18-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-06-2026

8 ਘੰਟੇ ਨਹੀਂ 4 ਘੰਟੇ ਬਿਜਲੀ ਮਿਲਣ ਕਰਕੇ ਕਿਸਾਨਾਂ ਦਾ ਝੋਨਾ ਸੁੱਕਣ ਦੇ ਕਿਨਾਰੇ -ਨਛੱਤਰ ਸਿੰਘ ਜੈਤੋ

ਅਜੀਤ ਡੈਸਕ 29-06-2026
ਜੈਤੋ, 28 ਜੂਨ (ਗੁਰਚਰਨ ਸਿੰਘ ਗਾਬੜੀਆ)-ਕਿਸਾਨਾਂ ਨੂੰ ਝੋਨੇ ਦੀ ਲਵਾਈ ਲਈ ਦਿਨ ਵੇਲੇ 8 ਘੰਟੇ ਦਿੱਤੀ ਜਾਣ ਵਾਲੀ ਬਿਜਲੀ ਮਸਾ 4 ਘੰਟੇ ਬਿਜਲੀ ਦੇ ਕਾਰਨ ਪੰਜਾਬ ਸਰਕਾਰ ਦੇ ਦਾਅਵਿਆ ਦੀ ਫ਼ੂਕ ਉਸ ਵਕਤ ਨਿਕਲ ਗਈ ਜਦ ਕਿਸਾਨ ਆਪਣਾ ਝੋਨਾ ਪਾਲਣ ਲਈ 8 ਘੰਟੇ ਬਿਜਲੀ ਦੀ ਉਡੀਕ ਕਰਦੇ ਹਨ ਬਿਜਲੀ ਸਪਲਾਈ ਨਾ ਮਿਲਣ ਕਰਕੇ ਕਿਸਾਨਾਂ ਦਾ ਝੋਨਾ ਸੁੱਕਣਾ ਸੁਰੂ ਹੋ ਗਿਆ ਹੈ। ਇਸ ਮੌਕੇ ਸੰਯੁਕਤ ਕਿਸਾਨ ਮੋਰਚੇ ਦੇ ਆਗੂ ਅਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਮਾਲਵਾ ਦੇ ਸੂਬਾ ਪ੍ਰਧਾਨ ਨਛੱਤਰ ਸਿੰਘ ਜੈਤੋ ਨੇ ਪੰਜਾਬ ਸਰਕਾਰ ਦੀ ਤਿੱਖੀ ਅਲੋਚਨਾ ਕਰਦਿਆਂ ਕਿਹਾ ਹੈ ਕਿ ਸਰਕਾਰ ਧਿਆਨ ਕਰੇ ਕਿ ਝੋਨੇ ਦੀ ਲਵਾਈ ਪੂਰੇ ਜ਼ੋਰਾਂ ’ਤੇ ਚੱਲ ਰਹੀ ਹੈ ਪਰ ਬਿਜਲੀ ਦੇ ਲਗਾਤਾਰ ਲੰਬੇ ਕੱਟਾਂ ਕਾਰਨ ਕਿਸਾਨਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਕਿਸਾਨ ਨੂੰ ਮੁਸ਼ਕਿਲ ਨਾਲ 4 ਘੰਟੇ ਹੀ ਬਿਜਲੀ ਮਿਲ ਰਹੀ ਹੈ। ਜਦ ਕਿ 8 ਘੰਟੇ ਨਿਰਵਿਗਨ ਬਿਜਲੀ ਦੀ ਸਪਲਾਈ ਤੁਰੰਤ ਯਕੀਨ ਬਣਾਈ ਜਾਵੇ ਨਹੀਂ ਤਾਂ ਭਾਰਤੀ ਕਿਸਾਨ ਏਕਤਾ ਮਾਲਵਾ ਨੂੰ ਸੰਘਰਸ਼ ਦਾ ਰਾਹ ਅਪਣਾਉਣਾ ਲਈ ਮਜਬੂਰ ਹੋਣਾ ਪਵੇਗਾ।
ਪਿਛਲੀ ਖ਼ਬਰ ਕਿਰਤੀ ਕਿਸਾਨ ਯੂਨੀਅਨ ਨੇ ਸਰਕਾਰ ਤੇ ਡਰੇਨਾਂ ਦੀ ਸਮੇਂ ਸਿਰ ਸਫ਼ਾਈ ਨਾ ਕਰਨ ਦਾ ਮਾਮਲਾ ਉਠਾਇਆ ਅਗਲੀ ਖ਼ਬਰ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਦਸਤਾਰ ਅਤੇ ਕਿਰਦਾਰ ਕੈਂਪ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।