08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-06-2026

ਜਨਤਕ ਸਥਾਨ ’ਤੇ ਨਸ਼ਾ ਕਰਦਾ ਵਿਅਕਤੀ ਕਾਬੂ

ਅਜੀਤ ਡੈਸਕ 30-06-2026
ਫ਼ਰੀਦਕੋਟ, 29 ਜੂਨ (ਸਰਬਜੀਤ ਸਿੰਘ)-ਥਾਣਾ ਸਿਟੀ ਫ਼ਰੀਦਕੋਟ ਪੁਲਿਸ ਵਲੋਂ ਸਥਾਨਕ ਦਾਣਾ ਮੰਡੀ ਵਿਖੇ ਨਸ਼ੀਲੇ ਵਸਤੂ ਦਾ ਸੇਵਨ ਕਰਦੇ ਇਕ ਵਿਅਕਤੀ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ। ਪੁਲਿਸ ਵਲੋਂ ਕਥਿਤ ਦੋਸ਼ੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਕਥਿਤ ਦੋਸ਼ੀ ਦਾ ਡੋਪ ਟੈਸਟ ਕਰਵਾਉਣ ਸੰਬੰਧੀ ਕਾਰਵਾਈ ਅਮਲ ’ਚ ਲਿਆਂਦੀ ਜਾ ਰਹੀ ਹੈ। ਪ੍ਰਾਪਤ ਸੂਚਨਾ ਅਨੁਸਾਰ ਸਹਾਇਕ ਥਾਣੇਦਾਰ ਚਮਕੌਰ ਸਿੰਘ ਨੇ ਦੱਸਿਆ ਕਿ ਉਹ ਸਾਥੀ ਕਰਮਚਾਰੀਆਂ ਸਮੇਤ ਸ਼ੱਕੀ ਪੁਰਸ਼ਾਂ ਸੰਬੰਧੀ ਕੀਤੀ ਜਾ ਰਹੀ ਗਸ਼ਤ ਦੌਰਾਨ ਭੋਲੂਵਾਲਾ ਰੋਡ ਤੋਂ ਨਵੀਂ ਦਾਣਾ ਮੰਡੀ, ਫ਼ਰੀਦਕੋਟ ਪਾਸ ਪਹੁੰਚੇ ਤਾਂ ਗੁਦਾਮਾਂ ਦੀ ਕੰਧ ਨਾਲ ਬੈਠੇ ਪ੍ਰੀਤਮ ਸਿੰਘ ਸੁੱਖਾ ਪੁੱਤਰ ਗੁਰਮੁੱਖ ਸਿੰਘ ਵਾਸੀ ਸ੍ਰੀ ਮੁਕਤਸਰ ਸਾਇਬ ਨੂੰ ਕਾਬੂ ਕੀਤਾ ਜੋ ਕਿ ਕਥਿਤ ਤੌਰ ’ਤੇ ਸਿਵਲਰ ਪੰਨੀ ਉਪਰ ਕੋਈ ਨਸ਼ੀਲਾ ਪਦਾਰਥ ਦਾ ਸੇਵਨ ਕਰ ਰਿਹਾ ਸੀ। ਜਿਸ ਨੂੰ ਕਾਬੂ ਕਰ ਕੇ ਉਸ ਪਾਸੋਂ ਸਿਲਵਰ ਪੰਨੀ, ਲਾਈਟਰ, ਦਸ ਰੁਪਏ ਦਾ ਜਲਿਆ ਹੋਇਆ ਨੋਟ ਬਰਾਮਦ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀ ਨੂੰ ਕਾਬੂ ਕਰ ਕੇ ਉਸ ਖ਼ਿਲਾਫ਼ ਥਾਣਾ ਸਿਟੀ, ਫ਼ਰੀਦਕੋਟ ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਅਗਲੇਰੀ ਕਾਨੂੰਨੀ ਕਾਰਵਾਈ ਅਮਲ ’ਚ ਲਿਆਂਦੀ ਜਾ ਰਹੀ ਹੈ।
ਪਿਛਲੀ ਖ਼ਬਰ ਤਾਜ ਪਬਲਿਕ ਸਕੂਲ ਜੰਡ ਸਾਹਿਬ ਵਿਖੇ ਇਕ ਰੋਜ਼ਾ ਵਰਕਸ਼ਾਪ ਲਗਾਈ ਅਗਲੀ ਖ਼ਬਰ ਬਾਜਾਖਾਨਾ ਖੇਤਰਾਂ ’ਚ ਖੇਤਾਂ ਦੀ ਬਿਜਲੀ ਸਪਲਾਈ ਦੇ ਲੱਗ ਰਹੇ ਕੱਟਾਂ ਤੋਂ ਕਿਸਾਨ ਪ੍ਰੇਸ਼ਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।