01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-07-2026

ਨਸ਼ੇ ਦੀਆਂ ਪਾਬੰਦੀਸ਼ੁਦਾ ਗੋਲੀਆਂ ਸਮੇਤ ਇਕ ਵਿਅਕਤੀ ਕਾਬੂ

ਅਜੀਤ ਡੈਸਕ 03-07-2026
ਫ਼ਰੀਦਕੋਟ, 2 ਜੁਲਾਈ (ਸਰਬਜੀਤ ਸਿੰਘ)-ਥਾਣਾ ਸਦਰ ਫ਼ਰੀਦਕੋਟ ਪੁਲਿਸ ਵਲੋਂ ਪਿੰਡ ਪਿੱਪਲੀ ਤੋਂ ਨਸ਼ੇ ਦੀਆਂ ਪਾਬੰਦੀ ਸ਼ੂਦਾ ਗੋਲੀਆਂ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ। ਪੁਲਿਸ ਵਲੋਂ ਕਥਿਤ ਦੋਸ਼ੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ। ਪ੍ਰਾਪਤ ਸੂਚਨਾ ਅਨੁਸਾਰ ਹੌਲਦਾਰ ਅੰਗਰੇਜ ਸਿੰਘ ਨੇ ਦੱਸਿਆ ਕਿ ਉਹ ਹੋਰ ਪੁਲਿਸ ਮੁਲਾਜ਼ਮਾਂ ਸਮੇਤ ਸ਼ੱਕੀ ਪੁਰਸ਼ਾਂ ਸੰਬੰਧੀ ਕੀਤੀ ਜਾ ਰਹੀ ਗਸ਼ਤ ਦੌਰਾਨ ਪਿੰਡ ਪਿੱਪਲੀ ਤੋਂ ਅਰਾਈਆਂਵਾਲਾ ਜਾ ਰਹੇ ਸਨ ਤਾਂ ਅਰਾਈਆਂਵਾਲਾ ਤਰਫ਼ੋਂ ਆ ਰਹੇ ਸ਼ੰਕਰ ਸਿੰਘ ਉਰਫ਼ ਮੋਦੀ ਪੁੱਤਰ ਬਲਧੀਰ ਸਿੰਘ ਵਾਸੀ ਪਿੱਪਲੀ ਨੂੰ ਸ਼ੱਕ ਦੇ ਆਧਾਰ ’ਤੇ ਕਾਬੂ ਕਰਕੇ ਉਸਦੀ ਜਾਬਤਾ ਅਨੁਸਾਰ ਤਲਾਸ਼ੀ ਲਈ ਤਾਂ ਉਸ ਪਾਸੋਂ ਕਥਿਤ ਤੌਰ ’ਤੇ 18 ਪਾਬੰਦੀਸ਼ੂਦਾ ਨਸ਼ੇ ਦੀਆਂ ਖੁੱਲੀਆਂ ਚਿੱਟੇ ਰੰਗ ਦੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ। ਪੁਲਿਸ ਆਧਿਕਾਰੀ ਨੇ ਦੱਸਿਆ ਕਿ ਕਥਿਤ ਦੋਸ਼ੀਆਂ ਖ਼ਿਲਾਫ਼ ਥਾਣਾ ਸਦਰ ਫ਼ਰੀਦਕੋਟ ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਅਗਲੇਰੀ ਕਾਨੂੰਨੀ ਕਾਰਵਾਈ ਅਮਲ ’ਚ ਲਿਆਂਦੀ ਜਾ ਰਹੀ ਹੈ।
ਪਿਛਲੀ ਖ਼ਬਰ ਅੰਮ੍ਰਿਤਸਰ ਦੇ ਨਾਮਵਰ ਵਕੀਲ ਬੱਲ ਦੇ ਬੱਚਿਆਂ ਨੇ ਰਚਿਆ ਇਤਿਹਾਸ ਅਗਲੀ ਖ਼ਬਰ ਸ਼੍ਰੋਮਣੀ ਕਮੇਟੀ ਦੇ ਅਧੀਨ ਗੁਰੂ ਨਾਨਕ ਕਾਲਜ ’ਚ ਦਾਖ਼ਲਾ ਮੁਹਿੰਮ ਨੂੰ ਮਿਲਿਆ ਹੁੰਗਾਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।