14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-06-2026

‘ਅੰਤਰਰਾਸ਼ਟਰੀ ਨਸ਼ਾ ਵਿਰੋਧੀ ਦਿਵਸ’ ’ਤੇ ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਰੈਲੀ ਕੱਢੀ

ਅਜੀਤ ਡੈਸਕ 27-06-2026
ਫ਼ਰੀਦਕੋਟ, 26 ਜੂਨ (ਜਸਵੰਤ ਸਿੰਘ ਪੁਰਬਾ)-ਸਮਾਜ ਸੇਵੀ ਸੰਸਥਾ ‘ਗੁੱਡ ਮੌਰਨਿੰਗ ਵੈਲਫੇਅਰ ਕਲੱਬ’ ਦੇ ਪ੍ਰਧਾਨ ਡਾ. ਮਨਜੀਤ ਸਿੰਘ ਢਿੱਲੋਂ ਦੀ ਅਗਵਾਈ ਹੇਠ ਅੰਤਰਰਾਸ਼ਟਰੀ ਨਸ਼ਾ ਵਿਰੋਧੀ ਦਿਵਸ ਮੌਕੇ ਦੁਨੀਆਂ ਭਰ ਵਿਚ ਮਨਾਏ ਜਾਣ ਵਾਲੇ ਨਸ਼ਾ ਵਿਰੋਧੀ ਸਮਾਗਮਾਂ ਦੀ ਲੜੀ ਵਿਚ ਵਿਸ਼ਾਲ ਜਾਗਰੂਕਤਾ ਰੈਲੀ ਕੱਢੀ ਗਈ। ਫ਼ਰੀਦਕੋਟ ਦੀ ਨਵੀਂ ਦਾਣਾ ਮੰਡੀ ਵਿਖੇ ਏ.ਡੀ.ਸੀ ਕੇਸ਼ਵ ਗੋਇਲ ਨੇ ਝੰਡੀ ਦੇ ਕੇ ਉਕਤ ਰੈਲੀ ਨੂੰ ਰਵਾਨਾ ਕੀਤਾ, ਜੋ ਫ਼ਰੀਦਕੋਟ, ਸੰਧਵਾਂ, ਕੋਟਕਪੂਰਾ, ਪੰਜਗਰਾਈਂ, ਸਮਾਲਸਰ, ਰਾਜੇਆਣਾ ਆਦਿ ਮਾਰਗਾਂ ਰਾਹੀਂ ਹੁੰਦੀ ਹੋਈ ਤਹਿਸੀਲ ਕੰਪਲੈਕਸ ਮੁਦਕੀ ਰੋਡ ਬਾਘਾਪੁਰਾਣਾ ਵਿਖੇ ਸਮਾਪਤ ਹੋਈ। ਡਾ. ਮਨਜੀਤ ਸਿੰਘ ਢਿੱਲੋਂ ਦਾ ਅਨੇਕਾਂ ਥਾਵਾਂ ’ਤੇ ਸਿਰੋਪਾਉ ਦੀ ਬਖਸ਼ਿਸ਼ ਅਤੇ ਹਾਰ ਪਾ ਕੇ ਸਵਾਗਤ ਕੀਤਾ ਗਿਆ। ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵੀ ਜਾਗਰੂਕਤਾ ਰੈਲੀ ’ਚ ਸ਼ਿਰਕਤ ਕਰਦਿਆਂ ਜਿੱਥੇ ਕਲੱਬ ਦੇ ਉਕਤ ਉਪਰਾਲੇ ਦੀ ਭਰਪੂਰ ਪ੍ਰਸੰਸਾ ਕੀਤੀ, ਉੱਥੇ ਨਸ਼ਾ ਮੁਕਤ ਪੰਜਾਬ ਦੀ ਸਿਰਜਣਾ ਦਾ ਸੱਦਾ ਦਿੱਤਾ। ਨਸ਼ਿਆਂ ਦੀ ਬੁਰਾਈ ਸਬੰਧੀ ਵਿਚਾਰ ਸਾਂਝੇ ਕਰਦਿਆਂ ਮੁੱਖ ਮਹਿਮਾਨ ਕੇਸ਼ਵ ਗੋਇਲ, ਡਾ. ਮਨਜੀਤ ਸਿੰਘ ਢਿੱਲੋਂ, ਗੁਰਿੰਦਰ ਸਿੰਘ ਮਹਿੰਦੀਰੱਤਾ ਅਤੇ ਜਸਬੀਰ ਸਿੰਘ ਜੱਸੀ ਨੇ ਆਖਿਆ ਕਿ ਅੱਜ ਨਸ਼ਾ ਵਿਰੋਧੀ ਦਿਵਸ ਮੌਕੇ ਇਹ ਪ੍ਰਣ ਕਰਨ ਦਾ ਸੁਨਹਿਰੀ ਸਮਾਂ ਹੈ ਕਿ ਨਸ਼ੇ ਕਾਰਨ ਕਿਸੇ ਘਰ ਵਿਚ ਸੱਥਰ ਨਾ ਵਿਛੇ। ਬੱਤੀਆਂ ਵਾਲਾ ਚੌਂਕ ਕੋਟਕਪੂਰਾ ਵਿਚ ਜਥੇਦਾਰ ਬਾਬਾ ਕੁਲਵੰਤ ਸਿੰਘ ਚਾਣਕੀਆ, ਕਿਸਾਨ ਆਗੂਆਂ ਸੁਰਜੀਤ ਹਰੀਏਵਾਲਾ, ਅਮਨਦੀਪ ਸਿੰਘ ਢਿੱਲੋਂ, ਗੁਰਮੇਲ ਸਿੰਘ ਧਾਲੀਵਾਲ, ਗੁਰਮੀਤ ਸਿੰਘ ਮੀਤਾ, ਪ੍ਰੋ ਐਚ.ਐਸ ਪਦਮ, ਸੁਰਿੰਦਰ ਸਿੰਘ ਸਦਿਉੜਾ, ਮੁਖਤਿਆਰ ਸਿੰਘ ਮੱਤਾ ਅਤੇ ਹੋਰ ਬੁਲਾਰਿਆਂ ਨੇ ਨਸ਼ਾ ਮੁਕਤ ਪੰਜਾਬ ਅਤੇ ਤੰਦਰੁਸਤ ਸਮਾਜ ਦੀ ਸਿਰਜਣਾ ਸਬੰਧੀ ਆਪੋ ਆਪਣੇ ਢੰਗ ਨਾਲ ਵਿਚਾਰ ਸਾਂਝੇ ਕੀਤੇ। ਪੰਜਗਰਾਈਂ ਕਲਾਂ ਵਿਖੇ ਬਾਬਾ ਚਮਕੌਰ ਸਿੰਘ ਸਮੇਤ ਦੋਨੋਂ ਪੰਚਾਇਤਾਂ ਦੇ ਸਰਪੰਚ ਕੇਵਲ ਸਿੰਘ ਅਤੇ ਜਸਵਿੰਦਰ ਸਿੰਘ ਤੋਂ ਇਲਾਵਾ ਅੰਗਰੇਜ਼ ਸਿੰਘ ਦੀ ਅਗਵਾਈ ਵਾਲੀਆਂ ਟੀਮਾ ਵਲੋਂ ਨਸ਼ਾ ਵਿਰੋਧੀ ਜਾਗਰੂਕਤਾ ਰੈਲੀ ਦੇ ਕਾਫਲੇ ਦਾ ਸਵਾਗਤ ਕੀਤਾ ਗਿਆ। ਬਾਘਾਪੁਰਾਣਾ ਵਿਖੇ ਸਬ ਇੰਸਪੈਕਟਰ ਇਕਬਾਲ ਸਿੰਘ ਰੋਮਾਣਾ ਐਸ.ਐਚ.ਓ ਸਮਾਲਸਰ ਸਮੇਤ ਰਾਜਵੀਰ ਭਲੂਰੀਆ, ਡਾ. ਸਾਧੂ ਰਾਮ ਲੰਙੇਆਣਾ ਅਤੇ ਹੋਰਨਾ ਅਨੇਕਾਂ ਸ਼ਖਸ਼ੀਅਤਾਂ ਨੇ ਨਸ਼ਾ ਮੁਕਤੀ ਸਬੰਧੀ ਨੁਕਤੇ ਸਾਂਝੇ ਕੀਤੇ। ਪੱਪੂ ਲਹੌਰੀਆ, ਬਿੱਟਾ ਠੇਕੇਦਾਰ, ਜਸਕਰਨ ਸਿੰਘ ਭੱਟੀ, ਡਾ. ਦੇਵ ਰਾਜ, ਮਾ. ਸੋਮਨਾਥ ਅਰੋੜਾ, ਨੰਬਰਦਾਰ ਸੁਖਵਿੰਦਰ ਸਿੰਘ ਪੱਪੂ, ਰਾਜਾ ਠੇਕੇਦਾਰ, ਸਰਨ ਕੁਮਾਰ ਆਦਿ ਨੇ ਆਖਿਆ ਕਿ ਨਸ਼ਾ ਮੁਕਤ ਪੰਜਾਬ ਦੀ ਸਿਰਜਣਾ ਲਈ ਸਾਰੀਆਂ ਰਾਜਨੀਤਿਕ ਪਾਰਟੀਆਂ, ਵੱਖ-ਵੱਖ ਸਮਾਜਸੇਵੀ ਸੰਸਥਾਵਾਂ ਅਤੇ ਧਾਰਮਿਕ ਜਥੇਬੰਦੀਆਂ ਸਮੇਤ ਸਾਰੇ ਪ੍ਰੋਗਰਾਮ ਦੌਰਾਨ ਬਾਬਾ ਫ਼ਰੀਦ ਗੁਰੂਕੁਲ ਗਰੁੱਪ ਆਫ਼ ਕਾਲਜਿਜ ਬਠਿੰਡਾ ਰੋਡ ਕੋਟਕਪੂਰਾ ਦਾ ਪੂਰਨ ਸਹਿਯੋਗ ਰਿਹਾ। ਇਸ ਮੌਕੇ ਹਰਪ੍ਰੀਤ ਸਿੰਘ ਢਿੱਲੋਂ, ਗੁਰਚਰਨ ਸਿੰਘ ਬੱਬੂ, ਦਰਸ਼ਨ ਸਿੰਘ ਆਰੇਵਾਲਾ, ਸੁਖਵਿੰਦਰ ਸਿੰਘ ਬਾਗੀ, ਰਾਏਵਿੰਦਰ ਸਿੰਘ ਰਾਉ, ਉਮ ਪ੍ਰਕਾਸ਼ ਗੁਪਤਾ, ਮਾ. ਬਲਦੇਵ ਸਿੰਘ ਕਟਾਰੀਆ, ਦਿਲਪ੍ਰੀਤ ਬੱਬੂ, ਪਰਮਜੀਤ ਸਿੰਘ ਮੱਕੜ, ਵਿਨੋਦ ਧਵਨ, ਪ੍ਰੋ. ਮਨਵਿੰਦਰ ਸਿੰਘ, ਰਾਜੂ ਸਚਦੇਵਾ, ਪੱਪਾ ਮਲਹੋਤਰਾ, ਅਵਤਾਰ ਸਿੰਘ ਮੱਕੜ, ਜਸਪਾਲ ਸਿੰਘ ਲਾਟਾ, ਅਮਰਦੀਪ ਸਿੰਘ ਸੋਨੂੰ, ਪਵਨ ਧੀਂਗੜਾ, ਨਵਨੀਤ ਸਿੰਘ ਸੇਠੀ, ਲੋਚਾ ਮੱਕੜ ਆਦਿ ਦਾ ਵੀ ਭਰਪੂਰ ਸਹਿਯੋਗ ਰਿਹਾ।
ਪਿਛਲੀ ਖ਼ਬਰ ਕੇਸ਼ਵ ਗੋਇਲ ਨੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਵਜੋਂ ਅਹੁਦਾ ਸੰਭਾਲਿਆ ਅਗਲੀ ਖ਼ਬਰ ਸਫ਼ਾਈ ਸੇਵਕਾਂ ਵਲੋਂ ਪੰਜਾਬ ਸਰਕਾਰ ਖ਼ਿਲਾਫ਼ ਹੜਤਾਲ ਜਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।