

ਪਿਛਲੀ ਖ਼ਬਰ ਪਿੰਡ ਸੰਧਵਾਂ ਦੇ 5 ਪਰਿਵਾਰਾਂ ਨੇ ਆਮ ਆਦਮੀ ਪਾਰਟੀ ਦਾ ਫ਼ੜ੍ਹਿਆ ਪੱਲਾ ਅਗਲੀ ਖ਼ਬਰ ਸੰਦੀਪ ਕੁਮਾਰ ਬੱਤਰਾ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਬਣੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।