14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-06-2026

ਸੜਕ ਹਾਦਸੇ ’ਚ ਨਾਬਾਲਗ ਲੜਕੀ ਦੀ ਮੌਤ

ਅਜੀਤ ਡੈਸਕ 27-06-2026
ਪੰਜਗਰਾਈਂ ਕਲਾਂ, 26 ਜੂਨ (ਸੁਖਮੰਦਰ ਸਿੰਘ ਬਰਾੜ)-ਸਥਾਨਕ ਬੱਸ ਅੱਡੇ ’ਤੇ ਹੋਏ ਸੜਕ ਹਾਦਸੇ ’ਚ ਪੰਜਗਰਾਈਂ ਕਲਾਂ ਦੀ ਨਬਾਲਿਗ ਲੜਕੀ ਦੀ ਮੌਤ ਹੋ ਜਾਣ ਦੀ ਦੁਖਦਾਈ ਖ਼ਬਰ ਮਿਲੀ ਹੈ। ਮਿ੍ਤਕਾ ਦੇ ਦਾਦਾ ਹਾਕਮ ਸਿੰਘ ਦੇ ਦੱਸਣ ਅਨੁਸਾਰ ਅਰਸ਼ਦੀਪ ਕੌਰ ਪੁੱਤਰੀ ਗੁਰਪ੍ਰੀਤ ਸਿੰਘ ਪੰਜਗਰਾਈਂ ਕਲਾਂ ਦੇ ਬੱਸ ਅੱਡੇ ’ਤੇ ਬੱਸ ਤੋਂ ਉੱੱਤਰ ਕੇ ਸੜਕ ਪਾਰ ਕਰ ਰਹੀ ਸੀ ਤਾਂ ਮੋਗਾ ਵਾਲੀ ਸਾਈਡ ਤੋਂ ਆ ਰਹੇ ਟਰਾਲੇ ਨਾਲ ਟਕਰਾ ਕੇ ਬੁਰੀ ਤਰ੍ਹਾਂ ਜ਼ਖਮੀ ਹੋ ਗਈ। ਜਿਸ ਨੂੰ ਜ਼ਖਮੀ ਹਾਲਤ ਵਿਚ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਫ਼ਰੀਦਕੋਟ ਵਿਖੇ ਲਿਜਾਇਆ ਗਿਆ। ਜਿੱਥੇ ਜ਼ਖਮਾਂ ਦੀ ਤਾਬ ਨਾ ਝੱਲਦੀ ਹੋਏ ਦਮ ਤੋੜ ਗਈ। ਘਟਨਾ ਦੀ ਸੂਚਨਾ ਮਿਲਦਿਆਂ ਪੁਲਿਸ ਪਾਰਟੀ ਨੇ ਮੌਕੇ ’ਤੇ ਪਹੁੰਚ ਕੇ ਘਟਨਾ ਸਬੰਧੀ ਜਾਂਚ ਸ਼ੁਰੂ ਕਰ ਦਿੱਤੀ।
ਪਿਛਲੀ ਖ਼ਬਰ ਅੰਤਰਰਾਸ਼ਟਰੀ ਨਸ਼ਾ ਵਿਰੋਧੀ ਦਿਵਸ ਮੌਕੇ ਲੋਕਾਂ ਨੂੰ ਕੀਤਾ ਜਾਗਰੂਕ ਅਗਲੀ ਖ਼ਬਰ ਸੰਦੀਪ ਕੁਮਾਰ ਰੋਮਾਣਾ ਯੂਥ ਕਾਂਗਰਸ ਹਲਕਾ ਜੈਤੋ ਦੇ ਸੀਨੀਅਰ ਮੀਤ ਪ੍ਰਧਾਨ ਬਣੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।