04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-06-2026

ਪਿੰਡ ਸੰਧਵਾਂ ਦੇ 5 ਪਰਿਵਾਰਾਂ ਨੇ ਆਮ ਆਦਮੀ ਪਾਰਟੀ ਦਾ ਫ਼ੜ੍ਹਿਆ ਪੱਲਾ

ਅਜੀਤ ਡੈਸਕ 23-06-2026

ਕੋਟਕਪੂਰਾ, 22 ਜੂਨ (ਮੇਘਰਾਜ)-ਅੱਜ ਆਪਣੇ ਜੱਦੀ ਪਿੰਡ ਸੰਧਵਾਂ ਵਿਖੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਲੋਕ ਮਿਲਣੀ ਕਰਕੇ ਪਿੰਡ ਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਉਨ੍ਹਾਂ ਦੇ ਹੱਲ ਲਈ ਸਬੰਧਿਤ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ। ਇਸ ਮੌਕੇ ਪਿੰਡ ਦੇ 5 ਪਰਿਵਾਰਾਂ ਨੇ ਸਪੀਕਰ ਸੰਧਵਾਂ ਦੀ ਅਗਵਾਈ ਹੇਠ ਵੱਖ ਵੱਖ ਪਾਰਟੀਆਂ ਨੂੰ ਅਲਵਿਦਾ ਆਖ ਕੇ ਅਤੇ ਆਮ ਆਦਮੀ ਪਾਰਟੀ ਦੀਆਂ ਲੋਕ ਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਪਾਰਟੀ ’ਚ ਸ਼ਮੂਲੀਅਤ ਕੀਤੀ। ਇਸ ਮੌਕੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸਰਪੰਚ ਮੁਖਤਿਆਰ ਸਿੰਘ ਦੀ ਮੌਜੂਦਗੀ ’ਚ ਨਵੇਂ ਸ਼ਾਮਿਲ ਹੋਏ ਪਰਿਵਾਰਾਂ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ ਅਤੇ ਪਾਰਟੀ ’ਚ ਜੀ ਆਇਆਂ ਆਖਿਆ। ਸਪੀਕਰ ਸੰਧਵਾਂ ਨੇ ਕਿਹਾ ਕਿ ਪਾਰਟੀ ਨਾਲ ਲਗਾਤਾਰ ਲੋਕਾਂ ਦਾ ਜੁੜਨਾ ਸਰਕਾਰ ਦੀਆਂ ਨੀਤੀਆਂ ਅਤੇ ਕੰਮਕਾਜ ’ਤੇ ਲੋਕਾਂ ਦੇ ਵੱਧ ਰਹੇ ਭਰੋਸੇ ਦਾ ਪ੍ਰਤੀਕ ਹੈ। ਇਸ ਮੌਕੇ ਬਲਵੰਤ ਸਿੰਘ, ਗੁਰਪ੍ਰੀਤ ਸਿੰਘ ਸਮੇਤ ਹੋਰ ਵੀ ਪਿੰਡ ਵਾਸੀ ਹਾਜ਼ਰ ਸਨ।

ਪਿਛਲੀ ਖ਼ਬਰ ਸ਼ਹੀਦ ਭਗਤ ਸਿੰਘ ਸਰਕਾਰੀ ਕਾਲਜ ਵਿਖੇ ਸੰਗੀਤ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਅਗਲੀ ਖ਼ਬਰ ਕੇਂਦਰੀ ਜੇਲ੍ਹ ’ਚੋਂ 6 ਮੋਬਾਈਲ ਫ਼ੋਨ ਬਰਾਮਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।