08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-06-2026

ਇਕ ਔਰਤ ਦੇ ਤੰਗ ਪ੍ਰੇਸ਼ਾਨ ਕਰਨ ’ਤੇ ਵਿਅਕਤੀ ਨੇ ਲਿਆ ਫ਼ਾਹਾ, ਮੌਤ

ਅਜੀਤ ਡੈਸਕ 30-06-2026
ਫ਼ਰੀਦਕੋਟ, 29 ਜੂਨ (ਸਰਬਜੀਤ ਸਿੰਘ)-ਸਥਾਨਕ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਅਤੇ ਹਸਪਤਾਲ ਦੀ ਡਾਕਟਰੀ ਲਈ ਡਰਾਈਵਰ ਦਾ ਕੰਮ ਕਰਦੇ ਵਿਅਕਤੀ ਵਲੋਂ ਦਿਮਾਗੀ ਪ੍ਰੇਸ਼ਾਨੀ ਦੇ ਚੱਲਦੇ ਆਪਣੇ ਘਰ ਹੀ ਪੱਖੇ ਨਾਲ ਫਾਹਾ ਲਾ ਕੇ ਆਤਮ ਹੱਤਿਆ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਵਲੋਂ ਮਿ੍ਰਤਕ ਦੇ ਪਿਤਾ ਦੇ ਬਿਆਨ ਲਏ ਗਏ ਹਨ, ਜਿਸ ਵਿਚ ਪਿਤਾ ਵਲੋਂ ਫ਼ਿਰੋਜ਼ਪੁਰ ਦੀ ਇਕ ਲੜਕੀ ਵਲੋਂ ਉਸ ਦੇ ਮਿ੍ਰਤਕ ਲੜਕੇ ਨੂੰ ਫ਼ੋਨ ’ਤੇ ਤੰਗ ਪ੍ਰੇਸ਼ਾਨ ਕਰਨ ਦੇ ਦੋਸ਼ ਲਾਏ ਗਏ ਹਨ ਅਤੇ ਕਿਹਾ ਕਿ ਜਿਸ ਕਰਕੇ ਦਿਮਾਗੀ ਤੌਰ ’ਤੇ ਪ੍ਰੇਸ਼ਾਨ ਹੋ ਕੇ ਉਸ ਦੇ ਲੜਕੇ ਵਲੋਂ ਆਪਣੀ ਜੀਵਨ ਲੀਲਾ ਸਮਾਪਤ ਕੀਤੀ ਗਈ। ਪੁਲਿਸ ਵਲੋਂ ਫ਼ਿਰੋਜ਼ਪੁਰ ਦੀ ਰਹਿਣ ਵਾਲੀ ਨੰਦਨੀ ਨਾਮ ਦੀ ਇਕ ਅਣਪਛਾਤੀ ਲੜਕੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ। ਪ੍ਰਾਪਤ ਸੂਚਨਾ ਅਨੁਸਾਰ ਪਰਮਜੀਤ ਸਿੰਘ ਵਲੋਂ ਪੁਲਿਸ ਨੂੰ ਬਿਆਨ ਦਰਜ ਕਰਵਾਇਆ ਗਿਆ ਹੈ ਕਿ ਉਸ ਦਾ ਬੇਟਾ ਸਤਨਾਮ ਸਿੰਘ ਡਾ. ਸੀਮਾ ਰਾਏ ਲਾਲ ਚੱਡੀ ਚਲਾਉਂਦਾ ਸੀ, ਜੋ ਕਿ ਆਪਣੇ ਕੰਮ ਤੋਂ ਘਰ ਵਾਪਿਸ ਆਇਆ ਤਾਂ ਆਪਣੇ ਕਮਰੇ ਵਿਚ ਪੈ ਗਿਆ। ਜਦੋਂ ਉਸ ਨੇ ਅਗਲੇ ਦਿਨ ਤੜਕੇ ਪੰਜ ਕੁ ਵਜੇ ਕਮਰੇ ਦਾ ਦਰਵਾਜ਼ਾ ਖੋਲ੍ਹ ਕੇ ਵੇਖਿਆ ਤਾਂ ਉਸ ਦੇ ਬੇਟੇ ਸਤਨਾਮ ਸਿੰਘ ਦੀ ਲਾਸ਼ ਪੱਖੇ ਨਾਲ ਲਟਕ ਰਹੀ ਸੀ। ਉਸ ਨੇ ਆਪਣੇ ਬਿਆਨਾਂ ਵਿਚ ਪੁਲਿਸ ਨੂੰ ਦੱਸਿਆ ਕਿ ਉਸ ਦਾ ਬੇਟਾ ਸਤਨਾਮ ਸਿੰਘ ਅਕਸਰ ਹੀ ਉਸ ਨੂੰ ਦੱਸਦਾ ਸੀ ਕਿ ਨੰਦਨੀ ਨਾਮ ਦੀ ਲੜਕੀ ਜੋ ਕਿ ਫ਼ਿਰੋਜ਼ਪੁਰ ਦੀ ਰਹਿਣ ਵਾਲੀ ਹੈ ਅਤੇ ਉਸ ਨਾਲ ਫੋਨ ’ਤੇ ਗੱਲ ਕਰਦੀ ਹੈ ਅਤੇ ਉਸ ਨੂੰ ਬਹੁਤ ਤੰਗ ਕਰਦੀ ਹੈ ਜੋ ਕਿ ਕੁਝ ਦਿਨ ਪਹਿਲਾਂ ਵੀ ਉਸ ਦੇ ਘਰ ਆਈ ਸੀ ਅਤੇ ਲੜਾਈ ਕਰ ਕੇ ਗਈ ਸੀ। ਜਿਸ ਤੋਂ ਦੁਖੀ ਹੋ ਕੇ ਉਸ ਦੇ ਬੇਟੇ ਵਲੋਂ ਫਾਹਾ ਲੈ ਕੇ ਆਪਣੀ ਜੀਵਨ ਲੀਲ੍ਹਾ ਸਮਾਪਤ ਕਰ ਲਈ। ਸਹਾਇਕ ਥਾਣੇਦਾਰ ਸੁਖਜੀਤ ਸਿੰਘ ਨੇ ਦੱਸਿਆ ਕਿ ਮਿ੍ਰਤਕ ਸੁਰਜੀਤ ਸਿੰਘ ਦੀ ਲਾਸ਼ ਨੂੰ ਕਬਜ਼ੇ ’ਚ ਲੈ ਲਿਆ ਗਿਆ ਹੈ ਅਤੇ ਪੋਸਟਮਾਰਟਮ ਤੋਂ ਬਾਅਦ ਵਾਰਸਾਂ ਹਵਾਲੇ ਕਰ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਮਿ੍ਰਤਕ ਦੇ ਪਿਤਾ ਦੇ ਬਿਆਨਾਂ ਦੇ ਆਧਾਰ ’ਤੇ ਕਥਿਤ ਦੋਸ਼ਣ ਨੰਦਨੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਕਥਿਤ ਦੋਸ਼ਣ ਨੂੰ ਗਿ੍ਰਫ਼ਤਾਰੀ ਕਰਨ ਲਈ ਕਾਰਵਾਈ ਅਮਲ ’ਚ ਲਿਆਂਦੀ ਜਾ ਰਹੀ ਹੈ।
ਪਿਛਲੀ ਖ਼ਬਰ ਮਹਿਰਾਜ ਵਿਖੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ ਅਗਲੀ ਖ਼ਬਰ ਸਾਬਕਾ ਗ੍ਰੰਥੀ ਵਲੋਂ ਮਦਦ ਦੀ ਗੁਹਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।