08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-06-2026

ਚੰਨੀ ਨੂੰ ਲੋਕ ਮੁੜ ਸੂਬੇ ਦਾ ਮੁੱਖ ਮੰਤਰੀ ਵੇਖਣਾ ਚਾਹੁੰਦੇ ਹਨ- ਰੰਗਰੇਟਾ ਦਲ

ਅਜੀਤ ਡੈਸਕ 30-06-2026
ਕੋਟਕਪੂਰਾ, 29 ਜੂਨ (ਮੋਹਰ ਸਿੰਘ ਗਿੱਲ)-ਆਲ ਇੰਡੀਆ ਰੰਗਰੇਟਾ ਦਲ ਦੇ ਜ਼ਿਲ੍ਹਾ ਪ੍ਰਧਾਨ ਰਸ਼ਪਾਲ ਸਿੰਘ ਨਾਹਰ, ਰਮੇਸ਼ ਸਿੰਘ ਸੀਨੀਅਰ ਆਗੂ ਜ਼ਿਲ੍ਹਾ ਫ਼ਰੀਦਕੋਟ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੁੱਲ ਹਿੰਦ ਕਾਂਗਰਸ ਪਾਰਟੀ ਪਾਸੋਂ ਮੰਗ ਕੀਤੀ ਹੈ ਕਿ ਪਾਰਟੀ ਅਤੇ ਪੰਜਾਬ ਦੇ ਭਲੇ ਲਈ ਸਾਬਕਾ ਮੁੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦਾ ਪ੍ਰਧਾਨ ਲਾਇਆ ਜਾਵੇ। ਉਨ੍ਹਾਂ ਕਿਹਾ ਕਿ ਚੰਨੀ ਹੁਰਾਂ ਦੀ ਕਾਰਗੁਜ਼ਾਰੀ ਪੰਜਾਬ ਦੇ ਕਿਸਾਨਾਂ, ਮਜ਼ਦੂਰਾਂ, ਵਪਾਰੀਆਂ, ਉਦਯੋਗਪਤੀਆਂ, ਮੁਲਾਜ਼ਮਾਂ ਅਤੇ ਮਿਹਨਤਕਸ਼ ਲੋਕਾਂ ਨੂੰ ਬਹੁਤ ਜ਼ਿਆਦਾ ਪਸੰਦ ਆਈ ਹੈ। ਲੋਕ ਉਨ੍ਹਾਂ ਦੀ ਅਗਵਾਈ ’ਚ ਇਕੱਠੇ ਹੋ ਕੇ ਪੰਜਾਬ ਵਿਚ ਮੁੜ ਕਾਂਗਰਸ ਪਾਰਟੀ ਦੀ ਸਰਕਾਰ ਲਿਆਉਣੀ ਚਾਹੁੰਦੇ ਹਨ। ਉਕਤ ਆਗੂਆਂ ਨੇ ਕਿਹਾ ਕਿ ਸਾਬਕਾ ਮੁੱਖ ਮੰਤਰੀ ਜ਼ਮੀਨ ਨਾਲ ਜੁੜੇ ਹੋਏ ਹਨ ਅਤੇ ਉਹ ਸਮਾਜ ਦੇ ਸਾਰੇ ਵਰਗਾਂ ਦੀਆਂ ਲੋੜਾਂ ਅਤੇ ਦੁੱਖ ਦਰਦ ਨੂੰ ਚੰਗੀ ਤਰਾਂ ਸਮਝਦੇ ਹਨ। ਪੰਜਾਬ ਦੇ ਨਿਵਾਸੀ ਉਨ੍ਹਾਂ ਨੂੰ ਮੁੜ ਕਾਂਗਰਸ ਪਾਰਟੀ ਦੇ ਮੁੱਖ ਮੰਤਰੀ ਵਜੋਂ ਵੇਖਣਾ ਚਾਹੁੰਦੇ ਹਨ। ਇਸ ਮੌਕੇ ਬਲਾਕ ਪ੍ਰਧਾਨ ਸੁਖਵਿੰਦਰ ਸਿੰਘ, ਜਗਮੀਤ ਜੋਤੀ ਸੈਕਟਰੀ, ਬਾਬਾ ਕਰਨੈਲ ਸਿੰਘ ਪ੍ਰਧਾਨ ਐਫ.ਸੀ.ਆਈ, ਅਮਰਜੀਤ ਸਿੰਘ ਰਾਜਾ, ਸੂਬਾ ਸਿੰਘ ਕੋਟਸੁਖੀਆ, ਪਿ੍ਰਤਪਾਲ ਸਿੰਘ, ਜਲੌਰ ਸਿੰਘ ਸਿਰਸੜੀ, ਲਵਪ੍ਰੀਤ ਸਿੰਘ ਮਠਾੜੂ, ਜ਼ਿਲ੍ਹਾ ਪ੍ਰਧਾਨ ਸਰਬਜੀਤ ਕੌਰ ਧਾਲੀਵਾਲ ਨੇ ਵੀ ਚਰਨਜੀਤ ਸਿੰਘ ਚੰਨੀ ਨੂੰ ਪ੍ਰਧਾਨ ਬਣਾਏ ਜਾਣ ਦੀ ਮੰਗ ਕੀਤੀ ਹੈ।
ਪਿਛਲੀ ਖ਼ਬਰ ਨੈਸ਼ਨਲ ਯੂਥ ਕਲੱਬ ਦੀ ਮਹੀਨਾਵਾਰ ਮੀਟਿੰਗ ਅਗਲੀ ਖ਼ਬਰ ਨੌਜਵਾਨ ਦੀ ਨਹਿਰ ’ਚ ਨਹਾਉਂਦੇ ਸਮੇਂ ਡੁੱਬਣ ਨਾਲ ਮੌਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।