04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-06-2026

ਪਿੰਡ ਕਾਸਮ ਭੱਟੀ ਦੇ ਨੇੜਿਓਂ ਲੰਘਦੇ ਦੋਦਾ ਰਜਬਾਹੇ ’ਚੋਂ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ

ਅਜੀਤ ਡੈਸਕ 23-06-2026

ਜੈਤੋ, 22 ਜੂਨ (ਗੁਰਚਰਨ ਸਿੰਘ ਗਾਬੜੀਆ)-ਸਥਾਨਕ ਪੁਲਿਸ ਨੂੰ ਪਿੰਡ ਕਾਸਮ ਭੱਟੀ ਦੇ ਦੋਦਾ ਰਜਬਾਹੇ ਵਿਚੋਂ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲਣ ਦਾ ਪਤਾ ਲੱਗਿਆ ਹੈ। ਉਕਤ ਲਾਸ਼ ਦੀ ਸੂਚਨਾ ਥਾਣਾ ਜੈਤੋ ਦੇ ਐਸ.ਐਚ.ਓ ਨਵਪ੍ਰੀਤ ਸਿੰਘ ਨੂੰ ਮਿਲੀ ਤਾਂ ਉਨ੍ਹਾਂ ਨੇ ਤੁਰੰਤ ਏ.ਐਸ.ਆਈ. ਇਕਬਾਲ ਸਿੰਘ ਨੂੰ ਮੌਕੇ ’ਤੇ ਭੇਜਿਆ। ਏ.ਐਸ.ਆਈ. ਇਕਬਾਲ ਸਿੰਘ ਨੇ ਦੱਸਿਆ ਕਿ ਪਿੰਡ ਕਾਸਮ ਭੱਟੀ ਤੋਂ ਪਿੰਡ ਰਾਮੇਆਣਾ ਨੂੰ ਜਾਂਦੀ ਸੜਕ ਦੇ ਨਜ਼ਦੀਕ ਪੈਂਦੇ ਦੋਦਾ ਰਜਬਾਹੇ ਵਿਚੋਂ ਕਰੀਬ 35 ਸਾਲਾ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ ਹੈ। ਜਿਸ ਦਾ ਕੱਦ 5’-7’’ ਇੰਚ, ਦਾੜੀ ਅਤੇ ਸਿਰ ਦੇ ਵਾਲ ਕੱਟੇ ਹੋਏ, ਕਾਲੇ ਰੰਗ ਦੀ ਟੀ. ਸ਼ਟਰ, ਲੋਰ ਮਿੱਟੀ ਰੰਗੀ ਜਿਸ ਵਿਚ ਲਾਲ ਰੰਗ ਦੀ ਧਾਰੀ ਹੈ। ਮਿ੍ਰਤਕ ਵਿਅਕਤੀ ਦੀ ਲਾਸ਼ ਦੀ ਪਛਾਣ ਨਾ ਹੋਣ ਕਰਕੇ ਉਸ ਦੀ ਲਾਸ਼ ਨੂੰ ਸਿਵਲ ਹਸਪਤਾਲ ਜੈਤੋ ਦੀ ਮੋਰਚਰੀ ਵਿਚ 72 ਘੰਟਿਆਂ ਲਈ ਸ਼ਨਾਖ਼ਤ ਲਈ ਰੱਖਿਆ ਗਿਆ।

ਪਿਛਲੀ ਖ਼ਬਰ ਫਾਸ਼ੀਵਾਦੀ ਹਮਲਿਆਂ ਵਿਰੋਧੀ ਫ਼ਰੰਟ ਵਲੋਂ ਕੇਂਦਰ ਸਰਕਾਰ ਖ਼ਿਲਾਫ਼ ਰੋਸ ਵਿਖਾਵਾ ਅਗਲੀ ਖ਼ਬਰ ਸ਼ਹੀਦ ਭਗਤ ਸਿੰਘ ਸਰਕਾਰੀ ਕਾਲਜ ਵਿਖੇ ਸੰਗੀਤ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।