08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-06-2026

ਅਕਾਦਮਿਕ ਸੈਸ਼ਨ 2026–27 ਦੀ ਸ਼ੁਰੂਆਤ ਮੌਕੇ ਸੀਯੂ ਪੰਜਾਬ ਦੇ ਵਾਈਸ ਚਾਂਸਲਰ ਨੇ ਨਵੀਨਤਾਕਾਰੀ ਅਤੇ ਵਿਦਿਆਰਥੀ-ਕੇਂਦਰਿਤ ਸਿੱਖਿਆ ’ਤੇ ਦਿੱਤਾ ਜ਼ੋਰ

ਅਜੀਤ ਡੈਸਕ 30-06-2026
ਬਠਿੰਡਾ, 29 ਜੂਨ (ਅੰਮ੍ਰਿਤਪਾਲ ਸਿੰਘ ਵਲ੍ਹਾਣ)-ਪੰਜਾਬ ਕੇਂਦਰੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. ਰਾਘਵੇਂਦਰ ਪ੍ਰਸਾਦ ਤਿਵਾਰੀ ਨੇ ਅਕਾਦਮਿਕ ਸੈਸ਼ਨ 2026–27 ਦੇ ਪਹਿਲੇ ਦਿਨ ਅਧਿਆਪਕਾਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਨੂੰ ਨਵੀਨਤਾਕਾਰੀ, ਸਹਿਯੋਗਾਤਮਕ ਅਤੇ ਵਿਦਿਆਰਥੀ-ਕੇਂਦਰਿਤ ਅਧਿਆਪਨ ਪੱਧਤੀਆਂ ਅਪਣਾਉਣ ਲਈ ਪ੍ਰੇਰਿਤ ਕੀਤਾ। ਆਪਣੇ ਸੰਬੋਧਨ ਦੌਰਾਨ ਪ੍ਰੋ. ਤਿਵਾਰੀ ਨੇ ਕਿਹਾ ਕਿ ਕਿਸੇ ਵੀ ਦੇਸ਼ ਦਾ ਭਵਿੱਖ ਉਸ ਦੇ ਅਧਿਆਪਕਾਂ ਦੀ ਗੁਣਵੱਤਾ, ਸਮਾਜ ਪ੍ਰਤੀ ਉਨ੍ਹਾਂ ਦੀ ਵਚਨਬੱਧਤਾ ਅਤੇ ਸਮੇਂ ਦੇ ਨਾਲ ਆਪਣੇ ਆਪ ਨੂੰ ਨਿਖਾਰਨ ਦੀ ਯੋਗਤਾ ’ਤੇ ਨਿਰਭਰ ਕਰਦਾ ਹੈ। ਉੱਚ ਸਿੱਖਿਆ ਵਿਚ ਆ ਰਹੇ ਬਦਲਾਵਾਂ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਸਿਰਫ਼ ਕਿਤਾਬਾਂ ਪੜ੍ਹਾਉਣਾ ਜਾਂ ਪਾਠਕ੍ਰਮ ਪੂਰਾ ਕਰਵਾਉਣਾ ਹੀ ਕਾਫ਼ੀ ਨਹੀਂ ਹੈ। ਸਿੱਖਿਆ ਦਾ ਮਕਸਦ ਵਿਦਿਆਰਥੀਆਂ ਵਿਚ ਸੋਚਣ, ਸਵਾਲ ਪੁੱਛਣ, ਨਵੇਂ ਵਿਚਾਰ ਪੈਦਾ ਕਰਨ ਅਤੇ ਸਮੱਸਿਆਵਾਂ ਦੇ ਹੱਲ ਲੱਭਣ ਦੀ ਯੋਗਤਾ ਵਿਕਸਿਤ ਕਰਨਾ ਹੋਣਾ ਚਾਹੀਦਾ ਹੈ। ਪ੍ਰੋ. ਤਿਵਾਰੀ ਨੇ ਭਾਰਤੀ ਗਿਆਨ ਪਰੰਪਰਾ ਦਾ ਜ਼ਿਕਰ ਕਰਦਿਆਂ ਸਿੱਖਣ ਦੀਆਂ ਚਾਰ ਅਵਸਥਾਵਾਂ—ਸ਼੍ਰਵਣ, ਮਨਨ, ਨਿਦਿਧਿਆਸਨ ਅਤੇ ਧਿਆਨ ਬਾਰੇ ਦੱਸਿਆ। ਉਨ੍ਹਾਂ ਕਿਹਾ ਕਿ ਜੇਕਰ ਇਨ੍ਹਾਂ ਨੂੰ ਬਲੂਮਜ਼ ਟੈਕਸੋਨੋਮੀ ਨਾਲ ਜੋੜ ਕੇ ਪੜ੍ਹਾਇਆ ਜਾਵੇ ਤਾਂ ਵਿਦਿਆਰਥੀਆਂ ਵਿਚ ਵਿਸ਼ੇ ਦੀ ਡੂੰਘੀ ਸਮਝ, ਤਰਕਸੰਗਤ ਸੋਚ ਅਤੇ ਆਤਮ-ਚਿੰਤਨ ਦੀ ਯੋਗਤਾ ਵਿਕਸਿਤ ਕੀਤੀ ਜਾ ਸਕਦੀ ਹੈ। ਵਾਇਸ ਚਾਂਸਲਰ ਨੇ ਸਾਰੇ ਵਿਭਾਗਾਂ ਨੂੰ ਅੰਤਰ-ਵਿਸ਼ਈ ਖੋਜ ਸਮੂਹਾਂ ਨੂੰ ਮੁੜ ਸਰਗਰਮ ਕਰਨ, ਹਰ ਵਿਸ਼ੇ ਨਾਲ ਸੰਬੰਧਿਤ ਏਆਈ ਆਧਾਰਿਤ ਕੋਰਸ ਸ਼ੁਰੂ ਕਰਨ ਅਤੇ ਕੈਪਸਟੋਨ ਪ੍ਰੋਜੈਕਟਾਂ ਰਾਹੀਂ ਵਿਦਿਆਰਥੀਆਂ ਨੂੰ ਅਸਲ ਜ਼ਿੰਦਗੀ ਦੀਆਂ ਸਮੱਸਿਆਵਾਂ ਦੇ ਹੱਲ ਲੱਭਣ ਲਈ ਪ੍ਰੇਰਿਤ ਕਰਨ ਦਾ ਸੱਦਾ ਦਿੱਤਾ। ਭਾਸ਼ਣ ਦੇ ਅੰਤ ਵਿੱਚ ਪ੍ਰੋ. ਤਿਵਾਰੀ ਨੇ ਕਿਹਾ ਕਿ ਅਧਿਆਪਕਾਂ ਨੂੰ ਪੜ੍ਹਾਉਣ ਦੇ ਢੰਗ, ਪਾਠਕ੍ਰਮ ਦੇ ਵਿਕਾਸ ਅਤੇ ਖੋਜ ਵਿਚ ਲਗਾਤਾਰ ਨਵੇਂ ਪ੍ਰਯੋਗ ਕਰਨੇ ਚਾਹੀਦੇ। ਪ੍ਰੋਗਰਾਮ ਦੇ ਅੰਤ ਵਿਚ ਅਧਿਆਪਕਾਂ ਨੇ ਨਵੇਂ ਅਕਾਦਮਿਕ ਸੈਸ਼ਨ ਵਿਚ ਗੁਣਵੱਤਾਪੂਰਨ ਸਿੱਖਿਆ, ਖੋਜ ਅਤੇ ਨਵੀਨਤਾ ਨੂੰ ਉਤਸ਼ਾਹਿਤ ਕਰਦਿਆਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਮਿਲ ਕੇ ਕੰਮ ਕਰਨ ਦਾ ਸੰਕਲਪ ਲਿਆ।
ਪਿਛਲੀ ਖ਼ਬਰ -ਲੈਕਚਰਾਰ ਭਰਤੀ ’ਚ ਰਾਖਵਾਂਕਰਨ ਲਾਗੂ ਨਾ ਕਰਨ ਦਾ ਮਾਮਲਾ- ਐਸ. ਸੀ./ਬੀ. ਸੀ. ਅਧਿਆਪਕ ਯੂਨੀਅਨ ਫੂਕੇਗੀ ਭਲਾਈ ਮੰਤਰੀ, ਸ... ਅਗਲੀ ਖ਼ਬਰ ਮਹਿਰਾਜ ਵਿਖੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।