09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-06-2026

ਭਾਕਿਯੂ (ਰਾਜੇਵਾਲ) ਵਲੋਂ ਬਿਜਲੀ ਕੱਟਾਂ ਖ਼ਿਲਾਫ਼ ਐਕਸੀਅਨ ਦਫ਼ਤਰ ਵਿਖੇ ਰੋਸ ਪ੍ਰਦਰਸ਼ਨ

ਅਜੀਤ ਡੈਸਕ 30-06-2026
ਸ੍ਰੀ ਮੁਕਤਸਰ ਸਾਹਿਬ, 29 ਜੂਨ (ਰਣਜੀਤ ਸਿੰਘ ਢਿੱਲੋਂ)-ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੀ ਸੂਬਾ ਕਮੇਟੀ ਵਲੋਂ ਦਿੱਤੇ ਗਏ ਸੱਦੇ ’ਤੇ ਅੱਜ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੀ ਇਕਾਈ ਵਲੋਂ ਬਿਜਲੀ ਕੱਟਾਂ ਨੂੰ ਲੈ ਕੇ ਐਕਸੀਅਨ ਦਾ ਦਫ਼ਤਰ ਸ੍ਰੀ ਮੁਕਤਸਰ ਸਾਹਿਬ ਵਿਖੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਗੱਲਬਾਤ ਕਰਦਿਆਂ ਜ਼ਿਲ੍ਹਾ ਪ੍ਰਧਾਨ ਗੋਬਿੰਦ ਸਿੰਘ ਕੋਟਲੀ ਦੇਵਨ ਨੇ ਕਿਹਾ ਕਿ ਇਸ ਸਮੇਂ ਕਿਸਾਨਾਂ ਨੂੰ ਝੋਨੇ ਦੀ ਲਵਾਈ ਲਈ ਪਾਣੀ ਦੀ ਸਖ਼ਤ ਜ਼ਰੂਰਤ ਹੈ ਅਤੇ ਬਾਰਿਸ਼ ਨਾ ਪੈਣ ਕਾਰਨ ਕਿਸਾਨ ਬਹੁਤ ਪ੍ਰੇਸ਼ਾਨ ਹਨ। ਭਾਵੇਂ ਸਰਕਾਰ ਦਾਅਵੇ ਕਰ ਰਹੀ ਸੀ ਕਿ ਕਿਸਾਨਾਂ ਨੂੰ ਪੂਰੀ ਬਿਜਲੀ ਦਿੱਤੀ ਜਾਵੇਗੀ, ਪਰ ਬਿਜਲੀ ਦੇ ਕੱਟ ਲੱਗ ਰਹੇ ਹਨ ਅਤੇ ਖੇਤੀ ਸੈਕਟਰ ਨੂੰ ਲਗਾਤਾਰ ਬਿਜਲੀ ਨਹੀਂ ਮਿਲ ਰਹੀ। ਪਾਵਰ ਕੱਟ ਲੱਗਣ ਕਰਕੇ ਵਿਘਣ ਪੈਂਦਾ ਹੈ। ਉਨ੍ਹਾਂ ਪੰਜਾਬ ਸਰਕਾਰ ਅਤੇ ਬਿਜਲੀ ਬੋਰਡ ਮਹਿਕਮੇ ਤੋਂ ਮੰਗ ਕੀਤੀ ਕਿ ਕਿਸਾਨਾਂ ਨੂੰ ਖੇਤੀ ਸੈਕਟਰ ਲਈ ਨਿਰਵਿਘਨ ਬਿਜਲੀ ਸਪਲਾਈ ਅੱਠ ਘੰਟੇ ਦਿਨ ਸਮੇਂ ਜ਼ਰੂਰ ਦਿੱਤੀ ਜਾਵੇ। ਇਸ ਮੌਕੇ ਜ਼ਿਲ੍ਹੇ ਦੇ ਵਾਈਸ ਪ੍ਰਧਾਨ ਹਰਪ੍ਰੀਤ ਸਿੰਘ ਮੰਡੇਰ, ਜ਼ਿਲ੍ਹਾ ਕਮੇਟੀ ਮੈਂਬਰ ਗੁਰਸ਼ਵਿੰਦਰ ਸਿੰਘ ਕੰਗ, ਜ਼ਿਲ੍ਹਾ ਜਨਰਲ ਸਕੱਤਰ ਸਤਨਾਮ ਸਿੰਘ, ਬਲਾਕ ਪ੍ਰਧਾਨ ਗੁਰਮੇਲ ਸਿੰਘ ਤਖ਼ਤਮਲਾਣਾ, ਗਮਦੂਰ ਸਿੰਘ ਜ਼ਿਲ੍ਹਾ ਕਮੇਟੀ ਮੈਂਬਰ, ਬੋਹੜ ਸਿੰਘ ਬਲਾਕ ਮੈਂਬਰ, ਰੂਬੀ ਤਾਮਕੋਟ, ਰੂਪ ਸਿੰਘ ਤਖਤ ਮਲਾਣਾ, ਸੰਦੀਪ ਸਿੰਘ ਮੁਕਤਸਰ, ਅੰਮ੍ਰਿਤਪਾਲ ਸਿੰਘ ਗੋਨੇਆਣਾ ਅਤੇ ਹਰਪ੍ਰੀਤ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਖੇਤੀ ਵਿਰਾਸਤ ਮਿਸ਼ਨ ਤੇ ਨਵ ਤ੍ਰਿੰਞਣ ਵਲੋਂ ‘ਸਾਡੇ ਕਬੀਰ’ ਸਮਾਗਮ ਕਰਵਾਇਆ ਅਗਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਵਲੋਂ ਸੜਕੀ ਆਵਾਜਾਈ ਠੱਪ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।